24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਆਪ ਮੁਹਾਰੇ ਜੁੜ ਰਹੇ ਲੋਕ 2027 ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਰਕਾਰ ਬਣਨ ਦਾ ਸਭ ਤੋਂ ਵੱਡਾ ਸੰਕੇਤ–ਮਿਲਖੀ

ਸੰਗਰੂਰ, 24 ਅਗਸਤ (ਦਮਨਜੀਤ ਸਿੰਘ) - ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਹਲਕਾ ਸੰਗਰੂਰ ਵਿਚ ਵਾਗਡੋਰ ਸੰਭਾਲ ਰਹੇ ਚਮਨਦੀਪ ਸਿੰਘ ਮਿਲਖੀ ਨੇ ਕਿਹਾ ਹੈ ਕਿ ਪੰਜਾਬ ਭਰ ਵਿਚ ਉਨ੍ਹਾਂ ਦੀ ਪਾਰਟੀ ਨਾਲ ਵੱਡੀ ਗਿਣਤੀ ਵਿਚ ਲੋਕ ਆਪ ਮੁਹਾਰੇ ਜੁੜ ਰਹੇ ਹਨ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਅਕਾਲੀ ਦਲ ਵਾਰਿਸ ਪੰਜਾਬ ਦੀ ਸਰਕਾਰ ਬਣਨ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਰਿਵਾਇਤੀ ਪਾਰਟੀਆਂ ਦੇ ਲਾਰਿਆਂ ਅਤੇ ਝੂਠ - ਫਰੇਬ ਤੋਂ ਤੰਗ ਆ ਚੁੱਕੇ ਹਨ ਅਤੇ ਇਸੇ ਦੇ ਚਲਦਿਆਂ ਸੂਬੇ ਅੰਦਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਲੋਕ ਲਹਿਰ ਚੱਲ ਰਹੀ ਹੈ ।

Ad Position 21
No active advertisement
ਚਮਨਦੀਪ ਸਿੰਘ ਮਿਲਖੀ 25-08-2026
ਸੰਗਰੂਰ, 24 ਅਗਸਤ (ਦਮਨਜੀਤ ਸਿੰਘ) - ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਹਲਕਾ ਸੰਗਰੂਰ ਵਿਚ ਵਾਗਡੋਰ ਸੰਭਾਲ ਰਹੇ ਚਮਨਦੀਪ ਸਿੰਘ ਮਿਲਖੀ ਨੇ ਕਿਹਾ ਹੈ ਕਿ ਪੰਜਾਬ ਭਰ ਵਿਚ ਉਨ੍ਹਾਂ ਦੀ ਪਾਰਟੀ ਨਾਲ ਵੱਡੀ ਗਿਣਤੀ ਵਿਚ ਲੋਕ ਆਪ ਮੁਹਾਰੇ ਜੁੜ ਰਹੇ ਹਨ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਅਕਾਲੀ ਦਲ ਵਾਰਿਸ ਪੰਜਾਬ ਦੀ ਸਰਕਾਰ ਬਣਨ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਰਿਵਾਇਤੀ ਪਾਰਟੀਆਂ ਦੇ ਲਾਰਿਆਂ ਅਤੇ ਝੂਠ - ਫਰੇਬ ਤੋਂ ਤੰਗ ਆ ਚੁੱਕੇ ਹਨ ਅਤੇ ਇਸੇ ਦੇ ਚਲਦਿਆਂ ਸੂਬੇ ਅੰਦਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਲੋਕ ਲਹਿਰ ਚੱਲ ਰਹੀ ਹੈ । ਮਿਲਖੀ ਨੇ ਕਿਹਾ ਕਿ ਲੰਘੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਂਬ ਦੇ ਲੋਕਾਂ ਵੱਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਉੱਤੇ ਆਪਣਾ ਵਿਸ਼ਵਾਸ਼ ਜਿਤਾਉਂਦਿਆਂ ਭਾਈ ਅਮ੍ਰਿਤਪਾਲ ਸਿੰਘ ਖਾਲਸਾ ਅਤੇ ਭਾਈ ਸਰਬਜੀਤ ਸਿੰਘ ਨੂੰ ਵੱਡੇ ਫਰਕ ਨਾਲ ਜਿਤਾ ਕੇ ਲੋਕ ਸਭਾ ਭੇਜਿਆ ਪਰ ਸਰਕਾਰਾਂ ਵੱਲੋਂ ਆਪਣੀ ਸਿਆਸੀ ਹੌਂਦ ਖ਼ਤਮ ਹੁੰਦੀ ਵੇਖ ਭਾਈ ਅਮ੍ਰਿਤਪਾਲ ਸਿੰਘ ਖਾਲਸਾ ਨੂੰ ਜੇਲ੍ਹ ਵਿੱਚੋਂ ਬਾਹਰ ਨਹੀਂ ਕੱਢਿਆ ਜਾ ਰਿਹਾ । ਚਮਨਦੀਪ ਸਿੰਘ ਮਿਲਖੀ ਨੇ ਕਿਹਾ ਕਿ ਪੰਜਾਬ ਦੇ ਪੰਥਕ ਅਤੇ ਆਪਸੀ ਭਾਈਚਾਰੇ ਦੀ ਸੋਚ ਰੱਖਣ ਵਾਲੇ ਲੋਕ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਰਕਾਰ ਬਣਾ ਕੇ ਪੰਜਾਬ ਨੂੰ ਮੁੜ ਲੀਹਾਂ ਉੱਤੇ ਲਿਆਉਣ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਮ ਲੋਕਾਂ ਦੇ ਨਾਲ ਨਾਲ ਵੱਖ ਵੱਖ ਰਾਜਸੀ ਪਾਰਟੀਆਂ ਦੇ ਆਗੂ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨ ਨੂੰ ਤਿਆਰ ਬੈਠੇ ਹਨ ਅਤੇ ਆਉਂਦੇ ਦਿਨਾਂ ਵਿਚ ਵੱਡੀ ਗਿਣਤੀ ਆਗੂ ਉਨ੍ਹਾਂ ਦੀ ਪਾਰਟੀ ਦਾ ਪੱਲਾ ਫੜਨਗੇ । ਮਿਲਖੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦਾ ਅਸਲ ਚਿਹਰਾ ਵੀ ਲੋਕਾਂ ਦੇ ਸਾਹਮਣੇ ਆ ਗਿਆ ਹੈ ਇਸ ਲਈ ਲੋਕ ਇਨ੍ਹਾਂ ਨੂੰ ਸਬਕ ਸਿਖਾਉਣ ਲਈ ਉਤਾਵਲੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾ ਵਿਚ ਆਉਂਦਿਆਂ ਸਾਰ ਹੀ ਅਕਾਲੀ ਦਲ ਵਾਰਿਸ ਪੰਜਾਬ ਦੇ ਹਰੇਕ ਵਰਗ ਅਤੇ ਧਰਮ ਨਾਲ ਜੁੜੇ ਲੋਕਾਂ ਦੇ ਪਿਛਲੇ ਲੰਬੇ ਸਮੇਂ ਤੋਂ ਰੁਕੇ ਮਸਲੇ ਹੱਲ ਕਰਨ ਲਈ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਰਵਿੰਦਰ ਸਿੰਘ ਧਾਲੀਵਾਲ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਵਾਹਨਾਂ ’ਤੇ ਕਾਲੀਆਂ ਫਿਲਮਾਂ, ਕਾਲੀਆਂ ਜਾਲੀਆਂ, ਧੁਨੀ ਪ੍ਰਦੂਸ਼ਣ ਫੈਲਾਉਣ ਅਤੇ ਪਟਾਕੇ ਪਾਉਣ ਵਾਲਿਆਂ ਖ਼ਿਲਾਫ਼ ਜ਼ਿਲ੍ਹਾ...
Ad Position 24