30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਖੇਡ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 30 (ਰੁਪਿੰਦਰ ਸਿੰਘ ਸੱਗੂ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਸਰੀਰਕ ਸਿੱਖਿਆ ਅਤੇ ਐੱਨ.

Ad Position 21
No active advertisement
ਸੁਨਾਮ ਦੇ ਸਰਕਾਰੀ ਕਾਲਜ ਵਿਖੇ ਮਨਾਏ ਗਏ ਖੇਡ ਦਿਵਸ ਦਾ ਦ੍ਰਿਸ਼। ਤਸਵੀਰ ਰੁਪਿੰਦਰ ਸਿੰਘ ਸੱਗੂ 31-08-2026
ਸੁਨਾਮ ਊਧਮ ਸਿੰਘ ਵਾਲਾ, 30 (ਰੁਪਿੰਦਰ ਸਿੰਘ ਸੱਗੂ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਸਰੀਰਕ ਸਿੱਖਿਆ ਅਤੇ ਐੱਨ.ਐੱਸ.ਐੱਸ ਵਿਭਾਗ ਦੁਆਰਾ ਵਿਦਿਆਰਥੀਆ ਦੀਆਂ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ ਜਿਨ੍ਹਾਂ ਵਿੱਚ ਕ੍ਰਮਵਾਰ ਬੈਡਮਿੰਟਨ (ਸਿੰਗਲ ਲੜਕੇ) ਵਿੱਚ ਪਹਿਲਾ ਸਥਾਨ ਨਵਦੀਪ ਸਿੰਘ, ਦੂਜਾ ਸਥਾਨ ਹਿੰਮਨੀਸ਼ ਜੈਨ, ਅਤੇ ਤੀਜਾ ਸਥਾਨ ਸੁਖਵਿੰਦਰ ਸਿੰਘ ਨੇ ਪ੍ਰਾਪਤ ਕੀਤਾ, ਬੈਡਮਿੰਟਨ (ਸਿੰਗਲ ਲੜਕੀਆਂ) ਵਿੱਚ ਪਹਿਲਾ ਸਥਾਨ ਪੂਨਮ ਰਾਣੀ, ਦੂਜਾ ਸਥਾਨ ਨਮਰਤ ਰਾਣੀ ਅਤੇ ਤੀਜਾ ਸਥਾਨ ਜਸਪ੍ਰੀਤ ਕੌਰ ਨੇ ਪ੍ਰਾਪਤ ਕੀਤਾ, ਟੇਬਲ ਟੈਨਿਸ (ਲੜਕੇ) ਵਿੱਚ ਪਹਿਲਾ ਸਥਾਨ ਸਤਨਾਮ ਸਿੰਘ, ਦੂਜਾ ਸਥਾਨ ਪ੍ਰਭਜੋਤ ਸਿੰਘ ਅਤੇ ਤੀਜਾ ਸਥਾਨ ਸੰਜੇ ਬਾਂਸਲ ਨੇ ਪ੍ਰਾਪਤ ਕੀਤਾ, ਟੇਬਲ ਟੈਨਿਸ (ਲੜਕੀਆਂ) ਵਿੱਚ ਪਹਿਲਾ ਸਥਾਨ ਬਬਲੀ ਕੌਰ, ਦੂਜਾ ਸਥਾਨ ਜਸਪ੍ਰੀਤ ਕੌਰ ਅਤੇ ਤੀਜਾ ਸਥਾਨ ਨਮਰਤ ਰਾਣੀ ਨੇ ਪ੍ਰਾਪਤ ਕੀਤਾ। ਸ਼ਤਰੰਜ਼ (ਚੈੱਸ) (ਲੜਕੇ) ਵਿੱਚ ਪਹਿਲਾ ਸਥਾਨ ਨਵਜੋਤ ਸਿੰਘ, ਦੂਜਾ ਸਥਾਨ ਹਰਮਨ ਸਿੰਘ ਅਤੇ ਤੀਜਾ ਸਥਾਨ ਗੁਰਮਨ ਸਿੰਘ ਨੇ ਪ੍ਰਾਪਤ ਕੀਤਾ। ਸ਼ਤਰੰਜ਼ (ਚੈੱਸ) (ਲੜਕੀਆਂ) ਵਿੱਚ ਪਹਿਲਾ ਸਥਾਨ ਸਿਮਰਨਪ੍ਰੀਤ ਕੌਰ, ਦੂਜਾ ਸਥਾਨ ਭਾਰਤੀ ਅਤੇ ਤੀਜਾ ਸਥਾਨ ਹੁਸਨਪ੍ਰੀਤ ਕੌਰ ਨੇ ਪ੍ਰਾਪਤ ਕੀਤਾ। 