28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਵਿਧਾਇਕ ਪ੍ਰੋ. ਗੱਜਣਮਾਜਰਾ ਵਲੋਂ ਨਾਰੋਮਾਜਰਾ ਵਿਖੇ ਕਰੀਬ 49 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਖੇਡ ਸਟੇਡੀਅਮ ਦਾ ਉਦਘਾਟਨ

ਮਾਲੇਰਕੋਟਲਾ, ਕੁੱਪ ਕਲਾਂ 27 ਅਗਸਤ (ਮਨਜਿੰਦਰ ਸਿੰਘ ਸਰੌਦ, ਸੁਖਜਿੰਦਰ ਸਿੰਘ ਝੱਲ )- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਮੈਦਾਨਾਂ ਨਾਲ ਜੋੜਨ, ਪਿੰਡ ਪੱਧਰ ’ਤੇ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਤੇ ਨੌਜਵਾਨੀ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਲਿਜਾਣ ਦੇ ਮਕਸਦ ਨਾਲ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਿੰਡ ਨਾਰੋਮਾਜਰਾ ਵਿਖੇ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਕਰੀਬ 49 ਲੱਖ 44 ਹਜ਼ਾਰ ਰੁਪਏ ਦੀ ਲਾਗਤ ਨਾਲ ਉਸਾਰੇ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 28-08-2026
ਮਾਲੇਰਕੋਟਲਾ, ਕੁੱਪ ਕਲਾਂ 27 ਅਗਸਤ (ਮਨਜਿੰਦਰ ਸਿੰਘ ਸਰੌਦ, ਸੁਖਜਿੰਦਰ ਸਿੰਘ ਝੱਲ )- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਮੈਦਾਨਾਂ ਨਾਲ ਜੋੜਨ, ਪਿੰਡ ਪੱਧਰ ’ਤੇ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਤੇ ਨੌਜਵਾਨੀ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਲਿਜਾਣ ਦੇ ਮਕਸਦ ਨਾਲ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਿੰਡ ਨਾਰੋਮਾਜਰਾ ਵਿਖੇ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਕਰੀਬ 49 ਲੱਖ 44 ਹਜ਼ਾਰ ਰੁਪਏ ਦੀ ਲਾਗਤ ਨਾਲ ਉਸਾਰੇ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ । ਇਸ ਸਟੇਡੀਅਮ ਦੇ ਨਿਰਮਾਣ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਦੀ ਤਿਆਰੀ ਲਈ ਆਧੁਨਿਕ ਤੇ ਬਿਹਤਰ ਮੌਕੇ ਮਿਲਣਗੇ । ਉਦਘਾਟਨ ਮੌਕੇ ਪਿੰਡ ਦੀ ਪੰਚਾਇਤ, ਪਤਵੰਤੇ, ਖੇਡ ਪ੍ਰੇਮੀ, ਨੌਜਵਾਨ ਤੇ ਇਲਾਕਾ ਨਿਵਾਸੀ ਹਾਜ਼ਰ ਸਨ । ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜ ਕੇ ਸਿਹਤਮੰਦ, ਨਸ਼ਾ-ਮੁਕਤ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਖੇਡ ਸਟੇਡੀਅਮ ਅਤੇ ਮੈਦਾਨ ਮੁਹੱਈਆ ਕਰਵਾਉਣ ਨਾਲ ਨੌਜਵਾਨਾਂ ਨੂੰ ਆਪਣੀ ਖੇਡ ਕਲਾ ਨਿਖਾਰਨ ਲਈ ਸਥਾਨਕ ਪੱਧਰ ’ਤੇ ਹੀ ਸੁਵਿਧਾਵਾਂ ਮਿਲ ਰਹੀਆਂ ਹਨ । ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੇ ਹਮੇਸ਼ਾ ਖੇਡਾਂ ਦੇ ਖੇਤਰ ਵਿੱਚ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ । ਪੰਜਾਬ ਸਰਕਾਰ ਵੱਲੋਂ ਖੇਡਾਂ ਲਈ ਬਿਹਤਰ ਬੁਨਿਆਦੀ ਢਾਂਚਾ ਤਿਆਰ ਕਰਨ ਨਾਲ ਪਿੰਡਾਂ ਵਿੱਚੋਂ ਵੀ ਕੌਮੀ ਤੇ ਕੌਮਾਂਤਰੀ ਪੱਧਰ ਦੇ ਖਿਡਾਰੀ ਤਿਆਰ ਕਰਨ ਦਾ ਰਾਹ ਹੋਰ ਮਜ਼ਬੂਤ ਹੋਵੇਗਾ । ਪਿੰਡ ਵਾਸੀਆਂ ਤੇ ਨੌਜਵਾਨਾਂ ਨੇ ਖੇਡ ਸਟੇਡੀਅਮ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦਾ ਤਹਿ ਦਿਲੋਂ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਇਹ ਸਟੇਡੀਅਮ ਪਿੰਡ ਦੇ ਨੌਜਵਾਨਾਂ ਲਈ ਖੇਡ ਕਲਾ ਨਿਖਾਰਨ ਦਾ ਕੇਂਦਰ ਬਣਨ ਦੇ ਨਾਲ-ਨਾਲ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਜਿਉਣ ਲਈ ਪ੍ਰੇਰਣਾ ਦਾ ਸਰੋਤ ਬਣੇਗਾ । ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਅਹਿਮਦਗੜ੍ਹ ਮੋਹਨਜੀਤ ਸਿੰਘ, ਸਰਪੰਚ ਨਾਰੋਮਾਜਰਾ ਜਗਜੀਤ ਸਿੰਘ ਜੱਗੀ, ਬਲਾਕ ਸੰਮਤੀ ਮੈਂਬਰ ਜਰਨੈਲ ਸਿੰਘ ਲਸੋਈ, ਅਸਲਮ ਬਿੰਜੋਕੀ ਖੁਰਦ, ਜਾਵੇਦ ਖ਼ਾਨ, ਅਕਰਮ ਨਾਰੋਮਾਜਰਾ, ਬਲਦੇਵ ਸਿੰਘ, ਬਹਾਦਰ ਖ਼ਾਨ ਸਾਬਕਾ ਮੈਂਬਰ ਤੇ ਪੀ.ਏ. ਵਿਧਾਇਕ ਅਮਰਗੜ੍ਹ ਅਭੀਜੋਤ ਸਿੰਘ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਧੂਰੀ ਦੇ ਖ਼ੂਨੀ ਕੱਕੜਵਾਲ ਚੌਂਕ ਦੀਆਂ ਲਾਈਟਾਂ ਦਾ ਮਸਲਾ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪੁੱਜਾ ਅਗਲੀ ਖ਼ਬਰ 200 ਗ੍ਰਾਮ ਚਿੱਟੇ ਸਮੇਤ ਕਾਰ ਸਵਾਰ ਦੋ ਨੌਜਵਾਨ ਗ੍ਰਿਫ਼ਤਾਰ
Ad Position 24