24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਧੂਰੀ ਦੀਆਂ ਹੋਣਹਾਰ ਬੈਡਮਿੰਟਨ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਜਿੱਤੇ ਸੋਨ ਤਗਮੇ

ਧੂਰੀ, 24 ਅਗਸਤ (ਲਖਵੀਰ ਸਿੰਘ ਧਾਂਦਰਾ) - ਜ਼ਿਲ੍ਹਾ ਸਕੂਲ ਬੈਡਮਿੰਟਨ ਖੇਡਾਂ ਵਿੱਚ ਧੂਰੀ ਦੀਆਂ ਹੋਣਹਾਰ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਹਾਸਲ ਕਰਕੇ ਧੂਰੀ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਨਾਲ ਖਿਡਾਰਨਾਂ ਦੇ ਪਰਿਵਾਰਾਂ, ਕੋਚ ਅਤੇ ਸਮੂਹ ਧੂਰੀ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ।

Ad Position 21
No active advertisement
ਅਜੀਤ ਡੈਸਕ 25-08-2026
ਧੂਰੀ, 24 ਅਗਸਤ (ਲਖਵੀਰ ਸਿੰਘ ਧਾਂਦਰਾ) - ਜ਼ਿਲ੍ਹਾ ਸਕੂਲ ਬੈਡਮਿੰਟਨ ਖੇਡਾਂ ਵਿੱਚ ਧੂਰੀ ਦੀਆਂ ਹੋਣਹਾਰ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਹਾਸਲ ਕਰਕੇ ਧੂਰੀ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਨਾਲ ਖਿਡਾਰਨਾਂ ਦੇ ਪਰਿਵਾਰਾਂ, ਕੋਚ ਅਤੇ ਸਮੂਹ ਧੂਰੀ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਅੰਡਰ-19 ਵਰਗ ਵਿੱਚ ਮੰਨਤ ਕੌਰ ਧਾਲੀਵਾਲ ਨੇ ਗੋਲਡ ਮੈਡਲ ਹਾਸਲ ਕੀਤਾ, ਜਦਕਿ ਅੰਡਰ-17 ਵਰਗ ਵਿੱਚ ਮੰਨਤ ਕੌਰ ਨਹਿਲ, ਸੀਰਤ ਕੌਰ ਧਾਲੀਵਾਲ ਅਤੇ ਅਮੈਯਰਾ ਜਿੰਦਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗੇ ਆਪਣੇ ਨਾਮ ਕੀਤੇ। ਇਨ੍ਹਾਂ ਖਿਡਾਰਨਾਂ ਦੀ ਇਸ ਕਾਮਯਾਬੀ ਪਿੱਛੇ ਉਨ੍ਹਾਂ ਦੇ ਕੋਚ ਸੰਜੀਵ ਗੋਇਲ ਦੀ ਮਿਹਨਤ, ਲਗਨ ਅਤੇ ਯੋਗ ਦਿਸ਼ਾ-ਨਿਰਦੇਸ਼ਾਂ ਦਾ ਵੀ ਅਹਿਮ ਯੋਗਦਾਨ ਰਿਹਾ ਹੈ। ਕੋਚ ਵੱਲੋਂ ਖਿਡਾਰਨਾਂ ਨੂੰ ਲਗਾਤਾਰ ਸਖ਼ਤ ਮਿਹਨਤ ਅਤੇ ਬਿਹਤਰ ਪ੍ਰਦਰਸ਼ਨ ਲਈ ਤਿਆਰ ਕੀਤਾ ਗਿਆ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਸਿੰਘ ਸੋਨੀ ਮੁੰਡੇਰ ਅਤੇ ਧੂਰੀ ਨਗਰ ਕੌਂਸਲ ਦੀ ਪ੍ਰਧਾਨ ਅਮਰਜੋਤ ਕੌਰ ਬਾਜਵਾ ਨੇ ਖਿਡਾਰਨਾਂ ਦੀ ਇਸ ਸ਼ਾਨਦਾਰ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਨੇ ਬੱਚੀਆਂ ਨੂੰ ਭਵਿੱਖ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਕਰਨ ਲਈ ਸ਼ੁਭਕਾਮਨਾਵਾਂ ਦਿੰਦਿਆਂ ਹਰ ਸੰਭਵ ਮਦਦ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਧੂਰੀ ਦੀਆਂ ਇਨ੍ਹਾਂ ਹੋਣਹਾਰ ਖਿਡਾਰਨਾਂ, ਕੋਚ ਸੰਜੀਵ ਗੋਇਲ ਅਤੇ ਸਮੂਹ ਸਹਿਯੋਗੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਬਹੁਤ-ਬਹੁਤ ਮੁਬਾਰਕਾਂ। ਇਹ ਜਿੱਤ ਇਨ੍ਹਾਂ ਖਿਡਾਰਨਾਂ ਦੇ ਉਜਲੇ ਭਵਿੱਖ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੱਡੀਆਂ ਉਪਲਬਧੀਆਂ ਦੀ ਸ਼ੁਰੂਆਤ ਬਣ ਇਹੀ ਸ਼ੁੱਭਕਾਮਨਾ ਹੈ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੇ ਜੀਜੇ ਦੇ ਪਿਤਾ ਦਾ ਹੋਇਆ ਦਿਹਾਂਤ ਅਗਲੀ ਖ਼ਬਰ ਰਵਿੰਦਰ ਸਿੰਘ ਧਾਲੀਵਾਲ ਨੂੰ ਕੀਤਾ ਸਨਮਾਨਿਤ
Ad Position 24