25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਕੀਟਨਾਸ਼ਕਾਂ ਦੀ ਅੰਨ੍ਹੇਵਾਹ ਵਰਤੋਂ ਦੀ ਰੋਕਥਾਮ ਸੰਬੰਧੀ ਸੈਮੀਨਾਰ ਕਰਵਾਇਆ

ਲੌਂਗੋਵਾਲ, 24 ਅਗਸਤ (ਵਿਨੋਦ, ਖੰਨਾ) - ਸਥਾਨਕ ਗੁਰਦੁਆਰਾ ਆਲੇਕੀ ਢਾਬ ਵਿਖੇ ਕਿਰਤੀ ਕਿਸਾਨ ਯੂਨੀਅਨ ਬਲਾਕ ਲੋਂਗੋਵਾਲ ਵੱਲੋਂ ਖੇਤੀਬਾੜੀ ਸਬੰਧੀ ਅੱਜ ਇੱਕ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਡਾ.

Ad Position 21
No active advertisement
ਅਜੀਤ ਡੈਸਕ 25-08-2026
ਲੌਂਗੋਵਾਲ, 24 ਅਗਸਤ (ਵਿਨੋਦ, ਖੰਨਾ) - ਸਥਾਨਕ ਗੁਰਦੁਆਰਾ ਆਲੇਕੀ ਢਾਬ ਵਿਖੇ ਕਿਰਤੀ ਕਿਸਾਨ ਯੂਨੀਅਨ ਬਲਾਕ ਲੋਂਗੋਵਾਲ ਵੱਲੋਂ ਖੇਤੀਬਾੜੀ ਸਬੰਧੀ ਅੱਜ ਇੱਕ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਡਾ. ਅਸ਼ੋਕ ਕੁਮਾਰ ਨੇ ਖੇਤਾਂ ਦੀ ਮਿੱਟੀ ਅਤੇ ਪਾਣੀ ਦੀ ਪਰਖ ਕਰਵਾ ਕੇ ਰਿਪੋਰਟ ਦੀ ਸਿਫਾਰਸ਼ ਅਨੁਸਾਰ ਹੀ ਫਸਲਾਂ ਵਿੱਚ ਨਦੀਨਨਾਸ਼ਕਾਂ, ਕੀਟਨਾਸ਼ਕਾਂ ਦੀ ਵਰਤੋਂ ਕਰਨ ਦੀ ਸਿਫਾਰਸ਼ ਕੀਤੀ ਅਤੇ ਬਿਮਾਰੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਬਲਾਕ ਖੇਤੀਬਾੜੀ ਅਫ਼ਸਰ ਅਮਰਜੀਤ ਸਿੰਘ ਨੇ ਬਾਜ਼ਾਰ ਵਿੱਚ ਵਿਕਦੀਆਂ ਨਕਲੀ ਖਾਦਾਂ ਤੋਂ ਸਾਵਧਾਨ ਰਹਿਣ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਕੋਈ ਵੀ ਖਾਦ ਜਾਂ ਦਵਾਈ ਖਰੀਦਣ ਵੇਲੇ ਪੱਕਾ ਬਿੱਲ ਜਰੂਰ ਲੈਣਾ ਚਾਹੀਦਾ ਹੈ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ ਅਤੇ ਜ਼ਿਲਾ ਆਗੂ ਰੁਪਿੰਦਰ ਸਿੰਘ ਚੌਂਦਾ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਸਾਨਾਂ ਨੂੰ ਕਿਹਾ ਕਿ ਸਾਨੂੰ ਰਸਾਇਣਿਕ ਖੇਤੀ ਮਾਡਲ ਦੀ ਥਾਂ ਤੇ ਬਦਲਵਾਂ ਕੁਦਰਤ ਪੱਖੀ, ਮਨੁੱਖ ਪੱਖੀ ਹੰਢਣਸਾਰ ਖੇਤੀ ਮਾਡਲ ਲਾਗੂ ਕਰਨ ਦੀ ਲੋੜ ਹੈ। ਇਸ ਲਈ ਸਾਰੀਆਂ ਫਸਲਾਂ ਦੀ ਐਮ.ਐਸ.ਪੀ. ‘ਤੇ ਸਰਕਾਰੀ ਖਰੀਦ ਦੀ ਗਰੰਟੀ ਨਾਲ ਹੀ ਮਾਮਲਾ ਹੱਲ ਹੋ ਸਕਦਾ ਹੈ । ਰਸਾਇਣਿਕ ਖੇਤੀ ਨੇ ਸਾਡੀ ਹਵਾ,ਪਾਣੀ ਅਤੇ ਮਿੱਟੀ ਨੂੰ ਪਲੀਤ ਕਰ ਦਿੱਤਾ ਹੈ। ਜਿਸ ਕਾਰਨ ਮਨੁੱਖ ਆਏ ਦਿਨ ਨਵੀਆਂ ਤੋਂ ਨਵੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਰਿਹਾ ਹੈ। ਆਗੂਆਂ ਨੇ ਹਾਜ਼ਰ ਲੋਕਾਂ ਨੂੰ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ,ਭਾਰਤ ਅਮਰੀਕਾ ਵਪਾਰ ਸਮਝੌਤਾ ਰੱਦ ਕਰਨ, ਕਿਸਾਨਾਂ ਦੀ ਕਰਜ਼ਾ ਮੁਕਤੀ ਸਮੇਤ ਹੋਰ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਸੰਯੁਕਤ ਮੋਰਚੇ ਦੀ ਅਗਵਾਈ ਹੇਠ ਲੱਗ ਰਹੇ ਪੱਕੇ ਮੋਰਚੇ ਵਿੱਚ ਪਹੁੰਚਣ ਦੀ ਅਪੀਲ ਵੀ ਕੀਤੀ। ਬਾਬਾ ਫਰੀਦ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਕਮਲਜੀਤ ਵਿੱਕੀ ਨੇ ਕਿਸਾਨਾਂ ਨੂੰ ਕੁਦਰਤੀ ਖੇਤੀ ਨਾਲ ਜੁੜਨ ਦਾ ਹੌਕਾ ਦਿੱਤਾ। ਅੱਜ ਦੇ ਸੈਮੀਨਾਰ ਦੀ ਪ੍ਰਧਾਨਗੀ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ, ਜਿਲਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ, ਬਲਾਕ ਸਕੱਤਰ ਸਤਵੰਤ ਸਿੰਘ ਦੁੱਲਟ, ਬਲਵਿੰਦਰ ਸਿੰਘ ਢੱਡਰੀਆਂ, ਬਲਵਿੰਦਰ ਸਿੰਘ ਸਾਹੋਕੇ, ਭੋਲਾ ਸਿੰਘ ਪਨਾਂਚ, ਹਰਦੇਵ ਸਿੰਘ ਦੁੱਲਟ ਅਤੇ ਗੁਰਮੀਤ ਸਿੰਘ ਨੇ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਾਂਝੀਆਂ ਥਾਵਾਂ ’ਤੇ ਬੂਟੇ ਲਗਾਏ ਅਗਲੀ ਖ਼ਬਰ ਕੇਂਦਰ ਸਰਕਾਰ ਗੁਪਤ ਰੂਪ ਵਿਚ ਜ਼ਮੀਨਾਂ ਦਾ ਸਰਵੇ ਕਰਵਾਉਣਾ ਕਰੇ ਬੰਦ-ਕਿਸਾਨ ਜਥੇਬੰਦੀਆਂ
Ad Position 24