31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਜ਼ਿਲ੍ਹਾ ਪੱਧਰੀ ਯੋਗਾਸਨ ਮੁਕਾਬਲਿਆਂ ਵਿਚ ਮੀਨਾਕਸ਼ੀ ਗੋਠਵਾਲ ਨੇ ਹਾਸਿਲ ਕੀਤਾ ਪਹਿਲਾ ਸਥਾਨ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਸ਼ੇਰਪੁਰ, 30 ਅਗਸਤ (ਮੇਘ ਰਾਜ ਜੋਸ਼ੀ) - ਸੰਤ ਹਰਚੰਦ ਸਿੰਘ ਲੌਂਗੋਵਾਲ ਪਬਲਿਕ ਸਕੂਲ ਸ਼ੇਰਪੁਰ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ। ਇਹ ਸੰਸਥਾ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਕਾਰਜ ਕਰ ਰਹੀ ਹੈ।

Ad Position 21
No active advertisement
ਅਜੀਤ ਡੈਸਕ 31-08-2026
ਸ਼ੇਰਪੁਰ, 30 ਅਗਸਤ (ਮੇਘ ਰਾਜ ਜੋਸ਼ੀ) - ਸੰਤ ਹਰਚੰਦ ਸਿੰਘ ਲੌਂਗੋਵਾਲ ਪਬਲਿਕ ਸਕੂਲ ਸ਼ੇਰਪੁਰ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ। ਇਹ ਸੰਸਥਾ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਕਾਰਜ ਕਰ ਰਹੀ ਹੈ। ਸਕੂਲ ਵੱਲੋਂ ਵਿਦਿਆ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਦੇ ਨਾਲ-ਨਾਲ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਵੀ ਸਮੇਂ-ਸਮੇਂ ’ਤੇ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ। ਸੰਸਥਾ ਦੀ ਮੁਖੀ ਪ੍ਰਿੰਸੀਪਲ ਗੁਰਪ੍ਰੀਤ ਕੌਰ ਪੰਨੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਵਿਖੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਸੁਖਮਨੀ ਸਾਹਿਬ ਦੇ ਪਾਠ ਉਪਰੰਤ ਗੁਰੂ ਚਰਨਾਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਵਿੱਤ ਮੰਤਰੀ ਚੀਮਾ ਨਾਲ ਆਂਗਣਵਾੜੀ ਯੂਨੀਅਨ ਦੇ ਆਗੂਆਂ ਵਲੋਂ ਮੁਲਾਕਾਤ ਅਗਲੀ ਖ਼ਬਰ ਕੌਮਾਂਤਰੀ ਖੇਡ ਦਿਵਸ ਮਨਾਇਆ
Ad Position 24