31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਮਹੋਰਾਣਾ ਮਾਈਨਰ ਦੇ ਪ੍ਰੋਜੈਕਟ ਦਾ ਕਿਸਾਨਾਂ ਵਲੋਂ ਮੁਕੰਮਲ ਬਾਈਕਾਟ ਦਾ ਐਲਾਨ

ਸ਼ੇਰਪੁਰ, 31 ਅਗਸਤ (ਮੇਘ ਰਾਜ ਜੋਸ਼ੀ) - ਮਹੋਰਾਣਾ ਮਾਈਨਰ(ਨਹਿਰੀ ਸੂਆ) ਦੇ ਪ੍ਰੋਜੈਕਟ ਨੂੰ ਲੈ ਕੇ ਕਿਸਾਨਾਂ ਦਾ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਪ੍ਰੋਜੈਕਟ ਦੇ ਵਿਰੋਧ ਵਿੱਚ ਸੰਘਰਸ਼ ਕਮੇਟੀ ਵੱਲੋਂ ਪਿੰਡ ਰਾਮ ਨਗਰ ਛੰਨਾ ਵਿਖੇ ਗੁਰਦੁਆਰਾ ਸਾਹਿਬ ਵਿੱਚ ਇੱਕ ਅਹਿਮ ਮੀਟਿੰਗ ਕਰਕੇ ਮਹੋਰਾਣਾ ਮਾਈਨਰ ਦੇ ਪ੍ਰੋਜੈਕਟ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ।

Ad Position 21
No active advertisement
ਪਿੰਡ ਰਾਮ ਨਗਰ ਛੰਨਾ ਵਿਖੇ ਕਿਸਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਨਰਿੰਦਰ ਪਾਲ ਸਿੰਘ ਛੰਨਾ। ਤਸਵੀਰ: ਮੇਘ ਰਾਜ ਜੋਸ਼ੀ 01-09-2026
ਸ਼ੇਰਪੁਰ, 31 ਅਗਸਤ (ਮੇਘ ਰਾਜ ਜੋਸ਼ੀ) - ਮਹੋਰਾਣਾ ਮਾਈਨਰ(ਨਹਿਰੀ ਸੂਆ) ਦੇ ਪ੍ਰੋਜੈਕਟ ਨੂੰ ਲੈ ਕੇ ਕਿਸਾਨਾਂ ਦਾ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਪ੍ਰੋਜੈਕਟ ਦੇ ਵਿਰੋਧ ਵਿੱਚ ਸੰਘਰਸ਼ ਕਮੇਟੀ ਵੱਲੋਂ ਪਿੰਡ ਰਾਮ ਨਗਰ ਛੰਨਾ ਵਿਖੇ ਗੁਰਦੁਆਰਾ ਸਾਹਿਬ ਵਿੱਚ ਇੱਕ ਅਹਿਮ ਮੀਟਿੰਗ ਕਰਕੇ ਮਹੋਰਾਣਾ ਮਾਈਨਰ ਦੇ ਪ੍ਰੋਜੈਕਟ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ। ਮੀਟਿੰਗ ਦੀ ਅਗਵਾਈ ਸੰਘਰਸ਼ ਕਮੇਟੀ ਦੇ ਆਗੂ ਰਣਵੀਰ ਸਿੰਘ ਰਾਣਾ ਗੁਆਰਾ ਅਤੇ ਕਿਸਾਨ ਆਗੂ ਨਰਿੰਦਰ ਪਾਲ ਸਿੰਘ ਛੰਨਾ ਨੇ ਕੀਤੀ। ਮੀਟਿੰਗ ਵਿੱਚ ਵੱਖ-ਵੱਖ ਪਿੰਡਾਂ ਤੋਂ ਪੁੱਜੇ ਕਿਸਾਨਾਂ ਨੇ ਪ੍ਰੋਜੈਕਟ ਕਾਰਨ ਆਪਣੀ ਜ਼ਮੀਨ ਪ੍ਰਭਾਵਿਤ ਹੋਣ ਸਬੰਧੀ ਚਿੰਤਾਵਾਂ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਜ਼ਮੀਨਾਂ ਸਿਰਫ਼ ਜ਼ਮੀਨ ਦੇ ਟੁਕੜੇ ਨਹੀਂ, ਸਗੋਂ ਉਨ੍ਹਾਂ ਦੇ ਪਰਿਵਾਰਾਂ ਦੀ ਰੋਜ਼ੀ-ਰੋਟੀ ਅਤੇ ਵਿਰਾਸਤ ਦਾ ਸਹਾਰਾ ਹਨ। ਕਿਸਾਨਾਂ ਨੇ ਸਪੱਸ਼ਟ ਕੀਤਾ ਕਿ ਉਹ ਆਪਣੀ ਵਿਰਾਸਤੀ ਜ਼ਮੀਨ ਨੂੰ ਕੌਡੀਆਂ ਦੇ ਭਾਅ ਨਹੀਂ ਜਾਣ ਦੇਣਗੇ ਅਤੇ ਆਪਣੇ ਹੱਕਾਂ ਲਈ ਹਰ ਪੱਧਰ ’ਤੇ ਆਵਾਜ਼ ਬੁਲੰਦ ਕਰਨਗੇ। ਕਿਸਾਨ ਆਗੂਆਂ ਨੇ ਦੱਸਿਆ ਕਿ ਮਹੋਰਾਣਾ ਮਾਈਨਰ ਨਾਲ ਹਥਨ, ਕਲੇਰਾਂ, ਮੁਬਾਰਕਪੁਰ ਚੂੰਘਾ, ਫਰਵਾਹੀ, ਚਾਗਲੀ, ਅਲੀਪੁਰ ਖਾਲਸਾ, ਈਸ਼ਾਪੁਰ, ਰਾਮ ਨਗਰ ਛੰਨਾ, ਬੜੀ, ਗੁਰਬਖਸ਼ਪੁਰਾ (ਗੰਡੇਵਾਲ), ਬਦੇਸ਼ਾਂ ਸਮੇਤ ਕਰੀਬ 38 ਪਿੰਡ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇੰਨੇ ਵੱਡੇ ਇਲਾਕੇ ਦੇ ਕਿਸਾਨਾਂ ਦੀ ਜ਼ਮੀਨ ਇਸ ਪ੍ਰੋਜੈਕਟ ਦੀ ਲਪੇਟ ਵਿੱਚ ਆਉਣ ਕਾਰਨ ਲੋਕਾਂ ਵਿੱਚ ਭਾਰੀ ਚਿੰਤਾ ਪਾਈ ਜਾ ਰਹੀ ਹੈ। ਸੰਘਰਸ਼ ਕਮੇਟੀ ਦੇ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਜਾਂ ਸਬੰਧਤ ਵਿਭਾਗ ਵੱਲੋਂ ਇਸ ਪ੍ਰੋਜੈਕਟ ਸਬੰਧੀ ਕਿਸਾਨਾਂ ਨਾਲ ਕੋਈ ਢੁੱਕਵਾਂ ਤਾਲਮੇਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਇਸ ਪ੍ਰੋਜੈਕਟ ਨਾਲ ਪ੍ਰਭਾਵਿਤ ਹੋ ਰਹੀ ਹੈ, ਉਨ੍ਹਾਂ ਨਾਲ ਵਿਸਥਾਰਪੂਰਵਕ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਇਤਰਾਜ਼ ਸੁਣਨੇ ਜ਼ਰੂਰੀ ਸਨ, ਪਰ ਕਿਸਾਨਾਂ ਨੂੰ ਭਰੋਸੇ ਵਿੱਚ ਲਏ ਬਿਨਾਂ ਹੀ ਕਾਰਵਾਈ ਕੀਤੀ ਜਾ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਬਹੁਤ ਸਾਰੇ ਪਰਿਵਾਰਾਂ ਦੀ ਆਰਥਿਕਤਾ ਪੂਰੀ ਤਰ੍ਹਾਂ ਖੇਤੀਬਾੜੀ ’ਤੇ ਨਿਰਭਰ ਹੈ। ਕਈ ਕਿਸਾਨਾਂ ਕੋਲ ਪਹਿਲਾਂ ਹੀ ਸੀਮਤ ਜ਼ਮੀਨ ਹੈ ਅਤੇ ਜੇਕਰ ਉਨ੍ਹਾਂ ਕੋਲ ਮੌਜੂਦ ਥੋੜ੍ਹੀ ਜਿਹੀ ਜ਼ਮੀਨ ਵੀ ਪ੍ਰੋਜੈਕਟ ਵਿੱਚ ਚਲੀ ਜਾਂਦੀ ਹੈ ਤਾਂ ਉਨ੍ਹਾਂ ਲਈ ਪਰਿਵਾਰ ਦਾ ਗੁਜ਼ਾਰਾ ਚਲਾਉਣਾ ਬੇਹੱਦ ਮੁਸ਼ਕਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕਈ ਕਿਸਾਨਾਂ ਦੇ ਹਿੱਸੇ ਆਉਣ ਵਾਲੀ ਪੂਰੀ ਜਾਂ ਲਗਭਗ ਪੂਰੀ ਜ਼ਮੀਨ ਹੀ ਪ੍ਰੋਜੈਕਟ ਦੀ ਲਪੇਟ ਵਿੱਚ ਆ ਰਹੀ ਹੈ, ਜਿਸ ਕਾਰਨ ਅਜਿਹੇ ਪਰਿਵਾਰਾਂ ਦੇ ਭਵਿੱਖ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਉਹ ਵਿਕਾਸ ਦੇ ਵਿਰੋਧੀ ਨਹੀਂ ਹਨ, ਪਰ ਅਜਿਹਾ ਕੋਈ ਵੀ ਪ੍ਰੋਜੈਕਟ ਜੋ ਕਿਸਾਨਾਂ ਦੀ ਰੋਜ਼ੀ-ਰੋਟੀ ਅਤੇ ਵਿਰਾਸਤੀ ਜ਼ਮੀਨਾਂ ਨੂੰ ਪ੍ਰਭਾਵਿਤ ਕਰਦਾ ਹੋਵੇ, ਉਸ ਬਾਰੇ ਕਿਸਾਨਾਂ ਨੂੰ ਵਿਸ਼ਵਾਸ ਵਿੱਚ ਲੈ ਕੇ ਹੀ ਫੈਸਲਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਜ਼ਮੀਨਾਂ ਹੀ ਖੋਹ ਲਈਆਂ ਜਾਣਗੀਆਂ ਤਾਂ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਸੁਰੱਖਿਆ ਕਿਵੇਂ ਯਕੀਨੀ ਬਣੇਗੀ। ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਉਹ ਮਹੋਰਾਣਾ ਮਾਈਨਰ ਦੇ ਇਸ ਪ੍ਰੋਜੈਕਟ ਦਾ ਮੁਕੰਮਲ ਤੌਰ ’ਤੇ ਬਾਈਕਾਟ ਕਰਦੇ ਹਨ ਅਤੇ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪ੍ਰੋਜੈਕਟ ਸਬੰਧੀ ਕਿਸਾਨਾਂ ਨਾਲ ਗੱਲਬਾਤ ਕੀਤੀ ਜਾਵੇ ਅਤੇ ਉਨ੍ਹਾਂ ਦੀ ਸਹਿਮਤੀ ਤੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਕੋਈ ਅਗਲਾ ਕਦਮ ਚੁੱਕਿਆ ਜਾਵੇ। ਮੀਟਿੰਗ ਉਪਰੰਤ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋ ਕੇ ਧੂਰੀ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਸ. ਸੁਖਬੀਰ ਸਿੰਘ ਸੁੱਖੀ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ। ਕਿਸਾਨਾਂ ਨੇ ਮੰਗ ਪੱਤਰ ਰਾਹੀਂ ਸਰਕਾਰ ਤੋਂ ਮਹੋਰਾਣਾ ਮਾਈਨਰ ਨਾਲ ਸਬੰਧਤ ਪ੍ਰੋਜੈਕਟ ਨੂੰ ਬੰਦ ਕਰਨ ਅਤੇ ਪ੍ਰਭਾਵਿਤ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਢੁੱਕਵਾਂ ਹੱਲ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਕੁਝ ਕਿਸਾਨਾਂ ਦੀ ਜ਼ਮੀਨ ਦਾ ਨਹੀਂ, ਸਗੋਂ 38 ਪਿੰਡਾਂ ਨਾਲ ਜੁੜੇ ਕਿਸਾਨ ਪਰਿਵਾਰਾਂ ਦੇ ਭਵਿੱਖ ਅਤੇ ਰੋਜ਼ੀ-ਰੋਟੀ ਦਾ ਸਵਾਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਗੰਭੀਰਤਾ ਨਾਲ ਸਮਝਦਿਆਂ ਮਸਲੇ ਦਾ ਗੱਲਬਾਤ ਰਾਹੀਂ ਹੱਲ ਕੱਢਣਾ ਚਾਹੀਦਾ ਹੈ, ਤਾਂ ਜੋ ਕਿਸਾਨਾਂ ਵਿੱਚ ਪੈਦਾ ਹੋਈ ਬੇਚੈਨੀ ਨੂੰ ਦੂਰ ਕੀਤਾ ਜਾ ਸਕੇ। ਇਸ ਮੌਕੇ ਕਿਸਾਨ ਆਗੂ ਨਰਿੰਦਰ ਪਾਲ ਸਿੰਘ ਛੰਨਾ, ਰਣਵੀਰ ਸਿੰਘ ਰਾਣਾ ਗੁਆਰਾ, ਗੁਰਪ੍ਰੀਤ ਸਿੰਘ, ਰਣਜੋਧ ਸਿੰਘ, ਅਵਤਾਰ ਸਿੰਘ, ਨਰਿੰਦਰ ਸਿੰਘ, ਗੁਰਪ੍ਰੀਤ ਸਿੰਘ ਛੰਨਾ, ਰਣਜੀਤ ਸਿੰਘ, ਨਪਿੰਦਰਦੀਪ ਸਿੰਘ, ਅਮਨਦੀਪ ਸਿੰਘ, ਤਰਸੇਮ ਸਿੰਘ, ਸੁਖਵਿੰਦਰ ਸਿੰਘ, ਤਰਨਦੀਪ ਸਿੰਘ, ਵਰਿੰਦਰ ਸਿੰਘ, ਜਸਵੀਰ ਸਿੰਘ, ਪਵਨਜੋਤ ਸਿੰਘ, ਹਰਮਨਦੀਪ ਸਿੰਘ, ਪਵਿੱਤਰ ਸਿੰਘ, ਹਰੀ ਸਿੰਘ, ਇੰਦਰਜੀਤ ਸਿੰਘ, ਹਰਮੀਤ ਸਿੰਘ ਅਤੇ ਲੀਲਾ ਸਿੰਘ ਛੰਨਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਦੇ ਸਾਬਕਾ ਜਸਟਿਸ ਨੂੰ ਸੁਤੰਤਰਤਾ ਸੰਗਰਾਮੀ ਦੀ ਪੁਸਤਕਾਂ ਭੇਟ ਕਰ ਕੇ ਕੀਤਾ ਸਨਮਾਨਿਤ ਅਗਲੀ ਖ਼ਬਰ ਸੰਗਰੂਰ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, 2 ਮੌਜੂਦਾ ਕੌਂਸਲਰਾਂ ਨੇ ਝਾੜੂ ਛੱਡ ਕੇ ਫੜ੍ਹਿਆ ਭਾਜਪਾ ਦਾ ਫੁੱਲ
Ad Position 24