03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਵੋਕੇਸ਼ਨਲ ਟੀਚਰ ਫ਼ਰੰਟ ਪੰਜਾਬ ਵਲੋਂ ‘ਅਧਿਆਪਕ ਦਿਵਸ’ ਮੌਕੇ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

ਚੀਮਾ ਮੰਡੀ, 2 ਸਤੰਬਰ (ਗੁਰਜੀਤ ਸਿੰਘ ਚਹਿਲ) - ਐਨ. ਐਸ.

Ad Position 21
repet_subhas-goyals [Copy P29]
ਇਲਾਕੇ ’ਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਵਚਨਬੱਧ- ਨਿਰਭੈ ਸਿੰਘ 03-09-2026
ਚੀਮਾ ਮੰਡੀ, 2 ਸਤੰਬਰ (ਗੁਰਜੀਤ ਸਿੰਘ ਚਹਿਲ) - ਐਨ.ਐਸ.ਕਿਉ.ਐਫ. ਵੋਕੇਸ਼ਨਲ ਟੀਚਰ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਮੈਂਬਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਚ ਸੂਬੇ ਭਰ ਦੇ ਉਕਤ ਵੋਕੇਸ਼ਨਲ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਉਪਰੰਤ ਫ਼ਰੰਟ ਵੱਲੋਂ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਸੰਗਰੂਰ ਵਿਖੇ ਰੋਸ ਰੈਲੀ ਕਰਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਫ਼ਰੰਟ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸੱਤਾ ’ਚ ਆਏ ਕਾਫ਼ੀ ਸਮਾਂ ਬੀਤ ਚੁੱਕਾ ਹੈ ਅਤੇ ਉਕਤ ਵੋਕੇਸ਼ਨਲ ਅਧਿਆਪਕਾਂ ਵੱਲੋਂ ਲਗਾਤਾਰ ਆਪਣੀਆਂ ਮੰਗਾਂ ਸਰਕਾਰ ਦੇ ਧਿਆਨ ਵਿੱਚ ਲਿਆਂਦੀਆਂ ਜਾ ਰਹੀਆਂ ਹਨ। ਸਰਕਾਰ ਦੇ ਮੰਤਰੀਆਂ, ਅਧਿਕਾਰੀਆਂ ਅਤੇ ਵੱਖ-ਵੱਖ ਪੱਧਰਾਂ ’ਤੇ ਹੋਈਆਂ ਮੀਟਿੰਗਾਂ ਦੇ ਬਾਵਜੂਦ ਅਜੇ ਤੱਕ ਵੋਕੇਸ਼ਨਲ ਅਧਿਆਪਕਾਂ ਦੇ ਮੁੱਖ ਮਸਲਿਆਂ ਦਾ ਕੋਈ ਠੋਸ ਅਤੇ ਸਥਾਈ ਹੱਲ ਨਹੀਂ ਕੀਤਾ ਗਿਆ। ਫ਼ਰੰਟ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਜ਼ਮੀਨੀ ਪੱਧਰ ’ਤੇ ਕੋਈ ਠੋਸ ਕਾਰਵਾਈ ਨਾ ਹੋਣ ਕਾਰਨ ਵੋਕੇਸ਼ਨਲ ਅਧਿਆਪਕਾਂ ਵਿੱਚ ਭਾਰੀ ਰੋਸ ਪੈਦਾ ਹੋ ਰਿਹਾ ਹੈ। ਇਸ ਲਈ ਹੁਣ ਫ਼ਰੰਟ ਵੱਲੋਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਮੌਕੇ ਸਟੇਟ ਮੈਂਬਰ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ, ਰਣਜੀਤ ਸਿੰਘ ਨਵਾਂਸ਼ਹਿਰ, ਗੁਰਜੀਤ ਬਠਿੰਡਾ, ਸੁਖਰਾਜ ਤਰਨਤਾਰਨ, ਮਨਪ੍ਰੀਤ ਮੁਕਤਸਰ ਸਾਹਿਬ ਅਤੇ ਮਹਿਤਾਬ ਫ਼ਿਰੋਜ਼ਪੁਰ ਅਤੇ ਹੋਰ ਸਾਥੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਲਾਈਟ ਲੌਂਗੋਵਾਲ ਵਿਖੇ ਹਿੰਦੀ ਮਹੀਨਾ ਆਰੰਭ ਅਗਲੀ ਖ਼ਬਰ ਬਾਸਮਤੀ ਰਾਈਸ ਮਿੱਲਰਜ਼ ਐਸੋਸੀਏਸ਼ਨ ਵਲੋਂ ਚੇਅਰਮੈਨ ਮੁਕੇਸ਼ ਜੁਨੇਜਾ ਸਨਮਾਨਿਤ
Ad Position 24