ਐੱਸ.ਯੂ.ਐੱਸ ਕਾਲਜ ਮਹਿਲਾਂ ਚੌਕ ਵਿਖੇ ਕੌਮੀ ਖੇਡ ਦਿਵਸ ਮਨਾਇਆ
ਸੁਨਾਮ ਊਧਮ ਸਿੰਘ ਵਾਲਾ, 31 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਇਲਾਕੇ ਦੀ ਨਾਮਵਾਰ ਸੰਸਥਾ ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਮਹਿਲਾਂ ਵਿਖੇ ਹਾਕੀ ਦੇ ਜਾਦੂਗਰ ਵਜੋਂ ਜਾਣੇ ਜਾਂਦੇ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਨੂੰ ਸਮਰਪਿਤ ਕੌਮੀ ਖੇਡ ਦਿਵਸ ਮਨਾਇਆ ਗਿਆ। ਇਸ ਸਮੇ ਵਿਦਿਆਰਥੀਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ।
ਸੁਨਾਮ ਊਧਮ ਸਿੰਘ ਵਾਲਾ, 31 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਇਲਾਕੇ ਦੀ ਨਾਮਵਾਰ ਸੰਸਥਾ ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਮਹਿਲਾਂ ਵਿਖੇ ਹਾਕੀ ਦੇ ਜਾਦੂਗਰ ਵਜੋਂ ਜਾਣੇ ਜਾਂਦੇ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਨੂੰ ਸਮਰਪਿਤ ਕੌਮੀ ਖੇਡ ਦਿਵਸ ਮਨਾਇਆ ਗਿਆ। ਇਸ ਸਮੇ ਵਿਦਿਆਰਥੀਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ।ਜਿੰਨ੍ਹਾਂ ਚੋਂ ਵਾਲੀਬਾਲ ਦੇ ਮੁਕਾਬਲੇ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਖੇਡ ਸਮਾਗਮ ਦੀ ਸ਼ੁਰੂਆਤ ਸੰਸਥਾ ਦੇ ਪ੍ਰਿੰਸੀਪਲ ਡਾਕਟਰ ਕੁਲਵੰਤ ਕੌਰ ਅਤੇ ਪ੍ਰਬੰਧਕਾਂ ਵੱਲੋਂ ਖਿਡਾਰੀਆਂ ਨਾਲ ਜਾਣ - ਪਛਾਣ ਕਰਕੇ ਅਤੇ ਸ਼ੁਭਕਾਮਨਾਵਾਂ ਦੇ ਕੇ ਕੀਤੀ ਗਈ। ਵਾਲੀਬਾਲ ਮੁਕਾਬਲਿਆਂ ਦੌਰਾਨ ਵੱਖ-ਵੱਖ ਟੀਮਾਂ ਵਿਚਕਾਰ ਬਹੁਤ ਹੀ ਰੋਮਾਂਚਕ ਅਤੇ ਫਸਵੇਂ ਮੈਚ ਦੇਖਣ ਨੂੰ ਮਿਲੇ। ਖਿਡਾਰੀਆਂ ਨੇ ਪੂਰੀ ਖੇਡ ਭਾਵਨਾ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।ਜੇਤੂ ਟੀਮਾਂ ਨੂੰ ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਵਲੋਂ ਟਰਾਫ਼ੀਆਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।ਆਪਣੇ ਸੰਬੋਧਿਨ ਵਿੱਚ ਉਨ੍ਹਾਂ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਹਿਮ ਹਿੱਸਾ ਹਨ, ਜੋ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਨਰੋਈ ਸਿਹਤ ਦਾ ਸੰਚਾਰ ਕਰਦੀਆਂ ਹਨ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਸਥਾ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।