27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪੰਜਾਬ ਬੰਦ ਮੌਕੇ ਦਿੜ੍ਹਬਾ ਦੀ ਅਨਾਜ ਮੰਡੀ ’ਚ ਗੂੰਜਿਆ ਮੁਲਾਜ਼ਮਾਂ ਦਾ ਰੋਸ

ਦਿੜ੍ਹਬਾ ਮੰਡੀ, 27 ਅਗਸਤ (ਜਸਵੀਰ ਸਿੰਘ ਔਜਲਾ) - ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਦਿੜ੍ਹਬਾ ਦੀ ਅਨਾਜ ਮੰਡੀ ਵਿੱਚ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਅਤੇ ਵੱਖ-ਵੱਖ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਰੋਸ ਰੈਲੀ ਕੀਤੀ ਗਈ। ਇਸ ਰੋਸ਼ ਰੈਲੀ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਬੁਲਾਰਿਆਂ ਨੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਤਿੱਖੇ ਰੋਸ ਦਾ ਪ੍ਰਗਟਾਵਾ ਕਰਦਿਆਂ ਆਪਣੇ ਹੱਕਾਂ ਅਤੇ ਮੰਗਾਂ ਦੀ ਆਵਾਜ਼ ਬੁਲੰਦ ਕੀਤੀ।

Ad Position 21
No active advertisement
ਅਜੀਤ ਡੈਸਕ 28-08-2026
ਦਿੜ੍ਹਬਾ ਮੰਡੀ, 27 ਅਗਸਤ (ਜਸਵੀਰ ਸਿੰਘ ਔਜਲਾ) - ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਦਿੜ੍ਹਬਾ ਦੀ ਅਨਾਜ ਮੰਡੀ ਵਿੱਚ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਅਤੇ ਵੱਖ-ਵੱਖ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਰੋਸ ਰੈਲੀ ਕੀਤੀ ਗਈ। ਇਸ ਰੋਸ਼ ਰੈਲੀ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਬੁਲਾਰਿਆਂ ਨੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਤਿੱਖੇ ਰੋਸ ਦਾ ਪ੍ਰਗਟਾਵਾ ਕਰਦਿਆਂ ਆਪਣੇ ਹੱਕਾਂ ਅਤੇ ਮੰਗਾਂ ਦੀ ਆਵਾਜ਼ ਬੁਲੰਦ ਕੀਤੀ।ਡਾਕਟਰ ਪਰਮਿੰਦਰ ਸਿੰਘ, ਦਰਸ਼ਨ ਸਿੰਘ ਰੋਗਲਾ, ਗੁਰਦੀਪ ਸਿੰਘ ਮੌੜ,ਹਰਦੀਪ ਸਿੰਘ ਕੈਂਪਰ, ਮੈਡਮ ਰਣਜੀਤ ਕੌਰ ਆਦਿ ਅਧਿਆਪਕ ਅਤੇ ਮੁਲਾਜ਼ਮ ਆਗੂਆਂ ਅਤੇ ਵੱਖ ਵੱਖ ਬੁਲਾਰਿਆਂ ਨੇ ਦਿੜ੍ਹਬਾ ਹਲਕੇ ਦੇ ਵਿਧਾਇਕ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਵੀ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਇਨ੍ਹਾਂ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਆਗੂਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਅਤੇ ਸਰਕਾਰ ਬਣਨ ਤੋਂ ਬਾਅਦ ਦੀ ਕਾਰਗੁਜ਼ਾਰੀ ਵਿੱਚ ਵੱਡਾ ਫ਼ਰਕ ਨਜ਼ਰ ਆ ਰਿਹਾ ਹੈ। ਧਰਨੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਮੁਲਾਜ਼ਮ ਵਰਗ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਿਹਾ ਹੈ, ਪਰ ਵਾਰ-ਵਾਰ ਭਰੋਸੇ ਮਿਲਣ ਦੇ ਬਾਵਜੂਦ ਮਸਲੇ ਹੱਲ ਨਹੀਂ ਹੋ ਰਹੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਰੋਸ ਧਰਨੇ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬੁਲਾਰਿਆਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਪਣੇ ਹੱਕਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਰੋਸ਼ ਰੈਲੀ ਨੂੰ ਹੋਰਨਾਂ ਤੋਂ ਇਲਾਵਾ ਕਸ਼ਮੀਰ ਸਿੰਘ ਰੋੜੇਵਾਲ। ਬਾਅਦ ਵਿੱਚ ਦਿੜ੍ਹਬਾ ਦੇ ਬਜ਼ਾਰਾਂ ਵਿੱਚ ਵਿਸ਼ਾਲ ਰੋਸ਼ ਮਾਰਚ ਕੀਤਾ ਗਿਆ। ਇਸ ਰੋਸ ਮਾਰਚ ਦੌਰਾਨ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖਿਲਾਫ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਸਮੱਸਿਆਵਾਂ ਹੱਲ ਕਰੇ ਸਰਕਾਰ - ਅਮਨਦੀਪ ਕੌਰ ਖੰਗੂੜਾ ਅਗਲੀ ਖ਼ਬਰ ਜਥੇਦਾਰ ਗੜਗੱਜ ਅਤੇ ਪ੍ਰਧਾਨ ਧਾਮੀ ਵਲੋਂ ਇੰਦਰਜੀਤ ਸਿੰਘ ਮੁੰਡੇ ਦਾ ਵਿਸ਼ੇਸ਼ ਸਨਮਾਨ
Ad Position 24