ਮਹਾਂ ਹੜਤਾਲ ਨੂੰ ਕਾਮਯਾਬ ਕਰਨ ਲਈ ਡਿਪਟੀ ਕਮਿਸ਼ਨਰ ਦਫ਼ਤਰ ਮਲੇਰਕੋਟਲਾ ਵਿਖੇ ਵਿਸ਼ਾਲ ਰੈਲੀ ਅਤੇ ਰੋਸ ਕੀਤਾ
ਮਲੇਰਕੋਟਲਾ, 27 ਅਗਸਤ (ਮੁਹੰਮਦ ਹਨੀਫ਼ ਥਿੰਦ)-ਸਾਂਝਾ ਮੁਲਾਜ਼ਮ ਸੰਘਰਸ਼ ਨੂੰ ਮਜ਼ਬੂਤ ਕਰਨ ਅਤੇ ਮਹਾਂ ਹੜਤਾਲ ਨੂੰ ਕਾਮਯਾਬ ਕਰਨ ਲਈ ਅੱਜ ਡੀ. ਸੀ.
ਮਲੇਰਕੋਟਲਾ, 27 ਅਗਸਤ (ਮੁਹੰਮਦ ਹਨੀਫ਼ ਥਿੰਦ)-ਸਾਂਝਾ ਮੁਲਾਜ਼ਮ ਸੰਘਰਸ਼ ਨੂੰ ਮਜ਼ਬੂਤ ਕਰਨ ਅਤੇ ਮਹਾਂ ਹੜਤਾਲ ਨੂੰ ਕਾਮਯਾਬ ਕਰਨ ਲਈ ਅੱਜ ਡੀ.ਸੀ. ਦਫ਼ਤਰ ਮਲੇਰਕੋਟਲਾ ਵਿਖੇ ਵਿਸ਼ਾਲ ਰੈਲੀ ਕੀਤੀ ਗਈ ਅਤੇ ਰੋਸ ਮਾਰਚ ਕੀਤਾ ਗਿਆ। ਇਸ ਰੈਲੀ ਵਿਚ ਵੱਖ-ਵੱਖ ਮੁਲਾਜ਼ਮ, ਕਿਸਾਨ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਅਤੇ ਸਾਥੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਰੈਲੀ ਵਿਚ ਪੰਜਾਬ ਸਟੇਟ ਮਿਨਿਸਟਰੀਅਲ ਸਰਵਿਸ ਯੂਨੀਅਨ, ਡਰਾਫਟਸਮੈਨ ਐਸੋਸੀਏਸ਼ਨ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ,ਐਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਇਕਾਈ ਮਲੇਰਕੋਟਲਾ, ਕੰਪਿਊਟਰ ਟੀਚਰ ਯੂਨੀਅਨ, ਅਧਿਆਪਕ ਦਲ ਪੰਜਾਬ, ਨੈਸ਼ਨਲ ਹੈਲਥ ਮਿਸ਼ਨ ਇੰਪਲਾਈਜ ਯੂਨੀਅਨ, ਮਲਟੀਪਰਪਜ਼ ਹੈਲਥ ਇੰਪਲਾਈ ਯੂਨੀਅਨ, ਪੰਜਾਬ ਮਲਟੀਪਰਪਜ਼ ਹੈਲਥ ਇੰਪਲਾਈ ਫੀਮੇਲ ਨਰਸਿਜ਼ ਐਸੋਸੀਏਸ਼ਨ, ਤਾਲਮੇਲ ਕਮੇਟੀ ਪੈਰਾਮੈਡੀਕਲ ਤੇ ਹੈਲਥ, ਪੀ.ਡਬਲਿਊ.ਡੀ. ਫੀਲਡ ਦੇ ਵਰਕਰ ਯੂਨੀਅਨ, ਪੰਜਾਬ ਸਰਕਾਰ ਡਰਾਈਵਰ ਤੇ ਟੈਕਨੀਕਲ ਯੂਨੀਅਨ, ਡੈਮੋਕ੍ਰੇਟਿਕ ਟੀਚਰ ਫਰੰਟ (ਵਿਕਰਮ ਦੇਵ) ਮਲੇਰਕੋਟਲਾ, ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ (ਏਟਕ), ਪੀ.ਐੱਸ.ਐੱਸ. ਪੰਜਾਬ, ਐੱਸ.ਐੱਸ.ਏ./ਰਮਸਾ ਯੂਨੀਅਨ, ਕਿਰਤੀ ਕਿਸਾਨ ਯੂਨੀਅਨ, ਪੰਜਾਬ ਪੁਲਿਸ ਪੈਨਸ਼ਨਰ ਐਸੋਸੀਏਸ਼ਨ, ਮਲੇਰਕੋਟਲਾ ਕਲਾਸ ਫੋਰ ਗਵਰਮੈਂਟ ਇੰਪਲਾਈ ਯੂਨੀਅਨ, ਸਿੱਖਿਆ ਪ੍ਰੋਵਾਈਡਰ ਯੂਨੀਅਨ, ਆਲ ਪੰਜਾਬ ਆਂਗਣਵਾੜੀ ਵਰਕਰ ਯੂਨੀਅਨ, ਸੀ-2 ਯੂਨੀਅਨ, ਪੀ.ਐੱਸ.ਈ.ਬੀ. ਇੰਪਲਾਈ ਯੂਨੀਅਨ, ਫਾਰਮੇਸੀ ਅਫਸਰ ਐਸੋਸੀਏਸ਼ਨ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਜਥੇਬੰਦੀਆਂ, ਈ.ਟੀ.ਟੀ. ਅਧਿਆਪਕ ਯੂਨੀਅਨ ਅਤੇ ਡੈਮੋਕ੍ਰੇਟਿਕ ਟੀਚਰ ਫਰੰਟ (ਦਿਗਵਿਜੇ) , ਪੀ.ਐੱਸ.ਪੀ.ਐਸ.ਐਲ. ਪੈਨਸ਼ਨਰ, ਬੀ.ਐਡ. ਅਧਿਆਪਕ ਫਰੰਟ, ਗੌਰਮਿੰਟ ਟੀਚਰ ਯੂਨੀਅਨ ਮਲੇਰਕੋਟਲਾ ਸਮੇਤ ਹੋਰ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ।