26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

- ਮਾਮਲਾ ਧੂਰੀ ਦੀ ਧੀ ਨੇਹਾ ਦੀ ਮੌਤ ਦਾ- ਮੁੱਖ ਮੰਤਰੀ ਅਤੇ ਡੀ.ਜੀ.ਪੀ. ਖੁਦ ਲੈ ਰਹੇ ਨੇ ਪਲ-ਪਲ ਦੀ ਰਿਪੋਰਟ ਦੋਸ਼ੀ ਜਲਦ ਹੋਣਗੇ ਸਲਾਖਾਂ ਪਿੱਛੇ - ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ, 25 ਅਗਸਤ (ਲਖਵੀਰ ਸਿੰਘ ਧਾਂਦਰਾ) - ਪੰਜਾਬ ਲਘੂ ਉਦਯੋਗ ਨਿਰਯਾਤ ਨਿਗਮ ਦੇ ਚੇਅਰਮੈਨ ਅਤੇ ਮੁੱਖ ਮੰਤਰੀ ਕੈਂਪਸ ਦਫ਼ਤਰ ਧੂਰੀ ਦੇ ਇੰਚਾਰਜ ਦਲਵੀਰ ਸਿੰਘ ਢਿੱਲੋਂ ਨੇ ਧੂਰੀ ਦੀ ਧੀ ਨੇਹਾ, ਜੋ ਕਿ ਕਰਤਾਰਪੁਰ (ਜਲੰਧਰ) ਵਿਖੇ ਵਿਆਹੀ ਹੋਈ ਸੀ, ਦੀ ਸਹੁਰੇ ਪਰਿਵਾਰ ਵੱਲੋਂ ਕਥਿਤ ਤੌਰ ’ਤੇ ਜ਼ਹਿਰੀਲਾ ਪਦਾਰਥ ਦੇ ਕੇ ਕੀਤੀ ਗਈ ਹੱਤਿਆ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗੀ ਅਤੇ ਦਿਲ-ਕੰਬਾਊ ਦੱਸਦਿਆਂ ਪੀੜਤ ਪਰਿਵਾਰ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 26-08-2026
ਧੂਰੀ, 25 ਅਗਸਤ (ਲਖਵੀਰ ਸਿੰਘ ਧਾਂਦਰਾ) - ਪੰਜਾਬ ਲਘੂ ਉਦਯੋਗ ਨਿਰਯਾਤ ਨਿਗਮ ਦੇ ਚੇਅਰਮੈਨ ਅਤੇ ਮੁੱਖ ਮੰਤਰੀ ਕੈਂਪਸ ਦਫ਼ਤਰ ਧੂਰੀ ਦੇ ਇੰਚਾਰਜ ਦਲਵੀਰ ਸਿੰਘ ਢਿੱਲੋਂ ਨੇ ਧੂਰੀ ਦੀ ਧੀ ਨੇਹਾ, ਜੋ ਕਿ ਕਰਤਾਰਪੁਰ (ਜਲੰਧਰ) ਵਿਖੇ ਵਿਆਹੀ ਹੋਈ ਸੀ, ਦੀ ਸਹੁਰੇ ਪਰਿਵਾਰ ਵੱਲੋਂ ਕਥਿਤ ਤੌਰ ’ਤੇ ਜ਼ਹਿਰੀਲਾ ਪਦਾਰਥ ਦੇ ਕੇ ਕੀਤੀ ਗਈ ਹੱਤਿਆ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗੀ ਅਤੇ ਦਿਲ-ਕੰਬਾਊ ਦੱਸਦਿਆਂ ਪੀੜਤ ਪਰਿਵਾਰ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਦਲਵੀਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੰਵੇਦਨਸ਼ੀਲ ਮਾਮਲੇ ਨੂੰ ਪੰਜਾਬ ਸਰਕਾਰ ਵੱਲੋਂ ਬਹੁਤ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਮਾਣਯੋਗ ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਸਾਹਿਬ ਖ਼ੁਦ ਇਸ ਕੇਸ ਦੀ ਪਲ-ਪਲ ਦੀ ਕਾਰਵਾਈ ਦੀ ਰਿਪੋਰਟ ਲੈ ਰਹੇ ਹਨ। ਪੁਲਿਸ ਪ੍ਰਸ਼ਾਸਨ ਵੱਲੋਂ ਵਰਤੀ ਗਈ ਲਾਪਰਵਾਹੀ ਦਾ ਸਖ਼ਤ ਨੋਟਿਸ ਲੈਂਦਿਆਂ ਅਣਗਹਿਲੀ ਕਰਨ ਵਾਲੇ ਸਬੰਧਤ ਐੱਸ.ਐੱਚ.ਓ. ਦੀ ਤੁਰੰਤ ਬਦਲੀ ਕਰ ਦਿੱਤੀ ਗਈ ਹੈ, ਜਦਕਿ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਲਈ ਐੱਸ.ਐੱਸ.ਪੀ. ਸਾਹਿਬ ਦੀ ਪ੍ਰਤੱਖ ਨਿਗਰਾਨੀ ਹੇਠ ਤਿੰਨ ਵਿਸ਼ੇਸ਼ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ ਅਤੇ ਬਹੁਤ ਜਲਦ ਸਾਰੇ ਦੋਸ਼ੀ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਣਗੇ। ਵਿਰੋਧੀ ਧਿਰਾਂ ਨੂੰ ਅਪੀਲ ਕਰਦਿਆਂ ਚੇਅਰਮੈਨ ਢਿੱਲੋਂ ਨੇ ਕਿਹਾ ਕਿ ਇਹ ਮਾਮਲਾ ਬੇਹੱਦ ਸੰਵੇਦਨਸ਼ੀਲ ਅਤੇ ਹਮਦਰਦੀ ਨਾਲ ਜੁੜਿਆ ਹੋਇਆ ਹੈ, ਇਸ ਲਈ ਇਸ ਦੁਖਦਾਈ ਘਟਨਾ ‘ਤੇ ਕਿਸੇ ਵੀ ਤਰ੍ਹਾਂ ਦੀ ਸਿਆਸਤ ਨਹੀਂ ਕੀਤੀ ਜਾਣੀ ਚਾਹੀਦੀ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਹਰ ਵੇਲੇ ਪੀੜਤ ਪਰਿਵਾਰ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਧੀ ਨੇਹਾ ਨੂੰ ਇਨਸਾਫ਼ ਦਿਵਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਰ ਵਿਚ ਮੋਬਾਈਲ ਟਾਵਰਾਂ ਤੋਂ ਸਾਮਾਨ ਚੋਰੀ ਕਰਨ ਵਾਲਾ 6 ਮੈਂਬਰੀ ਗਰੋਹ ਚੜ੍ਹਿਆ ਸੰਗਰੂਰ ਪੁਲਿਸ ਹੱਥੇ ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ 44 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਪੇ ਨਿਯੁਕਤੀ ਪੱਤਰ
Ad Position 24