31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਟੈਗੋਰ ਵਿਦਿਆਲਿਆ ਵਿਖੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

ਲੌਂਗੋਵਾਲ, 30 ਅਗਸਤ (ਵਿਨੋਦ, ਖੰਨਾ) - ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਰੱਖੜੀ ਅਤੇ ਕਾਰਡ ਬਣਾਉਣ ਦਾ ਮੁਕਾਬਲਾ ਉਤਸ਼ਾਹ ਅਤੇ ਖੁਸ਼ੀ ਨਾਲ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਆਪਣੀ ਕਲਾ, ਰਚਨਾਤਮਕਤਾ ਅਤੇ ਹੁਨਰ ਦਾ ਸੁੰਦਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 31-08-2026
ਲੌਂਗੋਵਾਲ, 30 ਅਗਸਤ (ਵਿਨੋਦ, ਖੰਨਾ) - ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਰੱਖੜੀ ਅਤੇ ਕਾਰਡ ਬਣਾਉਣ ਦਾ ਮੁਕਾਬਲਾ ਉਤਸ਼ਾਹ ਅਤੇ ਖੁਸ਼ੀ ਨਾਲ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਆਪਣੀ ਕਲਾ, ਰਚਨਾਤਮਕਤਾ ਅਤੇ ਹੁਨਰ ਦਾ ਸੁੰਦਰ ਪ੍ਰਦਰਸ਼ਨ ਕੀਤਾ। ਬੱਚਿਆਂ ਵੱਲੋਂ ਤਿਆਰ ਕੀਤੀਆਂ ਰੰਗ-ਬਿਰੰਗੀਆਂ ਅਤੇ ਸੁੰਦਰ ਰੱਖੜੀਆਂ ਅਤੇ ਕਾਰਡ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੀ ਰਚਨਾਤਮਕ ਸੋਚ ਅਤੇ ਆਤਮ-ਵਿਸ਼ਵਾਸ ਨੂੰ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਕੂਲ ਦੇ ਮੈਨੇਜਮੈਂਟ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ ਅਤੇ ਜਤਿੰਦਰ ਰਿਸ਼ੀ ਨੇ ਬੱਚਿਆਂ ਦੀ ਕਲਾ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅਮਰਗੜ੍ਹ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਬਦਲਾਅ ਦੇ ਝੂਠੇ ਸੁਪਨੇ ਦਿਖਾ ਕੇ ਸੱਤਾ ’ਚ ਆਈ ਆਪ ਸਰਕਾਰ ਤੋਂ ਹਰ ਵਰਗ ਦੁਖੀ- ਕਮਲ ਧਾਲੀਵਾਲ
Ad Position 24