29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮੁੱਖ ਮੰਤਰੀ ਦੀ ਮੁਲਾਜ਼ਮਾਂ ਦੀ ਹੜਤਾਲ ਬਾਰੇ ਐਕਸ ’ਤੇ ਕੀਤੀ ਪੋਸਟ ਨਿਰੀ ਬੌਖਲਾਹਟ

ਧੂਰੀ, 29 ਅਗਸਤ (ਲਖਵੀਰ ਸਿੰਘ ਧਾਂਦਰਾ) - ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਧੂਰੀ ਨੇ ਮੁੱਖ ਮੰਤਰੀ ਦੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਗੱਲਬਾਤ ਲਈ ਹੜਤਾਲ ਨੂੰ ਅੜਿੱਕਾ ਮੰਨਦੇ ਹੋਏ ਐਕਸ ‘ਤੇ ਕੀਤੀ ਪੋਸਟ, ਕਿ “ਗੱਲਬਾਤ ਤੇ ਹੜਤਾਲ ਇਕੱਠੇ ਨਹੀਂ ਚੱਲ ਸਕਦੇ”, ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਦੇਵ ਸ਼ਰਮਾ, ਜਨਰਲ ਸਕੱਤਰ ਡਾ ਅਮਰਜੀਤ ਸਿੰਘ, ਕਾਰਜਕਾਰੀ ਪ੍ਰਧਾਨ ਜਸਦੇਵ ਸਿੰਘ ਅਤੇ ਸੀਨੀਅਰ ਆਗੂ ਚਰਨਜੀਤ ਸਿੰਘ ਕੈਂਥ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ 54 ਮਹੀਨੇ ਤੋਂ ਮੁਲਾਜ਼ਮਾਂ ਦੀ ਕਿਹੜੀ ਹੜਤਾਲ ਚੱਲ ਰਹੀ ਸੀ ਜਿਸ ਕਾਰਨ ਮੁੱਖ ਮੰਤਰੀ ਨੇ ਗੱਲਬਾਤ ਕਰਨਾ ਉਚਿਤ ਨਹੀਂ ਸਮਝਿਆ।

Ad Position 21
No active advertisement
ਅਜੀਤ ਡੈਸਕ 30-08-2026
ਧੂਰੀ, 29 ਅਗਸਤ (ਲਖਵੀਰ ਸਿੰਘ ਧਾਂਦਰਾ) - ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਧੂਰੀ ਨੇ ਮੁੱਖ ਮੰਤਰੀ ਦੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਗੱਲਬਾਤ ਲਈ ਹੜਤਾਲ ਨੂੰ ਅੜਿੱਕਾ ਮੰਨਦੇ ਹੋਏ ਐਕਸ ‘ਤੇ ਕੀਤੀ ਪੋਸਟ, ਕਿ “ਗੱਲਬਾਤ ਤੇ ਹੜਤਾਲ ਇਕੱਠੇ ਨਹੀਂ ਚੱਲ ਸਕਦੇ”, ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਦੇਵ ਸ਼ਰਮਾ, ਜਨਰਲ ਸਕੱਤਰ ਡਾ ਅਮਰਜੀਤ ਸਿੰਘ, ਕਾਰਜਕਾਰੀ ਪ੍ਰਧਾਨ ਜਸਦੇਵ ਸਿੰਘ ਅਤੇ ਸੀਨੀਅਰ ਆਗੂ ਚਰਨਜੀਤ ਸਿੰਘ ਕੈਂਥ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ 54 ਮਹੀਨੇ ਤੋਂ ਮੁਲਾਜ਼ਮਾਂ ਦੀ ਕਿਹੜੀ ਹੜਤਾਲ ਚੱਲ ਰਹੀ ਸੀ ਜਿਸ ਕਾਰਨ ਮੁੱਖ ਮੰਤਰੀ ਨੇ ਗੱਲਬਾਤ ਕਰਨਾ ਉਚਿਤ ਨਹੀਂ ਸਮਝਿਆ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਸਰਕਾਰ ਕੀਤੇ ਹੋਏ ਵਾਅਦਿਆਂ ਤੋਂ ਮੁੱਕਰ ਗਈ ਹੈ ਅਤੇ ਹੁਣ ਚੋਣਾਂ ਨੇੜੇ ਹੋਣ ਕਾਰਨ ਉਲਟੇ ਸਿੱਧੇ ਬਿਆਨ ਦੇ ਕੇ ਬੁੱਤਾ ਸਾਰਨਾ ਚਾਹੁੰਦੀ ਹੈ। ਆਗੂਆਂ ਨੇ ਮੁੱਖ ਮੰਤਰੀ ਅਪੀਲ ਕੀਤੀ ਕਿ ਅੜੀਅਲ ਵਤੀਰੇ ਨੂੰ ਛੱਡ ਕੇ ਉਸਾਰੂ ਗੱਲਬਾਤ ਦਾ ਰਾਹ ਅਖਤਿਆਰ ਕਰਨ, ਤਾਂ ਕਿ ਜਿਨ੍ਹਾਂ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਸਰਕਾਰ ਦੀ ਰੀੜ੍ਹ ਦੀ ਹੱਡੀ ਕਹਿੰਦੇ ਹਨ ਉਹ ਮਜ਼ਬੂਤੀ ਨਾਲ ਆਪਣੀ ਡਿਊਟੀ ਨਿਭਾਉਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਰਸ਼ਨ ਸਿੰਘ ਧਾਂਦਰਾ, ਪ੍ਰੀਤਮ ਸਿੰਘ, ਪ੍ਰਿੰਸੀਪਲ ਸੁਖਵੀਰ ਸਿੰਘ, ਪ੍ਰਿੰਸੀਪਲ ਰਵਿੰਦਰ ਸ਼ਰਮਾ, ਰਾਮ ਚੰਦ ਸ਼ਰਮਾ, ਫ਼ਕੀਰ ਸਿੰਘ, ਇੰਦਰਜੀਤ ਸ਼ਰਮਾ, ਅਮਰਜੀਤ ਗੋਇਲ, ਸੁਨੀਲ ਕੁਮਾਰ, ਕਰਮਜੀਤ ਸਿੰਘ, ਗਿਆਨ ਚੰਦ, ਸਰਬਜੀਤ ਸਿੰਘ ,ਕਰਮ ਸਿੰਘ ਸੋਢੀ ਸਮੇਤ ਵੱਡੀ ਗਿਣਤੀ ਵਿੱਚ ਪੈਨਸ਼ਨਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤੀਆਂ ਦਾ ਮੇਲਾ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਤੀਆਂ ਦਾ ਮੇਲਾ ਧੂਮਧਾਮ ਨਾਲ ਮਨਾਇਆ
Ad Position 24