ਭਗਵੰਤ ਮਾਨ ਸਰਕਾਰ ਨੇ ਸਾਰੇ ਵਾਅਦੇ ਪੂਰੇ ਕੀਤੇ- ਅਵਤਾਰ ਝਨੇੜੀ
ਸੰਗਰੂਰ, 1 ਸਤੰਬਰ (ਧੀਰਜ ਪਸ਼ੌਰੀਆ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਸੂਬਾ ਸਰਕਾਰ ਨੇ 2022 ’ਚ ਕੀਤੇ ਵਾਅਦੇ ਹੀ ਪੂਰੇ ਨਹੀਂ ਕੀਤੇ ਬਲਕਿ ਉਹਨਾਂ ਤੋਂ ਅੱਗੇ ਜਾ ਕੇ ਕੰਮ ਕੀਤੇ ਹਨ । ਇਹ ਪ੍ਰਗਟਾਵਾ ਕਰਦਿਆਂ ਦਲਿਤ ਵਿਕਾਸ ਬੋਰਡ ਹਲਕਾ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਝਨੇੜੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਨੂੰ ਸਮਰਪਿਤ ਹੋ ਕੇ ਅਨੇਕਾਂ ਕਾਰਜ ਕੀਤੇ ਜਾ ਰਹੇ ਹਨ।
ਸੰਗਰੂਰ, 1 ਸਤੰਬਰ (ਧੀਰਜ ਪਸ਼ੌਰੀਆ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਸੂਬਾ ਸਰਕਾਰ ਨੇ 2022 ’ਚ ਕੀਤੇ ਵਾਅਦੇ ਹੀ ਪੂਰੇ ਨਹੀਂ ਕੀਤੇ ਬਲਕਿ ਉਹਨਾਂ ਤੋਂ ਅੱਗੇ ਜਾ ਕੇ ਕੰਮ ਕੀਤੇ ਹਨ । ਇਹ ਪ੍ਰਗਟਾਵਾ ਕਰਦਿਆਂ ਦਲਿਤ ਵਿਕਾਸ ਬੋਰਡ ਹਲਕਾ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਝਨੇੜੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਨੂੰ ਸਮਰਪਿਤ ਹੋ ਕੇ ਅਨੇਕਾਂ ਕਾਰਜ ਕੀਤੇ ਜਾ ਰਹੇ ਹਨ। ਪੰਜਾਬ ਦੇ ਹਰ ਵਰਗ ਨਾਲ ਕੀਤੇ ਵਾਅਦਿਆਂ ਨੂੰ ਇੱਕ ਇੱਕ ਕਰ ਕੇ ਪੂਰਾ ਕੀਤਾ ਗਿਆ ਹੈ। ਵਿਕਾਸ, ਸਿੱਖਿਆ, ਸਿਹਤ, ਬਿਜਲੀ, ਸੜਕਾਂ ਅਤੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜ ਇਸ ਗੱਲ ਦਾ ਸਬੂਤ ਹਨ ਕਿ ਸਰਕਾਰ ਆਪਣੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾ ਰਹੀ ਹੈ। ਪੰਜਾਬ ਦਾ ਹਰ ਵਰਗ ਭਗਵੰਤ ਮਾਨ ਵੱਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੈ। ਹੁਣ ਪੰਜਾਬ ਦਾ ਇੱਕੋ ਨਾਅਰਾ ਹੈ ਭਗਵੰਤ ਮਾਨ ਦੁਬਾਰਾ ਲਿਆਉਣਾ ਹੈ। ਸ੍ਰੀ ਝਨੇੜੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 300 ਯੂਨਿਟ ਬਿਜਲੀ ਮੁਫਤ ਪ੍ਰਤੀ ਮਹੀਨਾ ਤੋਂ ਲੈ ਕੇ ਮਾਵਾਂ ਧੀਆਂ ਸਤਿਕਾਰ ਯੋਜਨਾ ਤੱਕ ਵਾਅਦੇ ਹੀ ਪੂਰੇ ਨਹੀਂ ਕੀਤੇ ਗਏ, ਬਲਕਿ ਮੁਫਤ ਤੀਰਥ ਯਾਤਰਾ ਯੋਜਨਾ ਅਤੇ ਮੁੱਖ ਮੰਤਰੀ ਮੁਫਤ ਸਿਹਤ ਬੀਮਾ ਯੋਜਨਾ ਵਰਗੇ ਕਾਰਜ ਕੀਤੇ ਹਨ ਜਿਸ ਤੋਂ ਪੰਜਾਬ ਦਾ ਹਰ ਵਰਗ ਪੂਰੀ ਤਰ੍ਹਾਂ ਸੰਤੁਸ਼ਟ ਹੈ।