ਨੈਸ਼ਨਲ ਸਪੋਰਟਸ ਡੇ ਨੂੰ ਸਮਰਪਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਸੈਂਟਰ ਲੈਵਲ ਇੰਟਰ-ਪ੍ਰਾਇਮਰੀ ਸਕੂਲ ਐਥਲੈਟਿਕ ਮੀਟ ਕਰਵਾਈ
ਚੀਮਾ ਮੰਡੀ, 1 ਸਤੰਬਰ (ਜਗਰਾਜ ਮਾਨ) - ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਨੈਸ਼ਨਲ ਸਪੋਰਟਸ ਡੇ ਨੂੰ ਸਮਰਪਿਤ ਸੈਂਟਰ ਲੈਵਲ ਇੰਟਰ-ਪ੍ਰਾਇਮਰੀ ਸਕੂਲ ਐਥਲੈਟਿਕ ਮੀਟ ਕਰਵਾਈ ਗਈ। ਖੇਡ ਮੇਲੇ ਦੀ ਸ਼ੁਰੂਆਤ ਸ਼ਬਦ ਕੀਰਤਨ ਅਤੇ ਸਪੋਰਟਸ ਔਥ ਨਾਲ ਕੀਤੀ ਗਈ।
ਚੀਮਾ ਮੰਡੀ, 1 ਸਤੰਬਰ (ਜਗਰਾਜ ਮਾਨ) - ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਨੈਸ਼ਨਲ ਸਪੋਰਟਸ ਡੇ ਨੂੰ ਸਮਰਪਿਤ ਸੈਂਟਰ ਲੈਵਲ ਇੰਟਰ-ਪ੍ਰਾਇਮਰੀ ਸਕੂਲ ਐਥਲੈਟਿਕ ਮੀਟ ਕਰਵਾਈ ਗਈ। ਖੇਡ ਮੇਲੇ ਦੀ ਸ਼ੁਰੂਆਤ ਸ਼ਬਦ ਕੀਰਤਨ ਅਤੇ ਸਪੋਰਟਸ ਔਥ ਨਾਲ ਕੀਤੀ ਗਈ। ਇਸ ਮੌਕੇ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀ ਪ੍ਰਿੰਸੀਪਲ ਅਨੁਰਾਧਾ ਬੱਬਰ ਅਤੇ ਵਾਈਸ ਪ੍ਰਿੰਸੀਪਲ ਸ੍ਰੀ ਰਜੀਵ ਅਰੋੜਾ ਨੇ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਅਧਿਆਪਕਾਂ ਅਤੇ ਖਿਡਾਰੀਆਂ ਦਾ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਆਖਿਆ। ਉਨ੍ਹਾਂ ਨੇ ਖੇਡਾਂ ਨੂੰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਹਿਮ ਦੱਸਦਿਆਂ ਭਵਿੱਖ ਵਿੱਚ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਐਥਲੈਟਿਕ ਮੀਟ ਦੌਰਾਨ ਇਲਾਕੇ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲਾਂ ਦੀਆਂ ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਖ-ਵੱਖ ਐਥਲੈਟਿਕ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ, ਅਨੁਸ਼ਾਸਨ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਖਿਡਾਰੀਆਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿੱਚ ਪੁਜ਼ੀਸ਼ਨਾਂ ਹਾਸਲ ਕੀਤੀਆਂ। ਅਕਾਲ ਅਕੈਡਮੀ ਦੇ ਖਿਡਾ ਰੀਆਂ ਵਿੱਚੋਂ ਕਮਲਪ੍ਰੀਤ ਕੌਰ ਨੇ 200 ਮੀਟਰ ਦੌੜ ਵਿੱਚ ਦੂਜਾ ਸਥਾਨ, ਆਗਮਦੀਪ ਸਿੰਘ ਨੇ ਸ਼ਾਟ ਪੁੱਟ ਵਿੱਚ ਦੂਜਾ ਸਥਾਨ, ਅਮਨਵੀਰ ਕੌਰ ਨੇ ਸ਼ਾਟ ਪੁੱਟ ਵਿੱਚ ਦੂਜਾ ਸਥਾਨ ਅਤੇ ਕੋਮਲਪ੍ਰੀਤ ਕੌਰ ਨੇ ਸ਼ਾਟ ਪੁੱਟ ਵਿੱਚ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਖੇਡ ਕਮੇਟੀ ਦੇ ਮੈਂਬਰ ਸ੍ਰੀ ਕੁਲਦੀਪ ਸਿੰਘ ‘ਮਲੂਕਾ’, ਸੈਂਟਰ ਹੈੱਡ ਟੀਚਰ ਕਣਕਵਾਲ; ਸ੍ਰੀ ਹਰਦੀਪ ਸਿੰਘ, ਹੈੱਡ ਟੀਚਰ ਧਰਮਗੜ੍ਹ; ਸ੍ਰੀਮਤੀ ਅਮਰਜੀਤ ਕੌਰ, ਹੈੱਡ ਟੀਚਰ ਰਤਨਗੜ੍ਹ; ਸ੍ਰੀਮਤੀ ਕਰਮਜੀਤ ਕੌਰ, ਹੈੱਡ ਟੀਚਰ ਦੌਲਾ ਸਿੰਘ ਵਾਲਾ; ਸ੍ਰੀਮਤੀ ਵੀਰਪਾਲ ਕੌਰ, ਈ.ਟੀ.ਟੀ. ਫਤਿਹਗੜ੍ਹ ਅਤੇ ਸ੍ਰੀ ਗੁਰਪ੍ਰੀਤ ਸਿੰਘ, ਈ.ਟੀ.ਟੀ. ਕਣਕਵਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਖੇਡ ਕਮੇਟੀ ਦੇ ਮੈਂਬਰਾਂ ਨੇ ਅਕਾਲ ਅਕੈਡਮੀ ਵਿਖੇ ਕੀਤੇ ਗਏ ਸੁਚੱਜੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਕੈਡਮੀ ਦਾ ਸਮੁੱਚਾ ਸਟਾਫ਼ ਬਹੁਤ ਹੀ ਸਹਿਯੋਗੀ ਅਤੇ ਸਦਭਾਵਨਾ ਵਾਲਾ ਹੈ। ਉਨ੍ਹਾਂ ਕਿਹਾ ਕਿ ਐਥਲੈਟਿਕ ਮੀਟ ਬਿਨਾਂ ਕਿਸੇ ਪੱਖਪਾਤ ਦੇ ਸੁਚੱਜੇ ਅਤੇ ਸਫਲ ਢੰਗ ਨਾਲ ਨੇਪਰੇ ਚੜ੍ਹੀ। ਉਨ੍ਹਾਂ ਨੇ ਵਿਦਿਆਰਥੀਆਂ ਵੱਲੋਂ ਦਿਖਾਈ ਮਿਹਨਤ, ਅਨੁਸ਼ਾਸਨ ਅਤੇ ਖੇਡ ਭਾਵਨਾ ਦੀ ਵੀ ਪ੍ਰਸ਼ੰਸਾ ਕੀਤੀ। ਇਹ ਐਥਲੈਟਿਕ ਮੀਟ ਵਿਦਿਆਰਥੀਆਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਵਰਕ, ਖੇਡ ਭਾਵਨਾ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਵੱਲ ਇੱਕ ਸ਼ਾਨਦਾਰ ਉਪਰਾਲਾ ਸਾਬਤ ਹੋਈ। ਅਜਿਹੇ ਖੇਡ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਭਵਿੱਖ ਵਿੱਚ ਖੇਡਾਂ ਦੇ ਖੇਤਰ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਦੇ ਹਨ।