03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਖੇਤਾਂ ਵਾਲੀ ਬਿਜਲੀ ਸਪਲਾਈ ’ਚ ਲੱਗ ਰਹੇ ਬੇਲੋੜੇ ਕੱਟ ਬੰਦ ਕੀਤੇ ਜਾਣ - ਰਾਮਫਲ ਜਲੂਰ

ਲਹਿਰਾਗਾਗਾ, 2 ਸਤੰਬਰ (ਅਸ਼ੋਕ ਗਰਗ) - ਖੇਤਾਂ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵੱਡੇ-ਵੱਡੇ ਦਾਅਵੇ ਅਤੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਨੂੰ ਪੂਰੇ ਅੱਠ ਘੰਟੇ ਬਿਜਲੀ ਸਪਲਾਈ ਦੇਣ ਵਿੱਚ ਨਾਕਾਮ ਰਹੀ ਹੈ। ਇਨਾ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਲਹਿਰਾਗਾਗਾ ਦੇ ਜਨਰਲ ਸਕੱਤਰ ਰਾਮਫਲ ਸਿੰਘ ਜਲੂਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਟੇਜਾਂ ਤੋਂ ਖੇਤਾਂ ਲਈ ਦਿਨ ਸਮੇਂ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵੇ ਕਰਦੇ ਹਨ, ਪਰ ਜ਼ਮੀਨੀ ਹਕੀਕਤ ਇਸ ਤੋਂ ਕੋਹਾਂ ਦੂਰ ਹੈ, ਕਿਸਾਨਾਂ ਨੂੰ ਦਿਨ ਸਮੇਂ ਤਾਂ ਕੀ, ਰਾਤ ਸਮੇਂ ਵੀ ਖੇਤਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ਰਹੀ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਲਹਿਰਾਗਾਗਾ, 2 ਸਤੰਬਰ (ਅਸ਼ੋਕ ਗਰਗ) - ਖੇਤਾਂ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵੱਡੇ-ਵੱਡੇ ਦਾਅਵੇ ਅਤੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਨੂੰ ਪੂਰੇ ਅੱਠ ਘੰਟੇ ਬਿਜਲੀ ਸਪਲਾਈ ਦੇਣ ਵਿੱਚ ਨਾਕਾਮ ਰਹੀ ਹੈ। ਇਨਾ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਲਹਿਰਾਗਾਗਾ ਦੇ ਜਨਰਲ ਸਕੱਤਰ ਰਾਮਫਲ ਸਿੰਘ ਜਲੂਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਟੇਜਾਂ ਤੋਂ ਖੇਤਾਂ ਲਈ ਦਿਨ ਸਮੇਂ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵੇ ਕਰਦੇ ਹਨ, ਪਰ ਜ਼ਮੀਨੀ ਹਕੀਕਤ ਇਸ ਤੋਂ ਕੋਹਾਂ ਦੂਰ ਹੈ, ਕਿਸਾਨਾਂ ਨੂੰ ਦਿਨ ਸਮੇਂ ਤਾਂ ਕੀ, ਰਾਤ ਸਮੇਂ ਵੀ ਖੇਤਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ਰਹੀ। ਉਨ੍ਹਾਂ ਦੱਸਿਆ ਕਿ ਝੋਨੇ ਦੀ ਬਿਜਾਈ ਦੇ ਸਮੇਂ ਪੂਰੇ ਪੰਜਾਬ ਵਿੱਚ ਖੇਤੀਬਾੜੀ ਸਪਲਾਈ ਦੌਰਾਨ ਦੋ ਤੋਂ ਤਿੰਨ ਘੰਟਿਆਂ ਦੇ ਕੱਟ ਲੱਗਦੇ ਰਹੇ ਜਿਸ ਕਰਕੇ ਝੋਨੇ ਦੀ ਲਵਾਈ ਦਾ ਕੰਮ ਕਾਫੀ ਪੱਛੜਿਆ । ਝੋਨੇ ਦੀ ਲੁਆਈ ਵਿੱਚ ਹੋਈ ਦੇਰੀ ਅਤੇ ਵੱਧ ਦਿਨਾਂ ਦੀ ਪੱਕੀ ਹੋਈ ਪਨੀਰੀ ਖੇਤਾਂ ਵਿੱਚ ਲਾਉਣ ਕਰਕੇ ਫ਼ਸਲ ਦਾ ਝਾੜ ਪ੍ਰਭਾਵਿਤ ਹੋਣ ਅਤੇ ਕਿਸਾਨਾਂ ਨੂੰ ਆਰਥਿਕ ਨੁਕਸਾਨ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ, ਹੁਣ ਜਦੋਂ ਝੋਨੇ ਦੀ ਫ਼ਸਲ ਨਿਸਾਰੇ ਵੱਲ ਵਧ ਰਹੀ ਹੈ, ਪਿਛਲੇ ਕਰੀਬ ਇੱਕ ਹਫ਼ਤੇ ਤੋਂ ਮੁੜ ਖੇਤਾਂ ਦੀ ਬਿਜਲੀ ਸਪਲਾਈ ਵਿੱਚ ਦੋ ਤੋਂ ਤਿੰਨ ਘੰਟਿਆਂ ਦੇ ਕੱਟ ਲਗਾਏ ਜਾ ਰਹੇ ਹਨ। ਇਸ ਕਾਰਨ ਫ਼ਸਲ ਨੂੰ ਲੋੜ ਅਨੁਸਾਰ ਪਾਣੀ ਨਹੀਂ ਮਿਲ ਰਿਹਾ ਅਤੇ ਕਿਸਾਨਾਂ ਵਿੱਚ ਭਾਰੀ ਚਿੰਤਾ ਤੇ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਖੇਤਾਂ ਦੀ ਬਿਜਲੀ ਸਪਲਾਈ ਵਿੱਚ ਲੱਗ ਰਹੇ ਬੇਲੋੜੇ ਕੱਟ ਤੁਰੰਤ ਬੰਦ ਕੀਤੇ ਜਾਣ ਅਤੇ ਕਿਸਾਨਾਂ ਨੂੰ ਨਿਰਧਾਰਤ ਸਮੇਂ ਅਨੁਸਾਰ ਪੂਰੀ ਬਿਜਲੀ ਸਪਲਾਈ ਦਿੱਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਦੇ ਬੇਲੋੜੇ ਕੱਟ ਬੰਦ ਕਰਕੇ ਪੂਰੀ ਸਪਲਾਈ ਯਕੀਨੀ ਨਾ ਬਣਾਈ ਗਈ ਤਾਂ ਕਿਸਾਨ ਐਕਸੀਅਨ ਦਫ਼ਤਰ ਦਾ ਘਿਰਾਓ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਬਲਾਕ ਆਗੂ ਰਿੰਕੂ ਮੂਣਕ, ਬਿੰਦਰ ਲਹਿਲ ਕਲਾਂ, ਮਨਿੰਦਰ ਲਦਾਲ, ਨਿਰਭੈ ਸਿੰਘ ਕੱਲਰ ਭੈਣੀ, ਮਨਜੀਤ ਖਾਈ, ਬਲਕਾਰ ਲਹਿਲ ਖੁਰਦ , ਨਿੱਕਾ ਕੱਲਰ ਭੈਣੀ, ਕਾਲਾ ਕੱਲਰ ਭੈਣੀ , ਸੀਵ ਸਿੱਖ ਅਤੇ ਜਗਤਾਰ ਤਾਰਾ ਜਲੂਰ ਤੋਂ ਇਲਾਵਾ ਹੋਰ ਕਿਸਾਨ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 32 ਵਿਧਾਨ ਸਭਾ ਹਲਕਿਆਂ ਲਈ ਕੋਆਰਡੀਨੇਟਰ ਨਿਯੁਕਤ ਕਰਨ ’ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਅਗਲੀ ਖ਼ਬਰ ਇੰਸਪੈਕਟਰ ਬਲਵਿੰਦਰ ਸਿੰਘ ਮਾਂਗੇਵਾਲ ਨੂੰ ਸੇਵਾ-ਮੁਕਤੀ ’ਤੇ ਵਿਦਾਇਗੀ ਪਾਰਟੀ ਦਿੱਤੀ
Ad Position 24