ਮਾਨ ਸਰਕਾਰ ਨੇ ਚੋਣਾਂ ਦੌਰਾਨ ਕੀਤੀਆਂ ਗਰੰਟੀਆਂ 100 ਫ਼ੀਸਦੀ ਪੂਰੀਆਂ ਕੀਤੀਆਂ- ਕਮਲਜੀਤ ਉੱਭੀ
ਅਹਿਮਦਗੜ੍ਹ, 24 ਅਗਸਤ (ਸੁਖਜੀਤ ਸਿੰਘ ਖੇੜਾ) - ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਇਤਿਹਾਸ ਦੀ ਪਹਿਲੀ ਸਰਕਾਰ ਹੈ ਜਿਸ ਨੇ ਚੋਣਾਂ ਦੌਰਾਨ ਜਨਤਾ ਨਾਲ ਚੋਣਾ ਤੋਂ ਪਹਿਲਾਂ ਕੀਤੀਆਂ ਗਰੰਟੀਆਂ ਚੋਂ 100 ਫੀਸਦੀ ਪੂਰੀਆਂ ਕੀਤੀਆਂ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਅਹਿਮਦਗੜ੍ਹ ਦੇ ਪ੍ਰਧਾਨ ਸਰਦਾਰ ਕਮਲਜੀਤ ਸਿੰਘ ਉੱਭੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਅਹਿਮਦਗੜ੍ਹ, 24 ਅਗਸਤ (ਸੁਖਜੀਤ ਸਿੰਘ ਖੇੜਾ) - ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਇਤਿਹਾਸ ਦੀ ਪਹਿਲੀ ਸਰਕਾਰ ਹੈ ਜਿਸ ਨੇ ਚੋਣਾਂ ਦੌਰਾਨ ਜਨਤਾ ਨਾਲ ਚੋਣਾ ਤੋਂ ਪਹਿਲਾਂ ਕੀਤੀਆਂ ਗਰੰਟੀਆਂ ਚੋਂ 100 ਫੀਸਦੀ ਪੂਰੀਆਂ ਕੀਤੀਆਂ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਅਹਿਮਦਗੜ੍ਹ ਦੇ ਪ੍ਰਧਾਨ ਸਰਦਾਰ ਕਮਲਜੀਤ ਸਿੰਘ ਉੱਭੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਨੇ ਚੋਣ ਗਰੰਟੀਆਂ ਨੂੰ ਪੂਰਾ ਕਰਨ ਲਈ ਬਹੁਤ ਹੀ ਗੰਭੀਰਤਾ ਨਾਲ ਕੰਮ ਕੀਤਾ ਹੈ। ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ, ਮਾਵਾਂ ਭੈਣਾ ਦੇ ਸਤਿਕਾਰ ਲਈ ਰਾਸ਼ੀ ਅਤੇ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਕਾਰਨ ਲੋਕਾਂ ਦਾ ਆਮ ਆਦਮੀ ਪਾਰਟੀ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮਾਨ ਸਰਕਾਰ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਰਾਹ ’ਤੇ ਲੈ ਕੇ ਜਾਣ ਲਈ ਵਚਨਬੱਧ ਹੈ ਅਤੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ। ਸਰਦਾਰ ਉੱਭੀ ਨੇ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੇ ਜਾਣ ਕਰਕੇ ਪੰਜਾਬ ਦੇ ਲੋਕ ਇੱਕ ਵਾਰੀ ਫੇਰ ਆਪ ਦੀ ਸਰਕਾਰ ਬਨਾਊਣਗੇ।