ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ’ਚ ਪਾਇਨੀਅਰ ਕਾਨਵੈਂਟ ਸਕੂਲ ਦੇ ਪਹਿਲਵਾਨ ਪਹਿਲੇ ਸਥਾਨ ’ਤੇ
ਅਮਰਗੜ੍ਹ, 27 ਅਗਸਤ (ਜਤਿੰਦਰ ਮੰਨਵੀ) - ਪਾਇਨੀਅਰ ਕਾਨਵੈਂਟ ਸਕੂਲ ਗੱਜਣਮਾਜਰਾ ਦੇ ਪਹਿਲਵਾਨਾਂ ਨੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀ ਹਰਕੀਰਤ ਸਿੰਘ ਟਿਵਾਣਾ ਅੰਡਰ-17 ਅਤੇ ਹਰਸਾਹਿਬਜੋਤ ਸਿੰਘ ਅੰਡਰ-17 ਨੇ ਆਪੋ-ਆਪਣੇ ਭਾਰ ਵਰਗ ‘ਚ ਵਿਰੋਧੀ ਪਹਿਲਵਾਨਾਂ ਨੂੰ ਚਿੱਤ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ।
ਅਮਰਗੜ੍ਹ, 27 ਅਗਸਤ (ਜਤਿੰਦਰ ਮੰਨਵੀ) - ਪਾਇਨੀਅਰ ਕਾਨਵੈਂਟ ਸਕੂਲ ਗੱਜਣਮਾਜਰਾ ਦੇ ਪਹਿਲਵਾਨਾਂ ਨੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀ ਹਰਕੀਰਤ ਸਿੰਘ ਟਿਵਾਣਾ ਅੰਡਰ-17 ਅਤੇ ਹਰਸਾਹਿਬਜੋਤ ਸਿੰਘ ਅੰਡਰ-17 ਨੇ ਆਪੋ-ਆਪਣੇ ਭਾਰ ਵਰਗ ‘ਚ ਵਿਰੋਧੀ ਪਹਿਲਵਾਨਾਂ ਨੂੰ ਚਿੱਤ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਇਸ ਜਿੱਤ ਨਾਲ ਦੋਵੇ ਖਿਡਾਰੀ ਸੂਬਾ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ।ਜਿੱਤ ਉਪਰੰਤ ਸਕੂਲ ਪਹੁੰਚਣ ਤੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਵੱਲੋਂ ਦੋਵੇਂ ਖਿਡਾਰੀਆਂ ਦਾ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਡਾ. ਮੰਡੇਰ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਸਕੂਲ ਦੇ ਡੀ.ਪੀ.ਈ ਸਮੇਤ ਫਿਜ਼ੀਕਲ ਸਿੱਖਿਆ ਵਿਭਾਗ ਦੇ ਸਟਾਫ਼ ਦੀ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਕੋਚਾਂ ਦੀ ਸਹੀ ਅਗਵਾਈ ਸਦਕਾ ਹੀ ਇਹ ਪ੍ਰਾਪਤੀ ਸੰਭਵ ਹੋਈ ਹੈ। ਉਨ੍ਹਾਂ ਆਖਿਆ ਕਿ ਪਾਇਨੀਅਰ ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਮੋਹਰੀ ਰੱਖਣ ਲਈ ਵਚਨਬੱਧ ਹੈ। ਪ੍ਰਿੰਸੀਪਲ ਸਮੇਤ ਸਮੂਹ ਸਟਾਫ਼ ਮੈਂਬਰਾਂ ਨੇ ਦੋਵੇਂ ਖਿਡਾਰੀਆਂ ਨੂੰ ਆਗਾਮੀ ਸੂਬਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।