27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮਲੇਰਕੋਟਲਾ ਦੀ ਇਤਿਹਾਸਕ ਧਰਤੀ ’ਤੇ ਪੁੱਜਣ ਮੌਕੇ ਸਿੱਖ ਅਤੇ ਮੁਸਲਿਮ ਭਾਈਚਾਰੇ ਵਲੋਂ ਨਿੱਘਾ ਸਵਾਗਤ ਐਸ.ਯੂ.ਐਸ. ਕਾਲਜ ਮਹਿਲਾਂ ਚੌਂਕ ਦਾ ਬੀ.ਐਡ. ਸਾਲ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਸੁਨਾਮ ਊਧਮ ਸਿੰਘ ਵਾਲਾ, 26 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ ਐਜੂਕੇਸ਼ਨ ਮਹਿਲਾਂ ਚੌਂਕ ਦਾ ਬੀ. ਐਡ ਸੈਸ਼ਨ 2025-27 ਸਾਲ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ।

Ad Position 21
No active advertisement
ਅਜੀਤ ਡੈਸਕ 27-08-2026
ਸੁਨਾਮ ਊਧਮ ਸਿੰਘ ਵਾਲਾ, 26 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ ਐਜੂਕੇਸ਼ਨ ਮਹਿਲਾਂ ਚੌਂਕ ਦਾ ਬੀ.ਐਡ ਸੈਸ਼ਨ 2025-27 ਸਾਲ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਪ੍ਰੀਖਿਆ ਵਿਚ ਵਿਦਿਆਰਥਣ ਹਰਸ਼ਦੀਪ ਕੌਰ ਸਪੁੱਤਰੀ ਜਸਪਾਲ ਸਿੰਘ ਨੇ 87% ਅੰਕਾਂ ਨਾਲ ਪਹਿਲਾ, ਸ਼ਿੰਪੀ ਕਾਲੜਾ ਸਪੁੱਤਰੀ ਸੋਮ ਨਾਥ ਕਾਲੜਾ ਨੇ 85.6% ਅੰਕ ਲੈਕੇ ਦੂਜਾ ਅਤੇ ਲਵਲੀਨ ਸਪੁੱਤਰੀ ਜਗਸੀਰ ਰਾਮ ਨੇ 85.2% ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਕੁਲਵੰਤ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਸਾਰੇ ਸਟਾਫ ਮੈਂਬਰਾਂ ਨੇ ਵਿਦਿਆਰਥੀਆਂ ਲਈ ਤਨਦੇਹੀ ਨਾਲ ਕੀਤੀ ਮਿਹਨਤ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਹੋਰ ਨਵੀਂਆਂ ਤਕਨੀਕਾਂ ਤੇ ਵਿਧੀਆਂ ਨਾਲ ਪੜ੍ਹਾਈ ਕਰਵਾਕੇ ਹੋਰ ਬਿਹਤਰ ਨਤੀਜੇ ਲਿਆਉਣ ਲਈ ਪ੍ਰੇਰਿਤ ਕੀਤਾ। ਸਟਾਫ ਨੇ ਇਸ ਵਚਨਬੱਧਤਾ ਨੂੰ ਸਵੀਕਾਰ ਕੀਤਾ ਅਤੇ ਉਤਸ਼ਾਹਪੂਰਵਕ ਹੌਸਲਾ ਦਿਖਾਇਆ।
Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਖਾਲਸਾ ਮਾਰਚ ਦਾ ਜ਼ਿਲ੍ਹਾ ਮਾਲੇਰਕੋਟਲਾ ’ਚ ਪਹੁੰਚਣ ’ਤੇ ਸੰਦੌੜ ਇਲਾਕੇ ਦੀਆਂ ਸੰਗਤਾਂ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮਲੇਰਕੋਟਲਾ ਦੀ ਇਤਿਹਾਸਕ ਧਰਤੀ ’ਤੇ ਪੁੱਜਣ ਮੌਕੇ ਸਿੱਖ ਅਤੇ ਮੁਸਲਿਮ ਭਾਈਚਾਰੇ ਵਲੋਂ ਨਿੱਘਾ...
Ad Position 24