27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪੰਜਾਬ ’ਚ ਸਿਆਸੀ ਬਿਆਨਬਾਜ਼ੀ ਦਾ ਮਿਆਰ ਲਗਾਤਾਰ ਡਿੱਗ ਰਿਹਾ ਹੈ - ਜੋਗਿੰਦਰ ਸਿੰਘ ਉਗਰਾਹਾਂ

ਸੁਨਾਮ ਊਧਮ ਸਿੰਘ ਵਾਲਾ, 26 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਅਤੇ ਕਾਰਜਸ਼ੈਲੀ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਮ ਆਦਮੀ ਪਾਰਟੀ’ ਦੇ ਆਗੂਆਂ ਵਲੋਂ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਪਰ ਅੱਜ ਵੀ ਉਹੀ ਲੰਮੀਆਂ ਲੰਮੀਆਂ ਗੱਡੀਆਂ ਦੇ ਕਾਫ਼ਲੇ, ਸ਼ਾਨੋ-ਸ਼ੌਕਤ ਅਤੇ ਫਾਲਤੂ ਸਰਕਾਰੀ ਖ਼ਰਚੇ ਜਾਰੀ ਹਨ। ਇੰਨਾ ਹੀ ਨਹੀਂ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਇਹ ਸਰਕਾਰ ਵੀ ਸਿਰਫ਼ ਨੀਂਹ ਪੱਥਰ ਰੱਖ ਕੇ ਭੁੱਲ ਜਾਂਦੀ ਹੈ।

Ad Position 21
No active advertisement
ਅਜੀਤ ਡੈਸਕ 27-08-2026
ਸੁਨਾਮ ਊਧਮ ਸਿੰਘ ਵਾਲਾ, 26 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਅਤੇ ਕਾਰਜਸ਼ੈਲੀ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਮ ਆਦਮੀ ਪਾਰਟੀ’ ਦੇ ਆਗੂਆਂ ਵਲੋਂ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਪਰ ਅੱਜ ਵੀ ਉਹੀ ਲੰਮੀਆਂ ਲੰਮੀਆਂ ਗੱਡੀਆਂ ਦੇ ਕਾਫ਼ਲੇ, ਸ਼ਾਨੋ-ਸ਼ੌਕਤ ਅਤੇ ਫਾਲਤੂ ਸਰਕਾਰੀ ਖ਼ਰਚੇ ਜਾਰੀ ਹਨ। ਇੰਨਾ ਹੀ ਨਹੀਂ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਇਹ ਸਰਕਾਰ ਵੀ ਸਿਰਫ਼ ਨੀਂਹ ਪੱਥਰ ਰੱਖ ਕੇ ਭੁੱਲ ਜਾਂਦੀ ਹੈ। ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਅਧਿਆਪਕਾਂ ਅਤੇ ਕਿਸਾਨਾਂ ‘ਤੇ ਲਾਠੀਚਾਰਜ ਅਤੇ ਪਾਣੀ ਦੀਆਂ ਬੌਛਾਰੜਾਂ ਜਰੀਏ ਲੋਕਤੰਤਰ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ।ਉਗਰਾਹਾਂ ਨੇ ਕਿਹਾ ਕਿ ਸੂਬੇ ਵਿੱਚ ਸਿਆਸੀ ਬਿਆਨਬਾਜ਼ੀ ਦਾ ਮਿਆਰ ਲਗਾਤਾਰ ਡਿੱਗ ਰਿਹਾ ਹੈ। ਵਿਰੋਧੀਆਂ ਨੂੰ ‘ਦੁਸ਼ਮਣ’ ਮੰਨ ਕੇ ਅਸੱਭਿਅਕ ਸ਼ਬਦਾਵਲੀ ਵਰਤਣਾ ਪੰਜਾਬ ਦੀਆਂ ਸਮਾਜਿਕ ਰਵਾਇਤਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਕਿਸਾਨ, ਮਜ਼ਦੂਰ, ਛੋਟੇ ਦੁਕਾਨਦਾਰ ਅਤੇ ਅਧਿਆਪਕ-ਬੇਵਸੀ ਤੇ ਨਿਰਾਸ਼ਾ ਦੇ ਦੌਰ ’ਚੋਂ ਗੁਜ਼ਰ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਨੇ ਕੌਮ ਦੇ ਗੰਭੀਰ ਮੁੱਦਿਆਂ ਦੇ ਹੱਲ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪਿਆ ਯਾਦ... ਅਗਲੀ ਖ਼ਬਰ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਵਾਰਡ ਨੰਬਰ 7 ਕਿਸ਼ਨਪੁਰਾ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
Ad Position 24