27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਪਹਿਲਾ ਸਥਾਨ ਪ੍ਰਾਪਤ

ਅਹਿਮਦਗੜ੍ਹ, 27 ਅਗਸਤ (ਰਣਧੀਰ ਸਿੰਘ ਮਹੋਲੀ)-ਨੈਟਬਾਲ ਦੇ ਜਿਲ੍ਹਾ ਪੱਧਰੀ 70ਵੇਂ ਖੇਡ ਮੁਕਾਬਲੇ ਭੈਣੀ ਬੜਿੰਗਾਂ ਜਿਲ੍ਹਾ ਲੁਧਿਆਣਾ ਵਿਖੇ ਕਰਵਾਏ ਗਏ। ਨੈਟਬਾਲ, ਕਰਾਟੇ ਅਤੇ ਰੱਸਾਕਸੀ ਦੇ ਚਾਰ ਰੋਜਾ ਖੇਡ ਮੁਕਾਬਲਿਆਂ ਵਿੱਚ ਜਿਲ੍ਹੇ ਦੇ ਵੱਖ ਵੱਖ ਸਕੂਲਾਂ ਦੀਆਂ ਟੀਮਾਂ ਵੱਲੋਂ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 28-08-2026
ਅਹਿਮਦਗੜ੍ਹ, 27 ਅਗਸਤ (ਰਣਧੀਰ ਸਿੰਘ ਮਹੋਲੀ)-ਨੈਟਬਾਲ ਦੇ ਜਿਲ੍ਹਾ ਪੱਧਰੀ 70ਵੇਂ ਖੇਡ ਮੁਕਾਬਲੇ ਭੈਣੀ ਬੜਿੰਗਾਂ ਜਿਲ੍ਹਾ ਲੁਧਿਆਣਾ ਵਿਖੇ ਕਰਵਾਏ ਗਏ। ਨੈਟਬਾਲ, ਕਰਾਟੇ ਅਤੇ ਰੱਸਾਕਸੀ ਦੇ ਚਾਰ ਰੋਜਾ ਖੇਡ ਮੁਕਾਬਲਿਆਂ ਵਿੱਚ ਜਿਲ੍ਹੇ ਦੇ ਵੱਖ ਵੱਖ ਸਕੂਲਾਂ ਦੀਆਂ ਟੀਮਾਂ ਵੱਲੋਂ ਭਾਗ ਲਿਆ। ਖੇਡ ਮੁਕਾਬਲਿਆਂ ਵਿੱਚ ਸ਼ਾਮਲ ਗੁਰੂ ਹਰਗੋਬਿੰਦ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਅਤੇ ਇੰਗਲਿਸ਼ ਮੀਡੀਅਮ ਸਕੂਲ ਬਹਾਦਰਗੜ੍ਹ ਦੇ ਲੜਕੇ ਲੜਕੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆਂ ਜ਼ਿਲ੍ਹੇ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਗਿਆ। ਸਕੂਲ ਪ੍ਰਿੰਸੀਪਲ ਪ੍ਰਦੀਪ ਕੌਰ ਅਤੇ ਪ੍ਰਿੰਸੀਪਲ ਹਰਸਿਮਰਨ ਕੌਰ ਦੀ ਅਗਵਾਈ ਵਿੱਚ ਸਟਾਫ ਵਲੋ ਸਕੂਲ ਪੁੱਜਣ ’ਤੇ ਜੇਤੂ ਵਿਦਿਆਰਥੀਆਂ ਦਾ ਪੁਰਸਕਾਰ ਅਤੇ ਮੈਡਲਾਂ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਦੇ ਹੋਏ ਵਧਾਈ ਦਿੱਤੀ ਗਈ। ਸਕੂਲ ਪ੍ਰਿੰਸੀਪਲ ਵਲੋ ਬੱਚਿਆਂ ਨੂੰ ਵੱਧ ਚੜ ਕੇ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਤ ਕੀਤਾ ਗਿਆ। ਇਸ ਮੌਕੇ ਡੀ ਪੀ ਈ ਚਮਕੌਰ ਸਿੰਘ, ਡੀ ਪੀ ਈ ਮਨਮੀਤ ਸਿੰਘ, ਡੀ ਪੀ ਈ ਮਨਜਿੰਦਰ ਸਿੰਘ, ਡੀ ਪੀ ਈ ਜਗਵੀਰ ਸਿੰਘ, ਡੀ ਪੀ ਈ ਰਮਨਦੀਪ ਕੌਰ, ਡੀ ਪੀ ਈ ਪੁਸ਼ਪਾ ਦੇਵੀ, ਜਸਬੀਰ ਸਿੰਘ, ਰੁਪਿੰਦਰ ਕੌਰ, ਪ੍ਰਵੀਨ ਜੈਨ , ਉਜਵਲਦੀਪ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਧਰਨੇ ’ਚ ਕਾਫ਼ਲਿਆਂ ਦੇ ਰੂਪ ’ਚ ਜਾਣ ਦਾ ਫ਼ੈਸਲਾ-ਕਿਸਾਨ ਆਗੂ ਅਗਲੀ ਖ਼ਬਰ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੇ ਮੰਤਰੀ ਕਟਾਰੂਚੱਕ ਨਾਲ ਕੀਤੀ ਮੀਟਿੰਗ
Ad Position 24