28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਬੂਟੇ ਲਗਾਏ

ਸੁਨਾਮ ਊਧਮ ਸਿੰਘ ਵਾਲਾ, 28 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਐਸ. ਯੂ.

Ad Position 21
No active advertisement
ਅਜੀਤ ਡੈਸਕ 29-08-2026
ਸੁਨਾਮ ਊਧਮ ਸਿੰਘ ਵਾਲਾ, 28 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਐਸ.ਯੂ.ਐਸ. ਸੀਨੀਅਰ ਸੈਕੰਡਰੀ ਸਕੂਲ, ਮਹਿਲਾਂ ਵਿਖੇ ਸਕੂਲ ਦੇ ਈਕੋ ਕਲੱਬ ਵਲੋਂ ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਸਕੂਲ ਦੇ ਆਲੇ ਦੁਆਲੇ ਸਾਫ ਸੁਥਰਾ,ਹਰਿਆ-ਭਰਿਆ ਅਤੇ ਹਵਾਦਾਰ ਬਣਾਉਣ ਦੇ ਮੰਤਵ ਨਾਲ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਛਾਂਦਾਰ,ਫਲਦਾਰ ਅਤੇ ਫੁੱਲਾਂ ਵਾਲੇ ਬੂਟੇ ਲਗਾਏ ਗਏ। ਇਸ ਸਮੇ ਸਕੂਲ ਦੇ ਪ੍ਰਿੰਸੀਪਲ ਸੰਦੀਪ ਸਿੰਘ,ਸਟਾਫ਼ ਅਤੇ ਵਿਦਿਆਰਥੀਆਂ ਨੇ ਵਾਤਾਵਰਣ ਦੀ ਸੰਭਾਲ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੰਦੇਸ਼ ਦਿੱਤਾ। ਈਕੋ ਕਲੱਬ ਵੱਲੋਂ ਵਿਦਿਆਰਥੀਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਵਾਤਾਵਰਣ ਦੀ ਰੱਖਿਆ ਲਈ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਪ੍ਰਬੰਧਨ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਅਜਿਹੀਆਂ ਵਾਤਾਵਰਨ-ਪੱਖੀ ਗਤੀਵਿਧੀਆਂ ਜਾਰੀ ਰੱਖਣ ਦਾ ਸੰਦੇਸ਼ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ ਦਾ ਖੁੱਲ੍ਹੀ ਸੁਣਵਾਈ ਕੈਂਪ ਅੱਜ ਅਗਲੀ ਖ਼ਬਰ ਮੁਲਾਜ਼ਮ ਨਾਲ ਮੁੱਖ ਮੰਤਰੀ ਵਲੋਂ ਮੀਟਿੰਗ ਰੱਦ ਕਰਕੇ ਕਾਰਵਾਈ ਦੀ ਧਮਕੀ ਦੇਣਾ ਮੰਦਭਾਗਾ - ਜੱਸੀ ਮੰਨਵੀ
Ad Position 24