27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਵੀ ਪਿੰਡ ਵਾਸੀਆਂ ਨੇ ਲਿਆ ਸਖ਼ਤ ਫੈਸਲਾ

ਦਿੜ੍ਹਬਾ ਮੰਡੀ, ਕੌਹਰੀਆ, 26 ਅਗਸਤ (ਜਸਵੀਰ ਸਿੰਘ ਔਜਲਾ, ਸੁਨੀਲ ਕੁਮਾਰ ਗਰਗ)-ਹਲਕਾ ਦਿੜ੍ਹਬਾ ਦੇ ਕਸਬਾ ਕੌਹਰੀਆਂ ਦੇ ਨੇੜਲੇ ਪਿੰਡ ਉਭਿਆਂ ਵਿਖੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਹੋਈ ਗ੍ਰਾਮ ਸਭਾ ਦੌਰਾਨ ਪਿੰਡ ਵਿੱਚ ਵੱਧ ਰਹੀਆਂ ਚੋਰੀਆਂ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਅਹਿਮ ਫੈਸਲੇ ਲਏ ਗਏ। ਸਰਪੰਚ ਅਵਨੀਤ ਕੌਰ ਨੇ ਕਿਹਾ ਕਿ ਪਿੰਡ ਵਿੱਚ ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਹੈ।

Ad Position 21
No active advertisement
ਅਜੀਤ ਡੈਸਕ 27-08-2026
ਦਿੜ੍ਹਬਾ ਮੰਡੀ, ਕੌਹਰੀਆ, 26 ਅਗਸਤ (ਜਸਵੀਰ ਸਿੰਘ ਔਜਲਾ, ਸੁਨੀਲ ਕੁਮਾਰ ਗਰਗ)-ਹਲਕਾ ਦਿੜ੍ਹਬਾ ਦੇ ਕਸਬਾ ਕੌਹਰੀਆਂ ਦੇ ਨੇੜਲੇ ਪਿੰਡ ਉਭਿਆਂ ਵਿਖੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਹੋਈ ਗ੍ਰਾਮ ਸਭਾ ਦੌਰਾਨ ਪਿੰਡ ਵਿੱਚ ਵੱਧ ਰਹੀਆਂ ਚੋਰੀਆਂ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਅਹਿਮ ਫੈਸਲੇ ਲਏ ਗਏ।ਸਰਪੰਚ ਅਵਨੀਤ ਕੌਰ ਨੇ ਕਿਹਾ ਕਿ ਪਿੰਡ ਵਿੱਚ ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਹੈ। ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਪਿੰਡ ਦੇ ਸਾਰੇ ਰਸਤਿਆਂ ’ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਹਿਰਾ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਦੀ ਸੁਰੱਖਿਆ ਸਿਰਫ਼ ਪੰਚਾਇਤ ਦੀ ਨਹੀਂ, ਸਗੋਂ ਸਮੁੱਚੇ ਪਿੰਡ ਵਾਸੀਆਂ ਦੀ ਸਾਂਝੀ ਜ਼ਿੰਮੇਵਾਰੀ ਹੈ।ਉਨ੍ਹਾਂ ਦੱਸਿਆ ਕਿ ਗ੍ਰਾਮ ਸਭਾ ਵਿੱਚ ਸਹਿਮਤੀ ਨਾਲ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਪਿੰਡ ਵਿੱਚ ਚੋਰੀ ਕਰਨ ਵਾਲੇ ਕਿਸੇ ਵਿਅਕਤੀ ਦੀ ਜਮਾਨਤ ਲਈ ਪਿੰਡ ਵਾਸੀਆਂ ਵੱਲੋਂ ਸਹਿਯੋਗ ਨਹੀਂ ਕੀਤਾ ਜਾਵੇਗਾ। ਜੇਕਰ ਕੋਈ ਵਿਅਕਤੀ ਚੋਰੀ ਦੇ ਮੁਲਜ਼ਮ ਦੀ ਜਮਾਨਤ ਕਰਵਾਉਣ ਲਈ ਅੱਗੇ ਆਉਂਦਾ ਹੈ ਤਾਂ ਉਸ ਦੇ ਸਮਾਜਿਕ ਬਾਈਕਾਟ ਅਤੇ 50 ਹਜ਼ਾਰ ਰੁਪਏ ਜੁਰਮਾਨੇ ਸਬੰਧੀ ਪਿੰਡ ਵੱਲੋਂ ਪਾਸ ਕੀਤੇ ਮਤੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ।ਸਰਪੰਚ ਅਵਨੀਤ ਕੌਰ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਵੀ ਪਿੰਡ ਵਾਸੀ ਇਕਜੁੱਟ ਹਨ। ਜੇਕਰ ਕੋਈ ਵਿਅਕਤੀ ਪਿੰਡ ਵਿੱਚ ਕਿਸੇ ਵੀ ਕਿਸਮ ਦਾ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦੇ ਕੇ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਦੀ ਜਮਾਨਤ ਲਈ ਪਿੰਡ ਵੱਲੋਂ ਤਸਦੀਕ ਜਾਂ ਫ਼ਰਦ ਦੇਣ ਵਿੱਚ ਸਹਿਯੋਗ ਨਹੀਂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕਣਕਵਾਲ ਭੰਗੂਆਂ ਵਿਖੇ ‘ਧੀਆਂ ਦਾ ਮਿਲਣੀ ਸਮਾਗਮ’ ਕਰਵਾਇਆ ਧੀਆਂ ਨੂੰ ਸਮਰਪਿਤ ਕਰਵਾਏ ਸਮਾਗਮ ਦੀ ਪਿੰਡ ਵਾਸੀਆਂ ਨੇ ਕੀਤੀ... ਅਗਲੀ ਖ਼ਬਰ ‘ ਆਪ’ ਆਗੂ ਰਣਬੀਰ ਸਿੰਘ ਢੀਂਡਸਾ ਨੂੰ ਮਿਲੀ ਸਟੇਟ ਸਪੋਕਸਮੈਨ ਦੀ ਜ਼ਿੰਮੇਵਾਰੀ
Ad Position 24