02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਕਿੱਲੋਮੀਟਰ ‘ਬਰਾਬਰੀ ਲਈ ਦੌੜ’ ਵਿੱਚ ਵਿਧਾਇਕਾ ਭਰਾਜ ਨੇ ਕੀਤੀ ਸ਼ਿਰਕਤ

ਸੰਗਰੂਰ, 1 ਸਤੰਬਰ (ਧੀਰਜ ਪਸ਼ੌਰੀਆ) - ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਸੰਗਰੂਰ ਵੱਲੋਂ ਅੱਜ ਸਵੇਰੇ ਕਰਵਾਈ ਗਈ 5 ਕਿਲੋਮੀਟਰ ‘ਬਰਾਬਰੀ ਲਈ ਦੌੜ’ ਵਿੱਚ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸ਼ਿਰਕਤ ਕੀਤੀ। ਵੱਡੀ ਗਿਣਤੀ ਵਿੱਚ ਨੌਜਵਾਨਾਂ, ਖਿਡਾਰੀਆਂ ਅਤੇ ਸ਼ਹਿਰ ਵਾਸੀਆਂ ਨੇ ਵਿੱਚ ਦੌੜ ਉਤਸ਼ਾਹ ਨਾਲ ਹਿੱਸਾ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਸੰਗਰੂਰ, 1 ਸਤੰਬਰ (ਧੀਰਜ ਪਸ਼ੌਰੀਆ) - ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਸੰਗਰੂਰ ਵੱਲੋਂ ਅੱਜ ਸਵੇਰੇ ਕਰਵਾਈ ਗਈ 5 ਕਿਲੋਮੀਟਰ ‘ਬਰਾਬਰੀ ਲਈ ਦੌੜ’ ਵਿੱਚ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸ਼ਿਰਕਤ ਕੀਤੀ। ਵੱਡੀ ਗਿਣਤੀ ਵਿੱਚ ਨੌਜਵਾਨਾਂ, ਖਿਡਾਰੀਆਂ ਅਤੇ ਸ਼ਹਿਰ ਵਾਸੀਆਂ ਨੇ ਵਿੱਚ ਦੌੜ ਉਤਸ਼ਾਹ ਨਾਲ ਹਿੱਸਾ ਲਿਆ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਵੱਲੋਂ ਦਿੱਤਾ ਗਿਆ ਬਰਾਬਰੀ, ਭਾਈਚਾਰੇ ਅਤੇ ਮਨੁੱਖੀ ਏਕਤਾ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਮਾਰਗਦਰਸ਼ਕ ਹੈ। ਗੁਰੂ ਜੀ ਨੇ ਆਪਣੀ ਬਾਣੀ ਅਤੇ ਜੀਵਨ ਰਾਹੀਂ ਅਜਿਹੇ ਸਮਾਜ ਦੀ ਸਿਰਜਣਾ ਦਾ ਸੰਦੇਸ਼ ਦਿੱਤਾ, ਜਿੱਥੇ ਜਾਤ-ਪਾਤ, ਊਚ-ਨੀਚ ਅਤੇ ਕਿਸੇ ਵੀ ਤਰ੍ਹਾਂ ਦੇ ਵਿਤਕਰੇ ਲਈ ਕੋਈ ਥਾਂ ਨਾ ਹੋਵੇ ਅਤੇ ਹਰ ਮਨੁੱਖ ਨੂੰ ਬਰਾਬਰ ਮਾਣ-ਸਤਿਕਾਰ ਮਿਲੇ। ਉਨ੍ਹਾਂ ਕਿਹਾ ਕਿ ‘ਬਰਾਬਰੀ ਲਈ ਦੌੜ’ ਮਹਿਜ਼ ਇੱਕ ਖੇਡ ਗਤੀਵਿਧੀ ਨਹੀਂ, ਸਗੋਂ ਗੁਰੂ ਰਵਿਦਾਸ ਜੀ ਦੇ ਸਮਾਜਿਕ ਬਰਾਬਰੀ ਅਤੇ ਸਰਬ-ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਸਾਰਥਕ ਉਪਰਾਲਾ ਹੈ। ਅਜਿਹੇ ਸਮਾਗਮ ਖ਼ਾਸ ਤੌਰ ’ਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੀਆਂ ਮਹਾਨ ਸਿੱਖਿਆਵਾਂ ਅਤੇ ਸਾਡੀ ਅਮੀਰ ਵਿਰਾਸਤ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਭਰਾਜ ਨੇ ਦੌੜ ਵਿੱਚ ਨੌਜਵਾਨਾਂ ਅਤੇ ਸ਼ਹਿਰ ਵਾਸੀਆਂ ਵੱਲੋਂ ਦਿਖਾਏ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਦੀ ਵੱਡੀ ਭਾਗੀਦਾਰੀ ਇੱਕ ਸਿਹਤਮੰਦ ਅਤੇ ਸਮਾਜਿਕ ਤੌਰ ’ਤੇ ਜਾਗਰੂਕ ਪੰਜਾਬ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਆਪਸੀ ਸਹਿਯੋਗ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਸੰਗਰੂਰ ਵੱਲੋਂ ਇਸ ਦੌੜ ਨੂੰ ਕਰਵਾਉਣ ਲਈ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਅਜਿਹੇ ਸਮਾਗਮ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ। ਭਰਾਜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਬਰਾਬਰੀ, ਭਾਈਚਾਰੇ, ਆਪਸੀ ਸਤਿਕਾਰ ਅਤੇ ਮਨੁੱਖੀ ਏਕਤਾ ਦੇ ਮਾਰਗ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ, ਵੱਖ ਵੱਖ ਅਹੁਦੇਦਾਰ, ਵੱਡੀ ਗਿਣਤੀ ਸ਼ਹਿਰ ਵਾਸੀ ਤੇ ਨੌਜਵਾਨ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਇੰਦਰਾ ਕਾਲੋਨੀ ਵਿਚ ਗਣੇਸ਼ ਮਹਾਂਉਤਸਵ 14 ਤੋਂ ਅਗਲੀ ਖ਼ਬਰ ਕਾਂਗਰਸੀ ਆਗੂ ਭਾਜਪਾ ਦਫ਼ਤਰ ’ਚ ਹੋਏ ਦਾਖਲ
Ad Position 24