27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਜਥੇਦਾਰ ਗੜਗੱਜ ਅਤੇ ਪ੍ਰਧਾਨ ਧਾਮੀ ਵਲੋਂ ਇੰਦਰਜੀਤ ਸਿੰਘ ਮੁੰਡੇ ਦਾ ਵਿਸ਼ੇਸ਼ ਸਨਮਾਨ

ਸੰਦੌੜ, 27 ਅਗਸਤ (ਜਸਵੀਰ ਸਿੰਘ ਜੱਸੀ) - ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੇ ਮਲੇਰਕੋਟਲਾ ਵਿਖੇ ਪਹੁੰਚਣ ’ਤੇ ਸੰਗਤਾਂ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਧਾਰਮਿਕ ਅਤੇ ਸਮਾਜਿਕ ਖੇਤਰ ਵਿੱਚ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਨੇ ਮਾਰਚ ਵਿੱਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਦਿੱਤਾ।

Ad Position 21
No active advertisement
ਅਜੀਤ ਡੈਸਕ 28-08-2026
ਸੰਦੌੜ, 27 ਅਗਸਤ (ਜਸਵੀਰ ਸਿੰਘ ਜੱਸੀ) - ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੇ ਮਲੇਰਕੋਟਲਾ ਵਿਖੇ ਪਹੁੰਚਣ ’ਤੇ ਸੰਗਤਾਂ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਧਾਰਮਿਕ ਅਤੇ ਸਮਾਜਿਕ ਖੇਤਰ ਵਿੱਚ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਨੇ ਮਾਰਚ ਵਿੱਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉੱਘੇ ਸਮਾਜ ਸੇਵੀ ਅਤੇ ਸਟੇਟ ਐਵਾਰਡੀ ਐੱਮ.ਡੀ. ਕੇ.ਐੱਸ. ਗਰੁੱਪ ਸ. ਇੰਦਰਜੀਤ ਸਿੰਘ ਮੁੰਡੇ ਦਾ ਸਮਸ਼ੀਰ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਨਮਾਨ ਨੂੰ ਹਾਜ਼ਰ ਸੰਗਤਾਂ ਵੱਲੋਂ ਸਤਿਕਾਰ ਅਤੇ ਖ਼ੁਸ਼ੀ ਨਾਲ ਦੇਖਿਆ ਗਿਆ। ਇਸ ਮੌਕੇ ਇੰਦਰਜੀਤ ਸਿੰਘ ਮੁੰਡੇ ਨੇ ਜਥੇਦਾਰ ਸਾਹਿਬ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ-ਪੀਰੀ ਦਾ ਸਿਧਾਂਤ ਸਿੱਖ ਕੌਮ ਨੂੰ ਧਰਮ ਦੇ ਨਾਲ-ਨਾਲ ਹੱਕ, ਸੱਚ, ਇਨਸਾਫ਼ ਅਤੇ ਮਨੁੱਖਤਾ ਦੀ ਸੇਵਾ ਲਈ ਹਮੇਸ਼ਾ ਤਿਆਰ ਰਹਿਣ ਦੀ ਪੇ੍ਰਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਮਾਰਚ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਗੁਰੂ ਸਾਹਿਬਾਨ ਵੱਲੋਂ ਦਰਸਾਏ ਸੇਵਾ, ਸਿਮਰਨ, ਸਬਰ ਅਤੇ ਚੜ੍ਹਦੀ ਕਲਾ ਦੇ ਮਾਰਗ ’ਤੇ ਚੱਲਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਗੁਰਬਾਣੀ ਨਾਲ ਜੋੜਨ ਅਤੇ ਸਮਾਜ ਦੀ ਭਲਾਈ ਲਈ ਵੱਧ ਤੋਂ ਵੱਧ ਸੇਵਾ ਕਾਰਜਾਂ ਵਿੱਚ ਯੋਗਦਾਨ ਪਾਉਣ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਮਹੰਤ ਹਰਪਾਲ ਦਾਸ ਮੁਖੀ ਡੇਰਾ ਇਮਾਮਗੜ੍ਹ, ਪਿਆਰਾ ਸਿੰਘ ਮੰਡੇ , ਕਰਮ ਸਿੰਘ ਮੁੰਡੇ, ਨਿਰਮਲ ਸਿੰਘ ਮੁੰਡੇ, ਸਤਵਿੰਦਰ ਸਿੰਘ, ਜਤਿੰਦਰ ਸਿੰਘ ਨੀਟੂ, ਕੁਲਦੀਪ ਸਿੰਘ ਬੰਟੀ, ਵਿਰਸਾ ਸੰਭਾਲ ਸਰਦਾਰੀ ਲਹਿਰ ਦੇ ਪ੍ਰਧਾਨ ਮਨਦੀਪ ਖ਼ੁਰਦ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਮੌਕੇ ਦਿੜ੍ਹਬਾ ਦੀ ਅਨਾਜ ਮੰਡੀ ’ਚ ਗੂੰਜਿਆ ਮੁਲਾਜ਼ਮਾਂ ਦਾ ਰੋਸ ਅਗਲੀ ਖ਼ਬਰ ਮਾਤਾ ਹਰਪਾਲ ਕੌਰ ਨੇ ਸਵ. ਨੇਹਾ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ
Ad Position 24