ਭੁੱਲਰ ਪਰਿਵਾਰ ਵਲੋਂ ਮਾਰਕੀਟ ਕਮੇਟੀ ਚੇਅਰਮੈਨ ਅਤੇ ਨਗਰ ਕੌਂਸਲ ਪ੍ਰਧਾਨ ਦਾ ਵਿਸ਼ੇਸ਼ ਸਨਮਾਨ
ਅਹਿਮਦਗੜ੍ਹ, 1 ਸਤੰਬਰ (ਸੁਖਜੀਤ ਸਿੰਘ ਖੇੜਾ) - ਅਹਿਮਦਗੜ੍ਹ ਦੇ ਨਾਮੀ ਭੁੱਲਰ ਪਰਿਵਾਰ ਗੁਰਬਚਨ ਸਿੰਘ ਭੁੱਲਰ, ਮਹੇਰਨਾ ਖੁਰਦ ਵਾਲਿਆਂ ਦੇ ਅਹਿਮਦਗੜ੍ਹ ਸਥਿਤ ਗ੍ਰਹਿ ਵਿਖੇ ਇਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿੱਚ ਡਾ.
ਅਹਿਮਦਗੜ੍ਹ, 1 ਸਤੰਬਰ (ਸੁਖਜੀਤ ਸਿੰਘ ਖੇੜਾ) - ਅਹਿਮਦਗੜ੍ਹ ਦੇ ਨਾਮੀ ਭੁੱਲਰ ਪਰਿਵਾਰ ਗੁਰਬਚਨ ਸਿੰਘ ਭੁੱਲਰ, ਮਹੇਰਨਾ ਖੁਰਦ ਵਾਲਿਆਂ ਦੇ ਅਹਿਮਦਗੜ੍ਹ ਸਥਿਤ ਗ੍ਰਹਿ ਵਿਖੇ ਇਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿੱਚ ਡਾ. ਕੁਲਦੀਪ ਸਿੰਘ ਭੁੱਲਰ ਅਤੇ ਉਹਨਾਂ ਦੇ ਛੋਟਾ ਭਰਾ ਜੁਗਰਾਜ ਸਿੰਘ ਭੁੱਲਰ ਵਲੋਂ ਮਾਰਕੀਟ ਕਮੇਟੀ ਅਹਿਮਦਗੜ੍ਹ ਦੇ ਨਵ-ਨਿਯੁਕਤ ਚੇਅਰਮੈਨ ਰਵਿੰਦਰ ਸਿੰਘ ਧਾਲੀਵਾਲ (ਸਾਬਕਾ ਸਰਪੰਚ, ਦਹਿਲੀਜ਼ ਖੁਰਦ) ਅਤੇ ਨਗਰ ਕੌਂਸਲ ਅਹਿਮਦਗੜ੍ਹ ਦੇ ਨਵ-ਨਿਯੁਕਤ ਪ੍ਰਧਾਨ ਕਮਲਜੀਤ ਸਿੰਘ ਊਭੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦੋਵਾਂ ਆਗੂਆਂ ਨੇ ਭੁੱਲਰ ਪਰਿਵਾਰ ਦਾ ਧੰਨਵਾਦ ਕਰਦਿਆਂ ਵਿਕਾਸ ਦੇ ਕੰਮਾਂ ਨੂੰ ਤੇਜ਼ ਕਰਨ ਦਾ ਭਰੋਸਾ ਦਿੱਤਾ। ਚੇਅਰਮੈਨ ਰਵਿੰਦਰ ਸਿੰਘ ਧਾਲੀਵਾਲ ਅਤੇ ਪ੍ਰਧਾਨ ਕਮਲਜੀਤ ਸਿੰਘ ਊਭੀ ਨੇ ਕਿਹਾ ਉਹ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਸਾਹਿਬ ਦਾ ਦਿਲੋਂ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ’ਤੇ ਭਰੋਸਾ ਕਰਕੇ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਹੈ । ਉਨ੍ਹਾਂ ਕਿਹਾ ਕਿ ਅਹਿਮਦਗੜ੍ਹ ਸ਼ਹਿਰ ਦੇ ਵਿਕਾਸ, ਸਫਾਈ ਅਤੇ ਸੜਕਾਂ-ਨਾਲੀਆਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇਗਾ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਪਹਿਲ ਦੇ ਅਾਧਾਰ ’ਤੇ ਹੱਲ ਕਰਵਾਈਆਂ ਜਾਣਗੀਆਂ। ਇਸ ਮੌਕੇ ਕੌਂਸਲਰ ਮਹਿੰਦਰ ਸਿੰਘ ਬਿੱਲੂ ਮਾਜਰੀ, ਗੁਰਵਿੰਦਰ ਸਿੰਘ ਊਭੀ, ਜਗਜੀਤ ਧੀਮਾਨ, ਜਸਵਿੰਦਰ ਸਿੰਘ ਸੌਂਦ, ਹਰਕਰਨ ਸਿੰਘ ਸਰਪੰਚ, ਨਛੱਤਰ ਸਿੰਘ ਸਾਬਕਾ ਸਰਪੰਚ, ਸ਼ੰਕਰ ਦੱਤ, ਮੇਹਰ ਸਿੰਘ ਦਹਿਲੀਜ਼ ਖੁਰਦ ਆਦਿ ਹਾਜ਼ਰ ਸਨ।