28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਐਸਸੀ ਭਾਈਚਾਰੇ ਦੀਆਂ ਸਮੱਸਿਆਵਾਂ ਪੰਜਾਬ ਸਰਕਾਰ ਪਹਿਲੇ ਦੇ ਆਧਾਰ ’ਤੇ ਹੱਲ ਕਰਨ ਲਈ ਬਚਨਵੱਧ - ਜਸਵੀਰ ਸਿੰਘ ਗੜ੍ਹੀ

ਅਹਿਮਦਗੜ, 28 ਅਗਸਤ (ਸੁਖਜੀਤ ਸਿੰਘ ਖੇੜਾ, ਰਣਧੀਰ ਸਿੰਘ ਮਹੋਲੀ) - ਅਨੁਸੂਚਿਤ ਜਾਤੀ ਨਾਲ ਸਬੰਧਤ ਭਾਈਚਾਰੇ ਦੀਆਂ ਸਮੱਸਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਪਹਿਲ ਦੇ ਆਧਾਰ ਤੇ ਕੰਮ ਕੀਤਾ ਜਾ ਰਿਹਾ ਹੈ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਐਸਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਵੱਲੋਂ ਅਹਿਮਦਗੜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।

Ad Position 21
No active advertisement
ਅਜੀਤ ਡੈਸਕ 29-08-2026
ਅਹਿਮਦਗੜ, 28 ਅਗਸਤ (ਸੁਖਜੀਤ ਸਿੰਘ ਖੇੜਾ, ਰਣਧੀਰ ਸਿੰਘ ਮਹੋਲੀ) - ਅਨੁਸੂਚਿਤ ਜਾਤੀ ਨਾਲ ਸਬੰਧਤ ਭਾਈਚਾਰੇ ਦੀਆਂ ਸਮੱਸਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਪਹਿਲ ਦੇ ਆਧਾਰ ਤੇ ਕੰਮ ਕੀਤਾ ਜਾ ਰਿਹਾ ਹੈ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਐਸਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਵੱਲੋਂ ਅਹਿਮਦਗੜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਅਹਿਮਦਗੜ੍ਹ ਦੇ ਉੱਘੇ ਉਦਯੋਗਪਤੀ ਅਤੇ ਸਮਾਜ ਸੇਵੀ ਜਗਦੀਸ ਗੋਇਲ ਅਤੇ ਜੈ ਗੋਪਾਲ ਗੋਇਲ ਪਰਿਵਾਰ ਦੇ ਗ੍ਰਹਿ ਵਿਖੇ ਪਹੁੰਚੇ ਜਸਵੀਰ ਸਿੰਘ ਗੜੀ ਨੇ ਦੱਸਿਆ ਕਿ ਇਹ ਉਹਨਾਂ ਦੀ ਇਕ ਨਿੱਜੀ ਫੇਰੀ ਹੈ ਕਿਉਂਕਿ ਇਹ ਜੋ ਉਦਯੋਗਪਤੀ ਲੋੜਵੰਦ ਮਜ਼ਦੂਰਾਂ ਅਤੇ ਕੰਮਕਾਰ ਕਰਨ ਵਾਲਿਆਂ ਨੂੰ ਰੁਜ਼ਗਾਰ ਦਿੰਦੇ ਹਨ ਉਹ ਇਨ੍ਹਾਂ ਨੂੰ ਵਿਸ਼ੇਸ਼ ਕਰਕੇ ਮਿਲਣ ਆਏ ਹਨ। ਦੂਜੇ ਸੂਬਿਆਂ ਦੇ ਪਰਵਾਸੀ ਮਜ਼ਦੂਰਾਂ ਦੀ ਪੰਜਾਬ ਵਿੱਚ ਵੱਧ ਰਹੀ ਗਿਣਤੀ ਅਤੇ ਉਹਨਾਂ ਵੱਲੋਂ ਕੀਤੀਆਂ ਜਾ ਰਹੀਆਂ ਗੈਰ ਕਾਨੂੰਨੀ ਗਤੀਵਿਧੀਆਂ ਬਾਰੇ ਉਹਨਾਂ ਗੋਲ ਮੋਲ ਜਵਾਬ ਦਿੰਦਿਆਂ ਕਿਹਾ ਕਿ ਪਰਵਾਸੀ ਮਜ਼ਦੂਰ ਵੀ ਤਾਂ ਭਾਰਤ ਦੇ ਵਾਸੀ ਹਨ ਇਸ ਲਈ ਉਹ ਕਿਤੇ ਵੀ ਜਾ ਕੇ ਕੰਮ ਕਰ ਸਕਦੇ ਹਨ। ਦੂਜੇ ਸੂਬਿਆਂ ਦੇ ਨੌਜਵਾਨਾਂ ਨੂੰ ਪੰਜਾਬ ਦੀਆਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਬਾਰੇ ਵੀ ਉਹਨਾਂ ਨੇ ਕੋਈ ਜਵਾਬ ਨਹੀਂ ਦਿੱਤਾ। ਇਸ ਮੌਕੇ ਉਹਨਾਂ ਦੇ ਨਾਲ ਮਾਰਕੀਟ ਕਮੇਟੀ ਮਲੌਦ ਦੇ ਸਾਬਕਾ ਚੇਅਰਮੈਨ ਤੋਂ ਇਲਾਵਾ ਤਹਿਸੀਲਦਾਰ ਨਵਜੋਤ ਤਿਵਾੜੀ, ਕਾਨੰਨਗੋ ਹਰਵੀਰ ਸਿੰਘ ਢੀਡਸਾ ਵਿਸ਼ੇਸ਼ ਕਰਕੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰੋ. (ਡਾ.) ਐੱਸ.ਪੀ. ਸੋਫਤ ਰੋਟਰੀ ਜ਼ਿਲ੍ਹਾ 3090 ਦੇ ਜ਼ੋਨਲ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ ਦਾ ਖੁੱਲ੍ਹੀ ਸੁਣਵਾਈ ਕੈਂਪ ਅੱਜ
Ad Position 24