02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਤਾਰਾ ਵਿਵੇਕ ਕਾਲਜ ਗੱਜਣਮਾਜਰਾ ਵਿਖੇ ਮਹਿੰਦੀ ਮੁਕਾਬਲੇ ਕਰਵਾਏ

ਅਮਰਗੜ੍ਹ, 1 ਸਤੰਬਰ (ਜਤਿੰਦਰ ਮੰਨਵੀ) - ਤਾਰਾ ਵਿਵੇਕ ਕਾਲਜ ਗੱਜਣਮਾਜਰਾ ਵਿਖੇ ਵਿਦਿਆਰਥਣਾਂ ਦੀ ਕਲਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਮਹਿੰਦੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ‘ਚ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲੈ ਕੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਅਮਰਗੜ੍ਹ, 1 ਸਤੰਬਰ (ਜਤਿੰਦਰ ਮੰਨਵੀ) - ਤਾਰਾ ਵਿਵੇਕ ਕਾਲਜ ਗੱਜਣਮਾਜਰਾ ਵਿਖੇ ਵਿਦਿਆਰਥਣਾਂ ਦੀ ਕਲਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਮਹਿੰਦੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ‘ਚ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲੈ ਕੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸਾਮੀਆ ਪੁੱਤਰੀ ਮੁਹੰਮਦ ਰਸ਼ੀਦ ਬੀ.ਏ. ਭਾਗ ਪਹਿਲਾ ਦੀ ਵਿਦਿਆਰਥਣ ਨੇ ਪਹਿਲਾ ਸਥਾਨ, ਸਾਨੀਆ ਪਰਵੀਨ ਪੁੱਤਰੀ ਮੁਹੰਮਦ ਨਜ਼ੀਰ ਬੀ.ਐੱਸ.ਸੀ. ਭਾਗ ਨੇ ਦੂਜਾ ਅਤੇ ਰਿਮਸਾ ਪੁੱਤਰੀ ਮੁਹੰਮਦ ਭੀਮ ਸੈਨ, ਬੀ.ਕਾਮ ਦੀ ਵਿਦਿਆਰਥਣ ਨੇ ਤੀਜਾ ਸਥਾਨ ਹਾਸਲ ਕੀਤਾ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਪ੍ਰੋ. ਬਲਵਿੰਦਰ ਸਿੰਘ ਨੇ ਵਿਦਿਆਰਥਣਾਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਅਤੇ ਸਾਹਮਣੇ ਲਿਆਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਪ ਪ੍ਰਿੰਸੀਪਲ ਮੁਹੰਮਦ ਹਲੀਮਾ ਸਿਆਮਾ ਨੇ ਵੀ ਜੇਤੂ ਵਿਦਿਆਰਥਣਾਂ ਦੀ ਪ੍ਰਸ਼ੰਸਾ ਕੀਤੀ ਅਤੇ ਵਧਾਈ ਦਿੱਤੀ।ਮੁਕਾਬਲੇ ਦੇ ਸਫ਼ਲ ਆਯੋਜਨ ਵਿਚ ਕੋਆਰਡੀਨੇਟਰ ਪ੍ਰੋ. ਅਨੂਪਇੰਦਰ, ਡਾ. ਰਾਜੂ ਰੋਸ਼ਾ, ਪ੍ਰੋ. ਇਕਬਾਲ ਸਿੰਘ, ਪ੍ਰੋ. ਨਵਪ੍ਰੀਤ ਕੌਰ ਅਤੇ ਪ੍ਰੋ. ਹਰਦੀਪ ਕੌਰ ਨੇ ਵਿਸ਼ੇਸ਼ ਯੋਗਦਾਨ ਪਾਇਆ। ਕਾਲਜ ਪ੍ਰਬੰਧਕੀ ਕਮੇਟੀ ਵੱਲੋਂ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੀਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਸਾਰੇ ਸਕੂਲਾਂ ਨੂੰ ਸਫ਼ਾਈ ਸੇਵਕ ਅਤੇ ਸਫ਼ਾਈ ਲਈ ਲੋੜੀਂਦੇ ਫ਼ੰਡ ਜਾਰੀ ਕਰਨ ਦੀ ਕੀਤੀ ਮੰਗ ਪੰਥਕ ਧਿਰਾਂ ਭਾਈ ਅੰਮ੍... ਅਗਲੀ ਖ਼ਬਰ ਰਾਸ਼ਟਰੀ ਵਾਲੀਬਾਲ ਚੈਂਪੀਅਨਸ਼ਿਪ ਦਾ ਸ਼ਾਨਦਾਰ ਉਦਘਾਟਨ
Ad Position 24