ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਆਰੰਭ–ਜਗਦੇਵ ਸਿੰਘ ਗਾਗਾ
ਸੰਗਰੂਰ, 25 ਅਗਸਤ (ਅਮਨਦੀਪ ਸਿੰਘ ਬਿੱਟਾ)–ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਨੇ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਪਾਰਟੀ ਵੱਲੋਂ ਤਿਆਰੀਆਂ ਜੰਗੀ ਪੱਧਰ ਉੱਤੇ ਵਿੱਢ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਕਾਂਗਰਸ ਵਰਕਰਾਂ ਵਿੱਚ ਨਵੀਂ ਊਰਜਾ ਅਤੇ ਸ਼ਕਤੀ ਪੈਦਾ ਕਰੇਗੀ ਅਤੇ ਸੰਭਾਵੀ 2027 ਦੀ ਚੋਣਾ ਦੀ ਜਿੱਤ ਵੱਲ ਵੱਡੀ ਪੇਸ਼ਕਦਮੀ ਸਾਬਤ ਹੋਵੇਗੀ।
ਜ
ਜਗਦੇਵ ਸਿੰਘ ਗਾਗਾ।
26-08-2026
ਸੰਗਰੂਰ, 25 ਅਗਸਤ (ਅਮਨਦੀਪ ਸਿੰਘ ਬਿੱਟਾ)–ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਨੇ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਪਾਰਟੀ ਵੱਲੋਂ ਤਿਆਰੀਆਂ ਜੰਗੀ ਪੱਧਰ ਉੱਤੇ ਵਿੱਢ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਕਾਂਗਰਸ ਵਰਕਰਾਂ ਵਿੱਚ ਨਵੀਂ ਊਰਜਾ ਅਤੇ ਸ਼ਕਤੀ ਪੈਦਾ ਕਰੇਗੀ ਅਤੇ ਸੰਭਾਵੀ 2027 ਦੀ ਚੋਣਾ ਦੀ ਜਿੱਤ ਵੱਲ ਵੱਡੀ ਪੇਸ਼ਕਦਮੀ ਸਾਬਤ ਹੋਵੇਗੀ। ਸੰਗਰੂਰ ਜਿਲ੍ਹੇ ਦੇ ਗੱਲ ਕਰਦਿਆਂ ਜਗਦੇਵ ਸਿੰਘ ਗਾਗਾ ਨੇ ਕਿਹਾ ਕਿ ਸੁਨਾਮ, ਸੰਗਰੂਰ, ਲਹਿਰਾ, ਦਿੜ੍ਹਬਾ ਅਤੇ ਧੂਰੀ ਦੇ ਵਿਧਾਨ ਸਭਾ ਹਲਕਿਆਂ ਵਿੱਚ ਹਰ ਬੂਥ ਉੱਤੇ ਕਮੇਟੀਆਂ ਸਥਾਪਤ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਨੇ ਹਮੇਸ਼ਾ ਹੀ ਪੰਜਾਬ ਵਿੱਚ ਬਦਲਾਅ ਦੀ ਰਾਜਨੀਤੀ ਨੂੰ ਉੱਭਾਰਿਆਂ ਹੈ ਅਤੇ ਇਸ ਵਾਰ ਇਹ ਬਦਲਾਅ ਕਾਂਗਰਸ ਸੰਗਰੂਰ ਵਿੱਚ ਦੇਣ ਜਾ ਰਹੀ ਹੈ। ਪੰਜਾਬ ਵਿੱਚ ਹੂੰਝਾ ਫੇਰ ਜਿੱਤ ਦੇ ਪ੍ਰਦਸ਼ਨ ਦਾ ਦਾਅਵਾ ਕਰਦਿਆਂ ਜਗਦੇਵ ਸਿੰਘ ਗਾਗਾ ਨੇ ਕਿਹਾ ਕਿ ਇਸ ਵੇਲੇ ਪੂਰੀ ਕਾਂਗਰਸ ਪਾਰਟੀ ਇੱਕਜੁੱਟ ਹੈ ਅਤੇ ਸ੍ਰੀ ਰਾਹੁਲ ਗਾਂਧੀ ਦੀ ਯੋਗ ਅਗਵਾਈ ਹੇਠ ਵਿਰੋਧੀਆਂ ਨੂੰ ਲੱਕ ਤੋੜਦੀ ਹਾਰ ਦਿੱਤੀ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਜ਼ਿਲ੍ਹਾ ਸੰਗਰੂਰ ਦੀ ਜੋ ਵੀ ਡਿਊਟੀ ਤੈਅ ਕੀਤੀ ਜਾਵੇਗੀ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ।