ਭਾਜਪਾ ਆਗੂ ਰਣਦੀਪ ਸਿੰਘ ਦਿਓਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਲਿਖਿਆ ਪੱਤਰ
ਸੰਗਰੂਰ, 31 ਅਗਸਤ (ਦਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਧੂਰੀ ਰਣਦੀਪ ਸਿੰਘ ਦਿਓਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਭੇਜ ਕੇ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਅਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ ’ਤੇ ਤੁਰੰਤ ਪੈਰੋਲ ਦੇਣ ਦੀ ਜ਼ੋਰਦਾਰ ਮੰਗ ਉਠਾਈ ਹੈ। ਪ੍ਰਧਾਨ ਮੰਤਰੀ ਨੂੰ ਭੇਜੇ ਪੱਤਰ ਵਿੱਚ ਦਿਓਲ ਨੇ ਲਿਖਿਆ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਹਮੇਸ਼ਾ ਸਿੱਖ ਕੌਮ ਅਤੇ ਪੰਜਾਬ ਦੇ ਭਲੇ ਲਈ ਦੂਰਅੰਦੇਸ਼ੀ ਅਤੇ ਇਤਿਹਾਸਕ ਫੈਸਲੇ ਲਏ ਹਨ।
ਸੰਗਰੂਰ, 31 ਅਗਸਤ (ਦਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਧੂਰੀ ਰਣਦੀਪ ਸਿੰਘ ਦਿਓਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਭੇਜ ਕੇ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਅਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ ’ਤੇ ਤੁਰੰਤ ਪੈਰੋਲ ਦੇਣ ਦੀ ਜ਼ੋਰਦਾਰ ਮੰਗ ਉਠਾਈ ਹੈ। ਪ੍ਰਧਾਨ ਮੰਤਰੀ ਨੂੰ ਭੇਜੇ ਪੱਤਰ ਵਿੱਚ ਦਿਓਲ ਨੇ ਲਿਖਿਆ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਹਮੇਸ਼ਾ ਸਿੱਖ ਕੌਮ ਅਤੇ ਪੰਜਾਬ ਦੇ ਭਲੇ ਲਈ ਦੂਰਅੰਦੇਸ਼ੀ ਅਤੇ ਇਤਿਹਾਸਕ ਫੈਸਲੇ ਲਏ ਹਨ। ਅੱਜ ਪੂਰੀ ਦੁਨੀਆ ਵਿੱਚ ਵਸਦੀ ਸਿੱਖ ਸੰਗਤ ਦੀ ਇਹ ਦਿਲੀ ਇੱਛਾ ਅਤੇ ਪ੍ਰਬਲ ਮੰਗ ਹੈ ਕਿ ਅਦਾਲਤਾਂ ਵੱਲੋਂ ਤੈਅ ਕੀਤੀਆਂ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਾਨੂੰਨੀ ਅਤੇ ਨੈਤਿਕ ਦੋਵਾਂ ਪੱਖਾਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਪੂਰੀ ਤਰ੍ਹਾਂ ਜਾਇਜ਼ ਤੇ ਲਾਜ਼ਮੀ ਹੈ, ਜਿਸ ਲਈ ਕੇਂਦਰ ਸਰਕਾਰ ਵੱਲੋਂ ਸਿੱਧਾ ਦਖ਼ਲ ਦੇ ਕੇ ਇੱਕ ਠੋਸ ਅਤੇ ਸਾਰਥਕ ਫੈਸਲਾ ਲਿਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਰਣਦੀਪ ਸਿੰਘ ਦਿਓਲ ਨੇ ਭਾਈ ਜਗਤਾਰ ਸਿੰਘ ਹਵਾਰਾ ਦੇ ਪਰਿਵਾਰਕ ਹਾਲਾਤਾਂ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਭਾਈ ਹਵਾਰਾ ਦੇ ਮਾਤਾ ਬਿਰਧ ਅਵਸਥਾ ਵਿੱਚ ਹਨ ਅਤੇ ਇਸ ਵੇਲੇ ਗੰਭੀਰ ਬਿਮਾਰੀ ਨਾਲ ਜੂਝ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਨੁੱਖੀ ਕਦਰਾਂ-ਕੀਮਤਾਂ ਅਤੇ ਭਾਵਨਾਤਮਕ ਪੱਖ ਨੂੰ ਮੁੱਖ ਰੱਖਦਿਆਂ ਭਾਈ ਹਵਾਰਾ ਨੂੰ ਤੁਰੰਤ ਪੈਰੋਲ ਮਿਲਣੀ ਚਾਹੀਦੀ ਹੈ l