28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਦਿੜ੍ਹਬਾ ਵਿਖੇ ਮੀਰੀ ਪੀਰੀ ਖਾਲਸਾ ਮਾਰਚ ਦਾ ਸੰਗਤਾਂ ਨੇ ਕੀਤਾ ਭਰਵਾਂ ਸਵਾਗਤ

ਦਿੜ੍ਹਬਾ ਮੰਡੀ, 28 ਅਗਸਤ (ਹਰਬੰਸ ਸਿੰਘ ਛਾਜਲੀ)- ਮੀਰੀ ਪੀਰੀ ਖਾਲਸਾ ਮਾਰਚ ਦਾ ਦਿੜ੍ਹਬਾ ਵਿਖੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਸਿੰਘ ਸਾਹਿਬ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਦਿੜ੍ਹਬਾ ਵਿਖੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੰਦੀ ਸਿੰਘ ਸਿੱਖ ਕੌਮ ਦੇ ਯੋਧੇ ਹਨ।

Ad Position 21
No active advertisement
ਅਜੀਤ ਡੈਸਕ 29-08-2026
ਦਿੜ੍ਹਬਾ ਮੰਡੀ, 28 ਅਗਸਤ (ਹਰਬੰਸ ਸਿੰਘ ਛਾਜਲੀ)- ਮੀਰੀ ਪੀਰੀ ਖਾਲਸਾ ਮਾਰਚ ਦਾ ਦਿੜ੍ਹਬਾ ਵਿਖੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਸਿੰਘ ਸਾਹਿਬ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਦਿੜ੍ਹਬਾ ਵਿਖੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੰਦੀ ਸਿੰਘ ਸਿੱਖ ਕੌਮ ਦੇ ਯੋਧੇ ਹਨ। ਜਿਸ ਕਰਕੇ ਕਰਕੇ ਸਿੱਖ ਯੋਧਿਆਂ ਨਾਲ ਹੈ। ਸਿੱਖ ਕੌਮ ਦੇ ਯੋਧੇ ਕਦੇ ਮੁਆਫ਼ੀ ਨਹੀਂ ਮੰਗਦੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਿੱਖ ਕੌਮ ਲਈ ਮਹਾਨ ਹੈ। ਜਿਸ ਅੱਗੇ ਹਰ ਸਿੱਖ ਦਾ ਸਿਰ ਝੁਕਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟੱਕਰ ਲੈਣ ਵਾਲਿਆਂ ਤੋਂ ਵੀ ਸਿੱਖ ਸੰਗਤ ਸੁਚੇਤ ਰਹੇ। ਉਨ੍ਹਾਂ ਕਿਹਾ ਕਿ ਨਸ਼ੇ ਦਿਨੋਂ ਦਿਨ ਵੱਧ ਰਹੇ ਹਨ । ਜੋ ਪੰਜਾਬ ਦੀ ਨੌਜਵਾਨੀ ਨੂੰ ਖਤਮ ਕਰ ਰਿਹਾ ਹੈ। ਸਰਕਾਰਾਂ ਨਸ਼ਿਆਂ ਨੂੰ ਠੱਲ੍ਹਣ ਲਈ ਗੰਭੀਰ ਨਹੀਂ ਹਨ। ਦੋ ਮਹੀਨਿਆਂ ਵਿੱਚ ਨਸ਼ਾ ਖਤਮ ਕਰਨ ਵਾਲੀ ਸਰਕਾਰ ਵਿੱਚ ਨਸ਼ਾ ਹੋਰ ਵੱਧ ਗਿਆ ਹੈ। ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸੰਗਤਾਂ ਵੀ ਸਖ਼ਤੀ ਵਰਤਣ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਗਿਣਤੀ ਪੰਜਾਬ ਅਤੇ ਦੇਸ਼ ਵਿੱਚ ਘੱਟ ਰਹੀ ਹੈ। ਸਿੱਖ ਅਤੇ ਹਿੰਦੂ ਪੰਜਾਬੀ ਪਰਿਵਾਰ ਘੱਟੋ ਘੱਟ ਤਿੰਨ ਬੱਚੇ ਪੈਦਾ ਕਰਨ। ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਬੱਚਿਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ। ਢਾਡੀ ਸਿੰਘਾਂ ਨੇ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਜੱਥੇਦਾਰ ਤੇਜਾ ਸਿੰਘ ਕਮਾਲਪੁਰ, ਸ਼੍ਰੋਮਣੀ ਕਮੇਟੀ ਮੈਂਬਰ ਹਰਦੇਵ ਸਿੰਘ ਰੋਗਲਾ, ਝੰਡਾ ਸਿੰਘ ਖੇਤਲਾ, ਸਤਗੁਰ ਸਿੰਘ ਘੁਮਾਣ, ਸੁਭਾਸ਼ ਗੋਇਲ, ਗੁਰਮੇਲ ਸਿੰਘ ਦਿੜ੍ਹਬਾ, ਸੁਖਜਿੰਦਰ ਸਿੰਘ, ਜੀਵਨ ਗਰਗ, ਸੁਰਜੀਤ ਸਿੰਘ ਨਿਹੰਗ, ਮਿੱਠੂ ਸਿੰਘ ਦਿੜ੍ਹਬਾ, ਜਲੰਧਰ ਸਿੰਘ, ਕਸ਼ਮੀਰ ਸਿੰਘ ਰੋੜੇਵਾਲ, ਜ਼ਿਲੇ ਸਿੰਘ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੇਵ ਸਿੰਘ ਨੇ ਥਾਣਾ ਮੁਖੀ ਸ਼ੇਰਪੁਰ ਵਜੋਂ ਆਪਣਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਚੰਡੀਗੜ੍ਹ ਧਰਨੇ ਲਈ ਲਾਮਬੰਦੀ
Ad Position 24