02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਖ਼ਾਲਸਾ ਕਾਲਜ ਸੰਦੌੜ ਵਿਖੇ ਖੇਲੋ ਇੰਡੀਆ ਤਹਿਤ ਪ੍ਰੋਗਰਾਮ ਕਰਵਾਇਆ

ਸੰਦੌੜ, 1 ਸਤੰਬਰ (ਗੁਰਪ੍ਰੀਤ ਸਿੰਘ ਚੀਮਾ) - ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਦੇ ਐਨ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਸੰਦੌੜ, 1 ਸਤੰਬਰ (ਗੁਰਪ੍ਰੀਤ ਸਿੰਘ ਚੀਮਾ) - ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਦੇ ਐਨ.ਐਸ.ਐਸ. ਵਿਭਾਗ ਦੀ ਦੇਖ-ਰੇਖ ਹੇਠ ਅਤੇ ਪ੍ਰਿੰਸੀਪਲ ਡਾ. ਬਲਵੰਤ ਸਿੰਘ ਸੰਧੂ ਦੀ ਅਗਵਾਈ ਹੇਠ ਮਾਈ ਭਾਰਤ ਮਾਲੇਰਕੋਟਲਾ ਪ੍ਰੋਗਰਾਮ ਵਲੋਂ ਖੇਲੋ ਇੰਡੀਆ ਦੇ ਤਹਿਤ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਵਾਰਤਾਲਾਪ ਦਾ ਸਿੱਧਾ ਪ੍ਰਸਾਰਣ ਕੀਤਾ ਗਿਆ। ਇਸ ਪ੍ਰੋਗਰਾਮ ਦੇ ਜ਼ਰੀਏ ਪ੍ਰਧਾਨ ਮੰਤਰੀ ਨੇ ਸਮੁੱਚੇ ਭਾਰਤ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦਾ ਯਤਨ ਕੀਤਾ। ਬਲਾਕ ਮਾਲੇਰਕੋਟਲਾ ਦੇ ਕੋਆਰਡੀਨੇਟਰ ਸ੍ਰੀਮਤੀ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਮਾਈ ਭਾਰਤ ਪੋਰਟਲ ਉਪਰ ਰਜਿਸਟਰ ਕਰਨ ਸਬੰਧੀ ਜਾਣਕਾਰੀ ਦਿੱਤੀ। ਕਾਲਜ ਦੇ ਪ੍ਰੋਗਰਾਮ ਅਫਸਰ ਪ੍ਰੋ. ਸ਼ੇਰ ਸਿੰਘ ਅਤੇ ਪ੍ਰੋ. ਹਰਮਨਪ੍ਰੀਤ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਖੇਡਾਂ ਦੀ ਮਹੱਤਤਾ ਬਾਰੇ ਦੱਸਿਆ। ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕ ਡਾ. ਜਗਦੀਪ ਸਿੰਘ ਨੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜੀਵਨ ਬਾਰੇ ਵਿਦਿਆਰਥੀਆਂ ਨੂੰ ਚਾਨਣਾ ਪਾਇਆ। ਪ੍ਰਿੰਸੀਪਲ ਡਾ. ਬਲਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ੇ ਅਤੇ ਹੋਰ ਵਿਕਾਰਾਂ ਤੋਂ ਦੂਰ ਰਹਿ ਕੇ ਖੇਡਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਬਚਿੱਤਰ ਸਿੰਘ, ਡਾ. ਕਰਮਜੀਤ ਸਿੰਘ, ਡਾ. ਹਰਮਨ ਸਿੰਘ, ਡਾ. ਗੁਰਪ੍ਰੀਤ ਸਿੰਘ, ਪ੍ਰੋ. ਸੁਰਖਾਬ, ਪ੍ਰੋ. ਸੋਨੀਆ ਤੋਂ ਇਲਾਵਾ ਬਾਕੀ ਸਟਾਫ਼ ਵੀ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ ਸਾਰੇ ਵਾਅਦੇ ਪੂਰੇ ਕੀਤੇ- ਅਵਤਾਰ ਝਨੇੜੀ ਅਗਲੀ ਖ਼ਬਰ ਬਿਜਲੀ ਸਪਲਾਈ ਤੋਂ ਖਫ਼ਾ ਕਿਸਾਨਾਂ ਤੇ ਪਿੰਡ ਵਾਸੀਆਂ ਨੇ ਮਾਨਵੀ ਗਰਿੱਡ ਅੱਗੇ ਦਿੱਤਾ ਧਰਨਾ
Ad Position 24