31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਨਗਰ ਪੰਚਾਇਤ ਅਮਰਗੜ੍ਹ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ

ਅਮਰਗੜ੍ਹ, 31 ਅਗਸਤ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਕੂੜਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨਗਰ ਪੰਚਾਇਤ ਅਮਰਗੜ੍ਹ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ ਹੈ। 29 ਅਗਸਤ ਤੋਂ 8 ਸਤੰਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਸਫ਼ਾਈ ਕਾਰਜ ਕਰਵਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 01-09-2026
ਅਮਰਗੜ੍ਹ, 31 ਅਗਸਤ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਕੂੜਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨਗਰ ਪੰਚਾਇਤ ਅਮਰਗੜ੍ਹ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ ਹੈ। 29 ਅਗਸਤ ਤੋਂ 8 ਸਤੰਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਸਫ਼ਾਈ ਕਾਰਜ ਕਰਵਾਏ ਜਾਣਗੇ। ਨਗਰ ਪੰਚਾਇਤ ਅਮਰਗੜ੍ਹ ਦੀ ਪ੍ਰਧਾਨ ਰੁਚੀਕਾ ਕੌੜਾ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਵਿਸ਼ੇਸ਼ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਸਾਫ਼ - ਸੁਥਰਾ ਅਤੇ ਸਵੱਛ ਬਣਾਉਣ ਲਈ ਕੀਤੀ ਗਈ ਇਹ ਪਹਿਲਕਦਮੀ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਵੀ ਸਾਫ- ਸਫ਼ਾਈ,ਸ਼ਹਿਰ ਨੂੰ ਹਰਿਆ ਭਰਿਆ ਬਣਾਉਂਣ ਅਤੇ ਸ਼ਹਿਰ ਦੇ ਵਿਕਾਸ ਨਾਲ ਸਬੰਧਤ ਕਾਰਜਾਂ ਨੂੰ ਹਮੇਸ਼ਾ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਨਾਲ ਨਗਰ ਪੰਚਾਇਤ ਵੱਲੋਂ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਦਾ ਉਦੇਸ਼ ਕੇਵਲ ਕੂੜਾ ਚੁੱਕਣਾ ਨਹੀਂ, ਸਗੋਂ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਜਨਤਕ ਥਾਵਾਂ ਨੂੰ ਸਾਫ਼-ਸੁਥਰਾ ਰੱਖਣ ਦੀ ਜ਼ਿੰਮੇਵਾਰੀ ਦੀ ਭਾਵਨਾ ਮਜ਼ਬੂਤ ਕਰਨਾ ਵੀ ਹੈ। ਇਸ ਮੁਹਿੰਮ ਤਹਿਤ ਸਫ਼ਾਈ ਕਰਮਚਾਰੀਆਂ ਵੱਲੋਂ ਸ਼ਹਿਰ ਦੇ ਬਾਜ਼ਾਰਾਂ, ਗਲੀਆਂ, ਸੜਕਾਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪ੍ਰਧਾਨ ਰੁਚੀਕਾ ਕੌੜਾ ਪਤੀ ਸਮਾਜ ਸੇਵੀ ਦੀਪਕ ਕੌੜਾ ਦੀਪਾ ਨੇ ਸਫ਼ਾਈ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੂੰ ਲੋੜੀਂਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਕੂੜੇ ਦੇ ਆਰਜ਼ੀ ਡੰਪਾਂ ਨੂੰ ਖ਼ਤਮ ਕਰਨ ਅਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਦੁਕਾਨਾਂ ਦਾ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਸੁੱਟਣ ਅਤੇ ਜਨਤਕ ਥਾਵਾਂ ’ਤੇ ਕੂੜਾ ਨਾ ਖਿਲਾਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨਾਗਰਿਕ ਦੇ ਧਿਆਨ ਵਿੱਚ ਕੂੜੇ ਦਾ ਢੇਰ ਜਾਂ ਗੰਦਗੀ ਵਾਲੀ ਥਾਂ ਆਉਂਦੀ ਹੈ ਤਾਂ ਉਹ ਨਗਰ ਪੰਚਾਇਤ ਦੇ ਦਫ਼ਤਰ ਨਾਲ ਸੰਪਰਕ ਕਰੇ, ਤਾਂ ਜੋ ਤੁਰੰਤ ਸਫ਼ਾਈ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ, ਸਥਾਨਕ ਸੰਸਥਾਵਾਂ ਅਤੇ ਲੋਕਾਂ ਦੇ ਸਾਂਝੇ ਯਤਨਾਂ ਨਾਲ ਹੀ ਸਵੱਛ ਅਤੇ ਸੁੰਦਰ ਪੰਜਾਬ ਦਾ ਸੁਪਨਾ ਸਾਕਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ‘ਮਿਸ਼ਨ ਕਲੀਨ ਪੰਜਾਬ’ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਨਗਰ ਪੰਚਾਇਤ ਦੇ ਕਾਰਜ ਸਾਧਕ ਅਫ਼ਸਰ ਅਸੀਸ ਕੁਮਾਰ, ਉਪ ਪ੍ਰਧਾਨ ਦੇ ਪਤੀ ਪ੍ਰਿੰਸ ਜੋਸ਼ੀ, ਕੌਂਸਲਰ ਸਵਰਨ ਸਿੰਘ, ਗੁਰਵੀਰ ਸਿੰਘ ਸੋਹੀ, ਬਲਵੀਰ ਰਾਮ, ਸੰਦੀਪ ਕੌੜਾ ਸੁਪਰਵਾਈਜ਼ਰ ਸਵਰਨ ਸਿੰਘ, ਸੁਖਵਿੰਦਰ ਸਿੰਘ ਸੁੱਖਾ ਪ੍ਰੇਮ ਚੰਦ ਕਪੂਰ, ਡਾਕਟਰ ਕਿਰਨ ਕੁਮਾਰ ਮੋਨਾ ਅਤੇ ਕਰਦਾ ਰਾਮ ਤੋਂ ਇਲਾਵਾ ਸਫਾਈ ਸੇਵਕ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਸੂਬਾ ਸਰਕਾਰ ਨੂੰ ਮਿੰਨੀ ਨਹਿਰ ਦੀ ਖੁਦਾਈ ਦਾ ਕੰਮ ਚਾਲੂ ਕਰਨ ਦੀ ਗੁਹਾਰ ਅਗਲੀ ਖ਼ਬਰ ਦਿੜ੍ਹਬਾ ’ਚ ਆਂਗਣਵਾੜੀ ਤੇ ਆਸ਼ਾ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਸਿਲਾਈ ਤੇ ਕਢਾਈ ਸਿਖਲਾਈ ਸੈਂਟਰ ਦਾ ਦੌਰਾ ਕਰਕੇ ਧ...
Ad Position 24