ਕਾਂਗਰਸ ਦਾ ਐੱਸ.ਸੀ ਸੈੱਲ ਉਮੀਦਵਾਰਾਂ ਦੀ ਜਿੱਤ ਲਈ ਹਰ ਉੱਦਮ ਕਰੇਗਾ–ਜੱਸੀ ਕਰਤਾਰਪੁਰਾ
ਸੰਗਰੂਰ, 30 ਅਗਸਤ (ਅਮਨਦੀਪ ਸਿੰਘ ਬਿੱਟਾ)–ਪੰਜਾਬ ਪ੍ਰਦੇਸ ਕਾਂਗਰਸ ਐਸ. ਸੀ ਸੈੱਲ ਦੇ ਜਨਰਲ ਸਕੱਤਰ ਚਮਕੌਰ ਸਿੰਘ ਜੱਸੀ ਕਰਤਾਰਪੁਰਾ ਨੇ ਕਿਹਾ ਕਿ ਇਸ ਵਾਰ ਦੀ ਵਿਧਾਨ ਸਭਾ ਚੋਣਾਂ ਵਿਚ ਐੱਸ.
ਸੰਗਰੂਰ, 30 ਅਗਸਤ (ਅਮਨਦੀਪ ਸਿੰਘ ਬਿੱਟਾ)–ਪੰਜਾਬ ਪ੍ਰਦੇਸ ਕਾਂਗਰਸ ਐਸ.ਸੀ ਸੈੱਲ ਦੇ ਜਨਰਲ ਸਕੱਤਰ ਚਮਕੌਰ ਸਿੰਘ ਜੱਸੀ ਕਰਤਾਰਪੁਰਾ ਨੇ ਕਿਹਾ ਕਿ ਇਸ ਵਾਰ ਦੀ ਵਿਧਾਨ ਸਭਾ ਚੋਣਾਂ ਵਿਚ ਐੱਸ.ਸੀ ਸੈੱਲ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ 2022 ਦੀ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਗਰੀਬ ਵਰਗ ਨੇ ਆਮ ਆਦਮੀ ਪਾਰਟੀ ਨੂੰ ਇਸ ਲਈ ਵੱਧ ਚੜ੍ਹ ਕੇ ਵੋਟਾਂ ਪਾਈਆਂ ਸਨ ਕਿ ਇਹ ਪਾਰਟੀ ਉਨ੍ਹਾਂ ਦੇ ਹਿੱਤਾਂ ਦੀ ਤਰਜਮਾਨੀ ਕਰੇਗੀ ਪਰ ਅਫਸੋਸ ਆਪ ਪਾਰਟੀ ਅੱਜ ਸਰਮਾਏਦਾਰਾਂ ਦੇ ਹੱਥਾਂ ਵਿਚ ਖੇਡ ਰਹੀ ਹੈ ਅਤੇ ਗਰੀਬ ਵਰਗ ਨੂੰ ਪੂਰੀ ਤਰ੍ਹਾਂ ਅਣਦੇਖਾ ਕਰ ਕੇ ਰੱਖ ਦਿੱਤਾ ਹੈ। ਚਮਕੌਰ ਸਿੰਘ ਜੱਸੀ ਕਰਤਾਰਪੁਰਾ ਨੇ ਕਿਹਾ ਕਿ ਗਰੀਬ ਵਰਗ ਖਾਸ ਤੌਰ ਉੱਤੇ ਅਨੁਸੂਚਿਤ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਕੇਵਲ ਕਾਂਗਰਸ ਨੇ ਹੀ ਯਤਨ ਕੀਤੇ ਹਨ ਹੁਣ ਲੋਕ ਮੁੜ ਕਾਂਗਰਸ ਸਰਕਾਰ ਨੂੰ ਉਡੀਕ ਰਹੇ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਹਰ ਬੂਥ ਉੱਤੇ ਕਾਂਗਰਸ ਦੇ ਐੱਸ.ਸੀ ਸੈੱਲ ਨੂੰ ਮਜਬੂਤ ਕੀਤਾ ਜਾ ਰਿਹਾ ਹੈ ਅਤੇ ਕਾਂਗਰਸ ਦੇ ਸੰਭਾਵੀ ਉਮੀਦਵਾਰ ਦੀ ਜਿੱਤ ਲਈ ਦਿਨ ਰਾਤ ਇੱਕ ਕਰ ਕੇ ਪਹਿਰਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਸੰਗਰੂਰ ਤੋਂ ਕਾਂਗਰਸ ਉਮੀਦਵਾਰ ਵੱਡੇ ਫਰਕ ਨਾਲ ਜੇਤੂ ਰਹੇਗਾ।