27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਬੀਕੇਯੂ (ਆਜ਼ਾਦ) ਵਲੋਂ ਪਿੰਡ ਮੰਗਵਾਲ ਵਿੱਚ ਲਗਾਏ ਗਏ ਫਲੈਕਸ ਬੋਰਡ

ਸੰਗਰੂਰ, 27 ਅਗਸਤ (ਧੀਰਜ ਪਸੋਰੀਆ) - ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਵੱਲੋਂ ਪਿੰਡ ਮੰਗਵਾਲ ਵਿਖੇ ਪਿੰਡ ਇਕਾਈ ਦੇ ਪ੍ਰਧਾਨ ਲੀਲਾ ਸਿੰਘ ਰਾਣੂ ਦੀ ਅਗਵਾਈ ਵਿੱਚ ਫਲੈਕਸ ਬੋਰਡ ਲਗਾਏ ਗਏ ਜਿਨ੍ਹਾਂ ਵਿੱਚ ਟਰਾਲੀ ਚੋਰੋ ਸ਼ੰਭੂ ਖਨੌਰੀ ਤੋਂ ਲੁੱਟਿਆ ਸਮਾਨ ਮੋੜੋ ਦੇਸ਼ ਲੋਕਾਂ ਲਿਖੇ ਹੋਏ ਸਨ। ਇਸ ਮੌਕੇ ਜਥੇਬੰਦੀ ਦੇ ਜ਼ਿਲਾ ਕਾਰਜਕਾਰੀ ਆਗੂ ਰਾਜਪਾਲ ਸਿੰਘ ਮੰਗਵਾਲ ਜਿਨ੍ਹਾਂਂ ਦੇ ਨਾਲ ਸੀਤਾ ਸਿੰਘ, ਲਾਭ ਸਿੰਘ, ਬਲਜੀਤ ਸਿੰਘ ਗਰੇਵਾਲ, ਬਲਦੇਵ ਸਿੰਘ ਸੇਖੋ,ਬਾਰਾ ਸਿੰਘ,ਗੋਬਿੰਦਰ ਸਿੰਘ, ਕਰਮਜੀਤ ਸਿੰਘ ਜੱਗੀ ਮੌਜੂਦ ਸਨ ਨੇ ਕਿਹਾ ਕਿ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ 25 ਅਗਸਤ ਤੋਂ ਪਿੰਡ ਪਿੰਡ ਵੱਡੇ ਪੋਸਟਰ ਲਗਾਏ ਜਾ ਰਹੇ ਹਨ ।

Ad Position 21
No active advertisement
ਅਜੀਤ ਡੈਸਕ 28-08-2026
ਸੰਗਰੂਰ, 27 ਅਗਸਤ (ਧੀਰਜ ਪਸੋਰੀਆ) - ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਵੱਲੋਂ ਪਿੰਡ ਮੰਗਵਾਲ ਵਿਖੇ ਪਿੰਡ ਇਕਾਈ ਦੇ ਪ੍ਰਧਾਨ ਲੀਲਾ ਸਿੰਘ ਰਾਣੂ ਦੀ ਅਗਵਾਈ ਵਿੱਚ ਫਲੈਕਸ ਬੋਰਡ ਲਗਾਏ ਗਏ ਜਿਨ੍ਹਾਂ ਵਿੱਚ ਟਰਾਲੀ ਚੋਰੋ ਸ਼ੰਭੂ ਖਨੌਰੀ ਤੋਂ ਲੁੱਟਿਆ ਸਮਾਨ ਮੋੜੋ ਦੇਸ਼ ਲੋਕਾਂ ਲਿਖੇ ਹੋਏ ਸਨ। ਇਸ ਮੌਕੇ ਜਥੇਬੰਦੀ ਦੇ ਜ਼ਿਲਾ ਕਾਰਜਕਾਰੀ ਆਗੂ ਰਾਜਪਾਲ ਸਿੰਘ ਮੰਗਵਾਲ ਜਿਨ੍ਹਾਂਂ ਦੇ ਨਾਲ ਸੀਤਾ ਸਿੰਘ, ਲਾਭ ਸਿੰਘ, ਬਲਜੀਤ ਸਿੰਘ ਗਰੇਵਾਲ, ਬਲਦੇਵ ਸਿੰਘ ਸੇਖੋ,ਬਾਰਾ ਸਿੰਘ,ਗੋਬਿੰਦਰ ਸਿੰਘ, ਕਰਮਜੀਤ ਸਿੰਘ ਜੱਗੀ ਮੌਜੂਦ ਸਨ ਨੇ ਕਿਹਾ ਕਿ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ 25 ਅਗਸਤ ਤੋਂ ਪਿੰਡ ਪਿੰਡ ਵੱਡੇ ਪੋਸਟਰ ਲਗਾਏ ਜਾ ਰਹੇ ਹਨ । ਕਿਸਾਨ ਆਗੂਆਂ ਨੇ ਕਿਹਾ ਕਿ ਸ਼ੰਬੂ ਉੱਤੇ ਖਨੌਰੀ ਬਾਰਡਰਾਂ ਤੇ ਪੁਲਿਸ ਜਬਰ ਤਹਿਤ ਮੋਰਚੇ ਉਖੇੜ ਕੇ ਮੋਰਚੇ ਵਿੱਚੋਂ ਟ੍ਰਰਾਲੀਆਂ ਤੋ ਇਲਾਵਾ ਲੋੜੀਦਾ ਸਾਰਾ ਸਾਮਾਨ ਲੁੱਟਿਆ ਗਿਆ ਸੀ ।ਇਕੱਲੇ ਸੰਭੂ ਤੋ 3 ਕਰੋੜ 77 ਲੱਖ 948 ਰੁਪਏ ਦਾ ਸਮਾਨ ਲੁੱਟਿਆ ਗਿਆ ਸੀ । ਜਿਸ ਦੀ ਸਰਕਾਰ ਨੇ ਅੱਜ ਤੱਕ ਭਰਪਾਈ ਨਹੀਂ ਕੀਤੀ । ਜਿਸ ਦੇ ਰੋਸ ਵਜੋਂ ਇਹ ਪੋਸਟਰ ਸਾਰੇ ਪੰਜਾਬ ਦੇ ਪਿੰਡਾਂ ਅੰਦਰ ਲਗਾਏ ਜਾਣਗੇ । ਇਸ ਤੋਂ ਇਲਾਵਾ 31 ਅਗਸਤ ਨੂੰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਵੱਡੇ ਇਕੱਠ ਕਰਕੇ ਪੰਜਾਬ ਸਰਕਾਰ ਨੂੰ ਕਿਸਾਨੀ ਮੰਗਾਂ ਨਾਲ ਸਬੰਧਿਤ ਮੰਗ ਪੱਤਰ ਡਿਪਟੀ ਕਮਿਸ਼ਨਰਾਂ ਰਾਹੀਂ ਭੇਜੇ ਜਾਣਗੇ । ਆਉਣ ਵਾਲੀ 14 ਸਿਤੰਬਰ ਨੂੰ ਆਮ ਆਦਮੀ ਪਾਰਟੀ ਪ੍ਰਧਾਨ ਤੇ ਮੰਤਰੀ ਅਮਨ ਅਰੋੜਾ ਦੇ ਗੇਟ ਅੱਗੇ 5 ਦਿਨਾਂ ਦਾ ਟਰੈਕਟਰ ਟਰਾਲੀਆਂ ਸਮੇਤ ਪੱਕਾ ਮੋਰਚਾ ਲਾਇਆ ਜਾਵੇਗਾ।ਆਉਣ ਵਾਲੇ ਸਮੇਂ ਅੰਦਰ ਜੇਕਰ ਸਰਕਾਰ ਨੇ ਸੰਭੂ ਖਨੌਰੀ ਮੋਰਚੇ ਦੀ ਭਰਪਾਈ ਨਾਂ ਕੀਤੀ ਤੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ । 5 ਸਤੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਦੇ ਪਹਿਲੇ ਸ਼ਹੀਦ ਪ੍ਰੀਤਮ ਸਿੰਘ ਮੰਡੇਰ ਕਲਾਂ ਦੇ ਸ਼ਹੀਦੀ ਦਿਵਸ ਮੰਡੇਰਕਲਾਂ ਦੀ ਅਨਾਜ ਮੰਡੀ ਵਿੱਚ ਮਨਾਇਆ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਕੀਤਾ ਪ੍ਰਦਰਸ਼ਨ ਅਗਲੀ ਖ਼ਬਰ ਰੇਲਵੇ ਲਾਈਨਾਂ ਦੇ ਨੇੜੇ ਨੌਜਵਾਨ ਦੀ ਲਾਸ਼ ਮਿਲੀ
Ad Position 24