31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸੰਗਰੂਰ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, 2 ਮੌਜੂਦਾ ਕੌਂਸਲਰਾਂ ਨੇ ਝਾੜੂ ਛੱਡ ਕੇ ਫੜ੍ਹਿਆ ਭਾਜਪਾ ਦਾ ਫੁੱਲ

ਸੰਗਰੂਰ, 31 ਅਗਸਤ (ਦਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ- 1 ਦੇ ਪ੍ਰਧਾਨ ਸਰਜੀਵਨ ਜਿੰਦਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ 2 ਮੌਜੂਦਾ ਕੌਂਸਲਰ ਪਰਮਿੰਦਰ ਸਿੰਘ ਪਿੰਕੀ ਵਾਰਡ ਨੰਬਰ 26 ਅਤੇ ਹਰਪ੍ਰੀਤ ਸਿੰਘ ਸੇਖੋ ਵਾਰਡ ਨੰਬਰ 24 ਸਮੇਤ ਟਰੇਡ ਵਿੰਗ ਦੇ ਸਾਬਕਾ ਸਕੱਤਰ ਲਲਿਤ ਕੁਮਾਰ ਨੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਜਿੰਨ੍ਹਾ ਦਾ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੂਬਾ ਜਨਰਲ ਸਕੱਤਰ ਰਜਨੀਸ਼ ਧੀਮਾਨ, ਜੀਵਨ ਗਰਗ ਸੂਬਾ ਜਨਰਲ ਸਕੱਤਰ, ਸੂਬਾ ਮੀਡੀਆ ਇੰਚਾਰਜ ਵਨੀਤ ਜੋਸ਼ੀ ਅਤੇ ਭਾਜਪਾ ਸੀਨੀਅਰ ਆਗੂ ਸਤਵੰਤ ਸਿੰਘ ਪੂਨੀਆ ਨੇ ਸਵਾਗਤ ਕਰਦਿਆਂ ਜੀ ਆਇਆ ਆਖਿਆ ਅਤੇ ਪਾਰਟੀ ‘ਚ ਸ਼ਾਮਲ ਕਰਵਾਇਆ। ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਬੇੜਾ ਹੁਣ ਪਾਪਾਂ ਨਾਲ ਭਰ ਚੁੱਕਿਆ ਹੈ ਅਤੇ ਜਲਦੀ ਹੀ ਇਹ ਬੇੜੀ ਡੁੱਬਦੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 01-09-2026
ਸੰਗਰੂਰ, 31 ਅਗਸਤ (ਦਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ- 1 ਦੇ ਪ੍ਰਧਾਨ ਸਰਜੀਵਨ ਜਿੰਦਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ 2 ਮੌਜੂਦਾ ਕੌਂਸਲਰ ਪਰਮਿੰਦਰ ਸਿੰਘ ਪਿੰਕੀ ਵਾਰਡ ਨੰਬਰ 26 ਅਤੇ ਹਰਪ੍ਰੀਤ ਸਿੰਘ ਸੇਖੋ ਵਾਰਡ ਨੰਬਰ 24 ਸਮੇਤ ਟਰੇਡ ਵਿੰਗ ਦੇ ਸਾਬਕਾ ਸਕੱਤਰ ਲਲਿਤ ਕੁਮਾਰ ਨੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਜਿੰਨ੍ਹਾ ਦਾ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੂਬਾ ਜਨਰਲ ਸਕੱਤਰ ਰਜਨੀਸ਼ ਧੀਮਾਨ, ਜੀਵਨ ਗਰਗ ਸੂਬਾ ਜਨਰਲ ਸਕੱਤਰ, ਸੂਬਾ ਮੀਡੀਆ ਇੰਚਾਰਜ ਵਨੀਤ ਜੋਸ਼ੀ ਅਤੇ ਭਾਜਪਾ ਸੀਨੀਅਰ ਆਗੂ ਸਤਵੰਤ ਸਿੰਘ ਪੂਨੀਆ ਨੇ ਸਵਾਗਤ ਕਰਦਿਆਂ ਜੀ ਆਇਆ ਆਖਿਆ ਅਤੇ ਪਾਰਟੀ ‘ਚ ਸ਼ਾਮਲ ਕਰਵਾਇਆ। ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਬੇੜਾ ਹੁਣ ਪਾਪਾਂ ਨਾਲ ਭਰ ਚੁੱਕਿਆ ਹੈ ਅਤੇ ਜਲਦੀ ਹੀ ਇਹ ਬੇੜੀ ਡੁੱਬਦੀ ਜਾ ਰਹੀ ਹੈ। ਉਨ੍ਹਾ ਕਿਹਾ ਕਿ ਇਸ ਬੇੜੇ ਵਿੱਚੋਂ ਲੋਕ ਹੁਣ ਛਾਲਾਂ ਮਾਰਨ ਲੱਗ ਪਏ ਹਨ। ਉਨ੍ਹਾ ਕਿਹਾ ਕਿ ਆਮ ਆਦਮੀ ਪਾਰਟੀ ਦੀ ਜੁੰਡਲੀ ਵਿੱਚੋਂ ਜਲਦੀ ਹੀ ਹੋਰ ਚੇਤਨ ਲੋਕ ਵੀ ਛਾਲਾਂ ਮਾਰਨਗੇ। ਢਿਲੋਂ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਡਬਲ ਇੰਜਣ ਸਰਕਾਰ ਦੀ ਲੋੜ ਹੈ। ਉਨ੍ਹਾਂ ਆਮ ਆਦਮੀ ਪਾਰਟੀ ‘ਤੇ ਵਰਦਿਆ ਕਿਹਾ ਕਿ ਕੇਂਦਰ ਸਰਕਾਰ ਦੀਆਂ ਜਿਆਦਾਤਰ ਸਕੀਮਾ ਨੂੰ ਪੰਜਾਬ ਸਰਕਾਰ ਜਾਣ ਬੁੱਝ ਕੇ ਲਾਗੂ ਹੀ ਨਹੀਂ ਕਰ ਰਹੀ, ਜਿਸ ਕਾਰਨ ਪੰਜਾਬ ਦੇ ਲੋਕ ਸਹੂਲਤਾਂ ਤੋਂ ਵਾਂਝੇ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਸਹੂਲਤਾਂ ਨਹੀਂ ਮਿਲ ਰਹੀਆਂ। ਜਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਲੋਕ ਮਾਰੂ ਦੱਸਦਿਆਂ ਕਿਹਾ ਕਿ ਇਹ ਸਰਕਾਰ ਮਹਿਜ ਜੁਮਲੇਬਾਜਾਂ ਅਤੇ ਮੁਸ਼ਕਰੀਆਂ ਦੀ ਸਰਕਾਰ ਹੈ। ਉਨ੍ਹਾ ਕਿਹਾ ਕਿ ਗੱਲਾਂ ਦੇ ਕੜਾਹ ਨਾਲ ਕਦੇ ਵੀ ਲੋਕਾਂ ਦੇ ਢਿੱਡ ਨਹੀਂ ਭਰਦੇ। ਸਤਵੰਤ ਸਿੰਘ ਪੂਨੀਆ ਨੇ ਭਾਜਪਾ ਵਿਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਦੂਰ ਅੰਦੇਸ਼ੀ ਦੀ ਸੋਚ ਰੱਖਣ ਵਾਲੇ ਲੋਗ ਭਾਜਪਾ ਦਾ ਪੱਲਾ ਫੜ ਰਹੇ ਹਨ ।
Ad Position 22
No active advertisement
ਪਿਛਲੀ ਖ਼ਬਰ ਮਹੋਰਾਣਾ ਮਾਈਨਰ ਦੇ ਪ੍ਰੋਜੈਕਟ ਦਾ ਕਿਸਾਨਾਂ ਵਲੋਂ ਮੁਕੰਮਲ ਬਾਈਕਾਟ ਦਾ ਐਲਾਨ ਅਗਲੀ ਖ਼ਬਰ ਓ.ਐੱਸ.ਡੀ. ਸੁਖਵੀਰ ਸਿੰਘ ਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵਲੋਂ ਧੂਰੀ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
Ad Position 24