28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸਰਕਾਰੀ ਰੇਟਾਂ ਦੀ ਮੰਗ ਨੂੰ ਲੈ ਕੇ ਭੱਠਾ ਮਜ਼ਦੂਰਾਂ ਵੱਲੋਂ ਵਿੱਤ ਮੰਤਰੀ ਦੇ ਦਫ਼ਤਰ ਦਾ ਘਿਰਾਓ

ਦਿੜ੍ਹਬਾ ਮੰਡੀ, 27 ਅਗਸਤ (ਹਰਬੰਸ ਸਿੰਘ ਛਾਜਲੀ)- ਭੱਠਾ ਮਜ਼ਦੂਰਾਂ ਦੇ ਬਣਦੇ ਕਾਨੂੰਨੀ ਹੱਕ ਅਤੇ ਸਰਕਾਰ ਵੱਲੋਂ ਨਿਰਧਾਰਤ ਉਜਰਤਾਂ ਲਾਗੂ ਕਰਵਾਉਣ ਲਈ ਕਿਸਾਨ ਮਜ਼ਦੂਰ ਐਸੋਸੀਏਸ਼ਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਕੁਲਦੀਪ ਸਿੰਘ ਨੀਟੂ ਕੋਟ ਧਰਮੂੰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਭੱਠਾ ਮਜ਼ਦੂਰਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਿੜ੍ਹਬਾ ਦਫ਼ਤਰ ਦਾ ਘਿਰਾਓ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਭੱਠਾ ਮਜ਼ਦੂਰਾਂ ਨੂੰ ਕਿਰਤ ਵਿਭਾਗ ਵੱਲੋਂ ਨਿਰਧਾਰਤ ਕਾਨੂੰਨੀ ਰੇਟ ਅਨੁਸਾਰ ਉਜਰਤਾਂ ਦਿਵਾਉਣ, ਲੰਘੇ ਸੀਜ਼ਨ ਦੀ ਬਣਦੀ ਬਕਾਇਆ ਉਜਰਤ ਦੀ ਭਰਪਾਈ ਕਰਵਾਉਣ ਅਤੇ ਆਉਣ ਵਾਲੇ ਸੀਜ਼ਨ ਲਈ ਸਰਕਾਰੀ ਰੇਟਾਂ ਦੀ ਲਿਖਤੀ ਪਾਲਣਾ ਯਕੀਨੀ ਬਣਾਉਣ ਦੀ ਮੰਗ ਨੂੰ ਲੈ ਕੇ ਮਜ਼ਦੂਰ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 28-08-2026
ਦਿੜ੍ਹਬਾ ਮੰਡੀ, 27 ਅਗਸਤ (ਹਰਬੰਸ ਸਿੰਘ ਛਾਜਲੀ)- ਭੱਠਾ ਮਜ਼ਦੂਰਾਂ ਦੇ ਬਣਦੇ ਕਾਨੂੰਨੀ ਹੱਕ ਅਤੇ ਸਰਕਾਰ ਵੱਲੋਂ ਨਿਰਧਾਰਤ ਉਜਰਤਾਂ ਲਾਗੂ ਕਰਵਾਉਣ ਲਈ ਕਿਸਾਨ ਮਜ਼ਦੂਰ ਐਸੋਸੀਏਸ਼ਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਕੁਲਦੀਪ ਸਿੰਘ ਨੀਟੂ ਕੋਟ ਧਰਮੂੰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਭੱਠਾ ਮਜ਼ਦੂਰਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਿੜ੍ਹਬਾ ਦਫ਼ਤਰ ਦਾ ਘਿਰਾਓ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਭੱਠਾ ਮਜ਼ਦੂਰਾਂ ਨੂੰ ਕਿਰਤ ਵਿਭਾਗ ਵੱਲੋਂ ਨਿਰਧਾਰਤ ਕਾਨੂੰਨੀ ਰੇਟ ਅਨੁਸਾਰ ਉਜਰਤਾਂ ਦਿਵਾਉਣ, ਲੰਘੇ ਸੀਜ਼ਨ ਦੀ ਬਣਦੀ ਬਕਾਇਆ ਉਜਰਤ ਦੀ ਭਰਪਾਈ ਕਰਵਾਉਣ ਅਤੇ ਆਉਣ ਵਾਲੇ ਸੀਜ਼ਨ ਲਈ ਸਰਕਾਰੀ ਰੇਟਾਂ ਦੀ ਲਿਖਤੀ ਪਾਲਣਾ ਯਕੀਨੀ ਬਣਾਉਣ ਦੀ ਮੰਗ ਨੂੰ ਲੈ ਕੇ ਮਜ਼ਦੂਰ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭੱਠਿਆਂ ‘ਤੇ ਸਾਫ਼ ਪੀਣ ਵਾਲਾ ਪਾਣੀ, ਸਿਹਤ ਤੇ ਸਫ਼ਾਈ ਸਹੂਲਤਾਂ, ਕੰਮ ਅਤੇ ਭੁਗਤਾਨ ਦਾ ਰਿਕਾਰਡ ਅਤੇ ਲਾਗੂ ਸਮਾਜਿਕ ਸੁਰੱਖਿਆ ਲਾਭ ਵੀ ਯਕੀਨੀ ਬਣਾਏ ਜਾਣ। ਕੋਡ ਆਫ ਵੇਜਿਜ਼ ਸਮੇਤ ਲਾਗੂ ਕਿਰਤ ਕਾਨੂੰਨਾਂ ਦੀ ਪਾਲਣਾ ਕਰਵਾਉਣਾ ਸਰਕਾਰ ਅਤੇ ਸਬੰਧਤ ਵਿਭਾਗ ਦੀ ਜ਼ਿੰਮੇਵਾਰੀ ਹੈ। ਆਗੂਆਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਮਜ਼ਦੂਰਾਂ ਵੱਲੋਂ ਕਿਰਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਸਬੰਧਤ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ। ਇਸ ਦੇ ਬਾਵਜੂਦ ਮਜ਼ਦੂਰਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਾ ਨਿਕਲਣ ਕਾਰਨ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਪੱਕਾ ਮੋਰਚਾ ਲਗਾਉਣਾ ਪਿਆ। ਘਿਰਾਓ ਉਪਰੰਤ ਪ੍ਰਸ਼ਾਸਨ ਵੱਲੋਂ ਸਕੱਤਰ ਮਾਰਕਿਟ ਕਮੇਟੀ ਜੁਗਨਪਰੀਤ ਸਿੰਘ ਡੀਐਸਪੀ ਦਿੜਬਾ ਰੁਪਿੰਦਰ ਕੌਰ ਬਾਜਵਾ ਨੇ ਮਜ਼ਦੂਰਾਂ ਦਾ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਭਰੋਸਾ ਦਿੱਤਾ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਮੰਗਾਂ ‘ਤੇ ਗੌਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਅਗਲੇ 2-4 ਦਿਨਾਂ ਅੰਦਰ ਸਰਕਾਰ ਅਤੇ ਕਿਰਤ ਵਿਭਾਗ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ‘ਤੇ ਕੋਈ ਠੋਸ ਕਾਰਵਾਈ ਨਾ ਕੀਤੀ ਤਾਂ ਵੱਡੀ ਗਿਣਤੀ ਵਿੱਚ ਭੱਠਾ ਮਜ਼ਦੂਰ ਇਕੱਠੇ ਹੋ ਕੇ ਹਲਕਾ ਦਿੜ੍ਹਬਾ ਦੇ ਪਿੰਡਾਂ ਵਿੱਚ ਰੋਸ ਮਾਰਚ ਕਰਨਗੇ। ਇਸ ਮੌਕੇ ਯੂਸਫ਼ ਖ਼ਾਂ, ਪਰਗਟ ਸਿੰਘ, ਬਸ਼ੀਰ ਖ਼ਾਂ, ਸਿੰਦਰ ਸਿੰਘ, ਗੱਗੀ ਸਿੰਘ, ਰੁਲਦੂ ਸਿੰਘ, ਰਾਜੂ ਸਿੰਘ, ਸੀਰਾ ਸਿੰਘ, ਪਰਮਜੀਤ ਸਿੰਘ, ਬੀਰੂ ਸਿੰਘ, ਰਾਜਨ ਸਿੰਘ, ਗੀਤਾ ਸਿੰਘ, ਸੁਰਜੀਤ ਸਿੰਘ, ਬਿੰਦਰ ਸਿੰਘ, ਕਾਕਾ ਸਿੰਘ ਅਤੇ ਬਚਨ ਸਿੰਘ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਸੁਨਾਮ ਦੇ ਲੋਕਾਂ ਨੇ ਕਾਂਗਰਸ ਦੇ ਬਾਹਰੀ ਉਮੀਦਵਾਰ ਨੂੰ ਹਮੇਸ਼ਾ ਨਕਾਰਿਆ ਹੈ - ਰਾਜਾ ਬੀਰ ਕਲ੍ਹਾਂ ਅਗਲੀ ਖ਼ਬਰ ਮਹਾਂ ਹੜਤਾਲ ਨੂੰ ਕਾਮਯਾਬ ਕਰਨ ਲਈ ਡਿਪਟੀ ਕਮਿਸ਼ਨਰ ਦਫ਼ਤਰ ਮਲੇਰਕੋਟਲਾ ਵਿਖੇ ਵਿਸ਼ਾਲ ਰੈਲੀ ਅਤੇ ਰੋਸ ਕੀਤਾ
Ad Position 24