03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਖੇੜੀ ਕਲਾਂ ਦੀਆਂ ਲੜਕੀਆਂ ਨੇ ਜ਼ੋਨ ਪੱਧਰੀ ਅਥਲੈਟਿਕ ਮੁਕਾਬਲਿਆਂ ’ਚ ਮੱਲਾਂ ਮਾਰੀਆਂ

ਸ਼ੇਰਪੁਰ, 2 ਸਤੰਬਰ (ਦਰਸ਼ਨ ਸਿੰਘ ਖੇੜੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀ ਕਲਾਂ (ਚਹਿਲਾਂ) ਦੀਆਂ ਵਿਦਿਆਰਥਣਾਂ ਨੇ ਜੋਨ ਪੱਧਰ ਦੇ ਅਥਲੈਟਿਕ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵੱਖ-ਵੱਖ ਅਥਲੈਟਿਕਸ ਮੁਕਾਬਲਿਆਂ ਵਿੱਚ ਸਕੂਲ ਦੀਆਂ ਲੜਕੀਆਂ ਵੀਰਜੋਤ ਕੌਰ, ਨਵਦੀਪ ਕੌਰ, ਖੁਸ਼ਪ੍ਰੀਤ ਕੌਰ ਮਨਦੀਪ ਕੌਰ ਅਤੇ ਅਮਨ ਨੇ ਉਤਸ਼ਾਹ ਨਾਲ ਉਮਰ ਗੁੱਟ ਅੰਡਰ-17 ਅਤੇ ਉਮਰ ਗੁੱਟ ਅੰਡਰ-19 ਵਿੱਚ ਭਾਗ ਲਿਆ ਅਤੇ ਸ਼ਾਨਦਾਰ ਪ੍ਰਾਪਤੀਆਂ ਹਾਸਿਲ ਕੀਤੀਆਂ ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਸ਼ੇਰਪੁਰ, 2 ਸਤੰਬਰ (ਦਰਸ਼ਨ ਸਿੰਘ ਖੇੜੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀ ਕਲਾਂ (ਚਹਿਲਾਂ) ਦੀਆਂ ਵਿਦਿਆਰਥਣਾਂ ਨੇ ਜੋਨ ਪੱਧਰ ਦੇ ਅਥਲੈਟਿਕ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵੱਖ-ਵੱਖ ਅਥਲੈਟਿਕਸ ਮੁਕਾਬਲਿਆਂ ਵਿੱਚ ਸਕੂਲ ਦੀਆਂ ਲੜਕੀਆਂ ਵੀਰਜੋਤ ਕੌਰ, ਨਵਦੀਪ ਕੌਰ, ਖੁਸ਼ਪ੍ਰੀਤ ਕੌਰ ਮਨਦੀਪ ਕੌਰ ਅਤੇ ਅਮਨ ਨੇ ਉਤਸ਼ਾਹ ਨਾਲ ਉਮਰ ਗੁੱਟ ਅੰਡਰ-17 ਅਤੇ ਉਮਰ ਗੁੱਟ ਅੰਡਰ-19 ਵਿੱਚ ਭਾਗ ਲਿਆ ਅਤੇ ਸ਼ਾਨਦਾਰ ਪ੍ਰਾਪਤੀਆਂ ਹਾਸਿਲ ਕੀਤੀਆਂ ।ਵਿਦਿਆਰਥਣਾਂ ਦੀ ਇਸ ਕਾਮਯਾਬੀ ਪਿੱਛੇ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਅਧਿਆਪਕਾਂ ਵੱਲੋਂ ਦਿੱਤੀ ਗਈ ਯੋਗ ਸਿਖਲਾਈ ਦਾ ਅਹਿਮ ਯੋਗਦਾਨ ਰਿਹਾ। ਸਕੂਲ ਦੇ ਇੰਚਾਰਜ ਹਰੀਸ਼ ਕੁਮਾਰ ਅਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ ਅਤੇ ਸਕੂਲ ਵਲੋਂ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ । ਇਨ੍ਹਾਂ ਪ੍ਰਾਪਤੀਆਂ ਵਿੱਚ ਮਾਪਿਆਂ ਵਲੋਂ ਨਿਭਾਈ ਗਈ ਭੂਮਿਕਾ ਵੀ ਜ਼ਿਕਰਯੋਗ ਹੈ।
Ad Position 22
No active advertisement
ਪਿਛਲੀ ਖ਼ਬਰ ਲੋਕ ਮਿਲਣੀ ਸਮਾਰੋਹ ’ਚ ਵਿਧਾਇਕ ਅਮਰਗੜ੍ਹ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ 32 ਵਿਧਾਨ ਸਭਾ ਹਲਕਿਆਂ ਲਈ ਕੋਆਰਡੀਨੇਟਰ ਨਿਯੁਕਤ ਕਰਨ ’ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ
Ad Position 24