ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ‘ਸਰਬੱਤ ਏ.ਆਈ. ਪ੍ਰੋਜੈਕਟ ਤਹਿਤ ਦੋ-ਦਿਨਾ ਸੀ ਰਾਜ ਪੱਧਰੀ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਸੈਮੀਨਾਰ ਸ਼ੁਰੂ
ਸੰਗਰੂਰ, 25 ਅਗਸਤ (ਸੁਖਵਿੰਦਰ ਸਿੰਘ ਫੁੱਲ) - ਅਕਾਲ ਡਿਗਰੀ ਕਾਲਜ, ਮਸਤੂਆਣਾ ਸਾਹਿਬ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ (ਮੋਹਾਲੀ) ਦੇ ਖੇਤਰੀ ਦਫ਼ਤਰ ਸੰਗਰੂਰ ਵੱਲੋਂ ‘ਸਰਬਤ ਏ ਆਈ, ਪ੍ਰੋਜੈਕਟ ਤਹਿਤ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਸਬੰਧੀ ਜਾਗਰੂਕਤਾ ਅਤੇ ਸਿਖਲਾਈ ਪ੍ਰਦਾਨ ਕਰਨ ਲਈ ਦੋ-ਦਿਵਸੀ ਰਾਜ ਪੱਧਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਸੰਤ ਤੇਜਾ ਸਿੰਘ ਹਾਲ ਵਿਖੇ ਸ਼ੁਰੂ ਹੋਏ ਇਸ ਪ੍ਰੋਗਰਾਮ ਦਾ ਮੁੱਖ ਮਨੋਰਥ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਧੁਨਿਕ ਤਕਨਾਲੋਜੀ ਦੇ ਹਾਣੀ ਬਣਾਉਣਾ ਹੈ।
ਸੰਗਰੂਰ, 25 ਅਗਸਤ (ਸੁਖਵਿੰਦਰ ਸਿੰਘ ਫੁੱਲ) - ਅਕਾਲ ਡਿਗਰੀ ਕਾਲਜ, ਮਸਤੂਆਣਾ ਸਾਹਿਬ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ (ਮੋਹਾਲੀ) ਦੇ ਖੇਤਰੀ ਦਫ਼ਤਰ ਸੰਗਰੂਰ ਵੱਲੋਂ ‘ਸਰਬਤ ਏ ਆਈ, ਪ੍ਰੋਜੈਕਟ ਤਹਿਤ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਸਬੰਧੀ ਜਾਗਰੂਕਤਾ ਅਤੇ ਸਿਖਲਾਈ ਪ੍ਰਦਾਨ ਕਰਨ ਲਈ ਦੋ-ਦਿਵਸੀ ਰਾਜ ਪੱਧਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਸੰਤ ਤੇਜਾ ਸਿੰਘ ਹਾਲ ਵਿਖੇ ਸ਼ੁਰੂ ਹੋਏ ਇਸ ਪ੍ਰੋਗਰਾਮ ਦਾ ਮੁੱਖ ਮਨੋਰਥ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਧੁਨਿਕ ਤਕਨਾਲੋਜੀ ਦੇ ਹਾਣੀ ਬਣਾਉਣਾ ਹੈ। ਸਮਾਗਮ ਦੀ ਸ਼ੁਰੂਆਤ ਅਕਾਲ ਡਿਗਰੀ ਕਾਲਜ ਦੀ ਪ੍ਰਿੰਸੀਪਲ ਡਾ. ਅਮਨਦੀਪ ਕੌਰ ਦੇ ਸਵਾਗਤੀ ਸ਼ਬਦਾਂ ਨਾਲ ਹੋਈ। ਉਨ੍ਹਾਂ ਨੇ ਬੁਲਾਰਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਅਜੋਕੇ ਦੌਰ ਵਿੱਚ ਸਮੇਂ ਦੇ ਹਾਣੀ ਬਣਨ ਲਈ ਤਕਨੀਕੀ ਗਿਆਨ ਬਹੁਤ ਜ਼ਰੂਰੀ ਹੈ ਅਤੇ ਅਜਿਹੇ ਗਿਆਨਵਰਧਕ ਸੈਮੀਨਾਰ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ। ਇਸ ਮੌਕੇ ਮੁੱਖ ਬੁਲਾਰੇ ਵਜੋਂ ਪਹੁੰਚੇ ਸ੍ਰੀਮਤੀ ਗੁਰਦੀਪ ਕੌਰ ਅਤੇ ਸ੍ਰੀ. ਸ਼ਿਖਰ ਦੁਬੇ ਨੇ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਦੀਆਂ ਬੁਨਿਆਦੀ ਧਾਰਨਾਵਾਂ, ਇਸ ਦੀ ਰੋਜ਼ਾਨਾ ਜੀਵਨ ਵਿੱਚ ਵਰਤੋਂ ਅਤੇ ਸਿੱਖਿਆ ਦੇ ਖੇਤਰ ਵਿੱਚ ਇਸ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਨੇ ਹਾਜ਼ਰੀਨ ਨੂੰ ਏ ਆਈ ਟੂਲਜ਼ ਦੇ ਸਹੀ, ਰਚਨਾਤਮਕ, ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਉਪਯੋਗ ਸਬੰਧੀ ਵਿਹਾਰਕ ਜਾਣਕਾਰੀ ਸਾਂਝੀ ਕੀਤੀ। ਪ੍ਰੋਗਰਾਮ ਦੌਰਾਨ ਸ੍ਰੀਮਤੀ ਸਚਿਤਾ ਸ਼ਰਮਾਂ ਜਿਲ੍ਹਾ ਮੈਨੇਜਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ । ਸਮਾਗਮ ਦੌਰਾਨ ਪ੍ਰਿੰਸੀਪਲ ਡਾ. ਰਾਜਿੰਦਰ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਆਧੁਨਿਕ ਸਿੱਖਿਆ ਪ੍ਰਣਾਲੀ ਦਾ ਇੱਕ ਲਾਜ਼ਮੀ ਹਿੱਸਾ ਬਣ ਰਹੀ ਹੈ। ਇਸ ਦੀ ਸਹੀ ਅਤੇ ਸੁਚੱਜੀ ਵਰਤੋਂ ਨਾਲ ਅਧਿਆਪਨ ਅਤੇ ਸਿੱਖਣ-ਸਿਖਾਉਣ ਦੀ ਪ੍ਰਕਿਰਿਆ ਨੂੰ ਹੋਰ ਵਧੇਰੇ ਸਰਲ, ਰੋਚਕ ਅਤੇ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਡਾ. ਜੋਗਿੰਦਰ ਸਿੰਘ ਨੇ ਬਹੁਤ ਹੀ ਸੁਚੱਜੇ ਅਤੇ ਬਾਖੂਬੀ ਢੰਗ ਨਾਲ ਨਿਭਾਈ। ਅੱਜ ਪਹਿਲੇ ਦਿਨ ਦਾ ਸੈਮੀਨਾਰ ਸਮੂਹ ਹਾਜ਼ਰੀਨ ਲਈ ਬਹੁਤ ਹੀ ਜਾਣਕਾਰੀ ਭਰਪੂਰ ਅਤੇ ਲਾਹੇਵੰਦ ਰਿਹਾ, ਜਿਸ ਰਾਹੀਂ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਤਕਨੀਕੀ ਸੰਭਾਵਨਾਵਾਂ ਨੂੰ ਸਮਝਣ ਦਾ ਸੁਚੱਜਾ ਮੌਕਾ ਮਿਲਿਆ। ਪ੍ਰੋਗਰਾਮ ਦੇ ਸਫ਼ਲ ਆਯੋਜਨ ਲਈ ਪ੍ਰਬੰਧਕਾਂ ਵੱਲੋਂ ਆਏ ਹੋਏ ਮਹਿਮਾਨਾਂ, ਮੁੱਖ ਬੁਲਿਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ।