ਗੁਰਦੇਵ ਸਿੰਘ ਨੇ ਥਾਣਾ ਮੁਖੀ ਸ਼ੇਰਪੁਰ ਵਜੋਂ ਆਪਣਾ ਅਹੁਦਾ ਸੰਭਾਲਿਆ
ਸ਼ੇਰਪੁਰ, 28 ਅਗਸਤ (ਦਰਸ਼ਨ ਸਿੰਘ ਖੇੜੀ) - ਥਾਣਾ ਸ਼ੇਰਪੁਰ ਵਿਖੇ ਨਵੇਂ ਨਿਯੁਕਤ ਹੋਏ ਸਬ-ਇੰਸਪੈਕਟਰ ਗੁਰਦੇਵ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਥਾਣਾ ਮੁੱਖ ਅਫ਼ਸਰ ਗੁਰਦੇਵ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਥਾਣਾ ਸ਼ੇਰਪੁਰ ਵਿਖੇ ਆਪਣੇ ਕੰਮਕਾਜ ਲਈ ਆਉਣ ਵਾਲੇ ਹਰ ਇਕ ਵਿਅਕਤੀ ਦਾ ਪੂਰਨ ਤੌਰ ’ਤੇ ਸਤਿਕਾਰ ਕੀਤਾ ਜਾਵੇਗਾ।
ਗ
ਗੱਲਬਾਤ ਕਰਦੇ ਹੋਏ ਥਾਣਾ ਮੁਖੀ ਗੁਰਦੇਵ ਸਿੰਘ। ਤਸਵੀਰ: ਦਰਸ਼ਨ ਸਿੰਘ ਖੇੜੀ
29-08-2026
ਸ਼ੇਰਪੁਰ, 28 ਅਗਸਤ (ਦਰਸ਼ਨ ਸਿੰਘ ਖੇੜੀ) - ਥਾਣਾ ਸ਼ੇਰਪੁਰ ਵਿਖੇ ਨਵੇਂ ਨਿਯੁਕਤ ਹੋਏ ਸਬ-ਇੰਸਪੈਕਟਰ ਗੁਰਦੇਵ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਥਾਣਾ ਮੁੱਖ ਅਫ਼ਸਰ ਗੁਰਦੇਵ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਥਾਣਾ ਸ਼ੇਰਪੁਰ ਵਿਖੇ ਆਪਣੇ ਕੰਮਕਾਜ ਲਈ ਆਉਣ ਵਾਲੇ ਹਰ ਇਕ ਵਿਅਕਤੀ ਦਾ ਪੂਰਨ ਤੌਰ ’ਤੇ ਸਤਿਕਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ, ਗੈਰ ਕਾਨੂੰਨੀ ਕੰਮ ਕਰਨ ਵਾਲੇ ਅਤੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਪੱਤਰਕਾਰ ਭਾਈਚਾਰੇ, ਪਿੰਡਾਂ ਦੀਆਂ ਪੰਚਾਇਤਾਂ, ਸਮਾਜ ਸੇਵੀ ਕਲੱਬਾਂ ਦੇ ਅਹੁਦੇਦਾਰਾਂ ਅਤੇ ਹੋਰ ਅਮਨ ਪਸੰਦ ਲੋਕਾਂ ਨੂੰ ਕਾਨੂੰਨ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸ਼ੇਰਪੁਰ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਸਬ-ਇੰਸਪੈਕਟਰ ਗੁਰਦੇਵ ਸਿੰਘ ਨੇ ਥਾਣਾ ਸ਼ੇਰਪੁਰ ਨਾਲ ਸਬੰਧਤ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਗਤੀਵਿਧੀ ਦਾ ਪਤਾ ਲੱਗਣ ਤੇ ਉਹ ਤੁਰੰਤ ਬਿਨਾਂ ਕਿਸੇ ਡਰ ਦੇ ਥਾਣਾ ਸ਼ੇਰਪੁਰ ਪੁਲਿਸ ਨਾਲ ਸੰਪਰਕ ਜ਼ਰੂਰ ਕਰਨ ਤਾਂ ਜੋ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਿਆ ਜਾ ਸਕੇ। ਉਨ੍ਹਾਂ ਟਰੈਫਿਕ ਵਿਵਸਥਾ ਸਬੰਧੀ ਬੋਲਦਿਆ ਕਿਹਾ ਕਿ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਾਨੂੰਨੀ ਨਿਯਮਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਮੱਦੇਨਜਰ ਵੀ ਕਸਬੇ ਅੰਦਰ ਪੁਲਿਸ਼ ਵੱਲੋਂ ਚੌਕਸ਼ੀ ਹੋਰ ਵਧਾਈ ਜਾਵੇਗੀ।