100 ਮੀਟਰ (ਲੜਕੇ) ਵਿੱਚ ਪਹਿਲਾ ਸਥਾਨ ਪ੍ਰਭਜੀਤ ਸਿੰਘ, ਦੂਜਾ ਸਥਾਨ ਆਦੇਸ਼ਵੀਰ ਸਿੰਘ ਅਤੇ ਤੀਜਾ ਸਥਾਨ ਅਕਾਸ਼ ਕੁਮਾਰ ਨੇ ਪ੍ਰਾਪਤ ਕੀਤਾ। 100 ਮੀਟਰ (ਲੜਕੀਆਂ) ਵਿੱਚ ਪਹਿਲਾ ਸਥਾਨ ਬਬਲੀ ਕੌਰ, ਦੂਜਾ ਸਥਾਨ ਨਮਰਤ ਰਾਣੀ ਅਤੇ ਤੀਜਾ ਸਥਾਨ ਅੰਜਲੀ ਨੇ ਪ੍ਰਾਪਤ ਕੀਤਾ। 200 ਮੀਟਰ (ਲੜਕੇ) ਵਿੱਚ ਪਹਿਲਾ ਸ ਥਾਨ ਦਿਲਪ੍ਰੀਤ ਸਿੰਘ, ਦੂਜਾ ਸਥਾਨ ਆਦੇਸ਼ਵੀਰ ਸਿੰਘ ਅਤੇ ਤੀਜਾ ਸਥਾਨ ਪ੍ਰਭਜੋਤ ਸਿੰਘ ਨੇ ਪ੍ਰਾਪਤ ਕੀਤਾ। 200 ਮੀਟਰ (ਲੜਕੀਆਂ) ਵਿੱਚ ਪਹਿਲਾ ਸਥਾਨ ਬਬਲੀ ਕੌਰ, ਦੂਜਾ ਸਥਾਨ ਨਮਰਤ ਰਾਣੀ ਅਤੇ ਤੀਜਾ ਸਥਾਨ ਅੰਜਲੀਨੇ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਕਾਲਜ ਪ੍ਰਿੰਸੀਪਲ ਪ੍ਰੋ. ਸ਼ਾਮ ਸੁੰਦਰ ਸ਼ਰਮਾਜੀ ਦੁਆਰਾ ਸਨਮਾਨਿਤ ਕੀਤਾ ਗਿਆ ਅਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿਸ੍ਰੀ ਮੇਜਰ ਧਿਆਨ ਚੰਦ ਜੀ ਹਾਕੀ ਜਗਤ ਦੇ ਉਹ ਮਹਾਨ ਸਿਤਾਰੇ ਸਨ। ਜਿਨ੍ਹਾਂ ਦਾ ਨਾਮ ਰਹਿੰਦੀ ਦੁਨੀਆ ਤੱਕ ਕਾਇਮ ਰਹੇਗਾ ਅਤੇ ਉਨ੍ਹਾਂ ਦੁਆਰਾ ਹਾਕੀ ਦੀ ਖੇਡ ਜਗਤ ਵਿੱਚ ਬਣਾਏ ਰਿਕਾਰਡ ਸਦਾ ਹੀ ਵਿਸ਼ਵ ਵਿੱਚ ਭਾਰਤੀਆਂ ਦਾ ਮਾਣ ਵਧਾਉਣਗੇ। ਇਸ ਮੌਕੇ ਵਾਇਸ ਪ੍ਰਿੰਸੀਪਲ ਡਾ. ਅਚਲਾ, ਪ੍ਰੋ. ਦਰਸ਼ਨ ਕੁਮਾਰ, ਪ੍ਰੋ. ਦਲਜੀਤ ਸਿੰਘ, ਐੱਨ.ਐੱਸ.ਐੱਸ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਡਾ. ਮਨੀਤਾ ਜੋਸ਼ੀ, ਡਾ. ਮਨਪ੍ਰੀਤ ਕੌਰ, ਪ੍ਰੋ. ਕਾਲਾ ਸਿੰਘ, ਪ੍ਰੋ. ਚਮਕੋਰ ਸਿੰਘ, ਡਾ. ਰਮਨਦੀਪ ਕੌਰ, ਡਾ. ਪਰਮਿੰਦਰ ਕੌਰ, ਪਰਮਜੀਤ ਸਿੰਘ, ਮਨਦੀਪ ਸਿੰਘ ਅਤੇ ਮਨਜੀਤ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ ਨਿਕਾਸੀ ਨਾਲੇ ’ਤੇ ਹੋਏ ਨਜਾਇਜ਼ ਕਬਜ਼ੇ ਬਰਸਾਤੀ ਪਾਣੀ ਦੇ ਨਿਕਾਸ ਵਿੱਚ ਵੱਡੀ ਰੁਕਾਵਟ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
Ad Position 24