03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਚੰਡੀਗੜ੍ਹ ਵਿਖੇ ਕਿਸਾਨੀ ਧਰਨਾ ਅਣਮਿਥੇ ਸਮੇਂ ਲਈ ਸ਼ੁਰੂ

ਸੰਦੌੜ, 2 ਸਤੰਬਰ (ਜਸਵੀਰ ਸਿੰਘ ਜੱਸੀ)- ਕਿਸਾਨੀ ਮਸਲਿਆਂ ਅਤੇ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਕਿਸਾਨ ਜਥੇਬੰਦੀਆਂ ਵਲੋਂ ਚੰਡੀਗੜ੍ਹ ਵਿਖੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਗੁਰਲਵਲੀਨ ਸਿੰਘ ਲਵਲੀ ਕੁਠਾਲਾ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨੀ ਹੱਕਾਂ ਲਈ ਇਕਜੁੱਟ ਹੋ ਕੇ ਚੰਡੀਗੜ੍ਹ ਵਿਖੇ ਚੱਲ ਰਹੇ ਧਰਨੇ ’ਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਸੰਦੌੜ, 2 ਸਤੰਬਰ (ਜਸਵੀਰ ਸਿੰਘ ਜੱਸੀ)- ਕਿਸਾਨੀ ਮਸਲਿਆਂ ਅਤੇ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਕਿਸਾਨ ਜਥੇਬੰਦੀਆਂ ਵਲੋਂ ਚੰਡੀਗੜ੍ਹ ਵਿਖੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਗੁਰਲਵਲੀਨ ਸਿੰਘ ਲਵਲੀ ਕੁਠਾਲਾ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨੀ ਹੱਕਾਂ ਲਈ ਇਕਜੁੱਟ ਹੋ ਕੇ ਚੰਡੀਗੜ੍ਹ ਵਿਖੇ ਚੱਲ ਰਹੇ ਧਰਨੇ ’ਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ। ਗੁਰਲਵਲੀਨ ਸਿੰਘ ਲਵਲੀ ਕੁਠਾਲਾ ਨੇ ਕਿਹਾ ਕਿ ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦਾ ਸਰਕਾਰਾਂ ਵਲੋਂ ਠੋਸ ਹੱਲ ਨਹੀਂ ਕੀਤਾ ਗਿਆ, ਜਿਸ ਕਾਰਨ ਕਿਸਾਨਾਂ ਨੂੰ ਮੁੜ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦਾ ਲਾਹੇਵੰਦ ਮੁੱਲ, ਕਰਜ਼ੇ ਤੋਂ ਰਾਹਤ, ਪਾਣੀਆਂ ਦੀ ਸੁਰੱਖਿਆ ਅਤੇ ਖੇਤੀਬਾੜੀ ਨਾਲ ਸਬੰਧਤ ਹੋਰ ਮਸਲਿਆਂ ਦਾ ਸਥਾਈ ਹੱਲ ਚਾਹੀਦਾ ਹੈ । ਉਨ੍ਹਾਂ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਵੀ ਚੰਡੀਗੜ੍ਹ ਵਿਖੇ ਚੱਲ ਰਹੇ ਧਰਨੇ ਨੂੰ ਲਗਾਤਾਰ ਸੰਬੋਧਨ ਕਰ ਰਹੇ ਹਨ ਅਤੇ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਇਕਜੁੱਟ ਰਹਿਣ ਦਾ ਸੱਦਾ ਦੇ ਰਹੇ ਹਨ । ਇਸ ਤੋਂ ਪਹਿਲਾਂ ਵੀ ਸੂਬਾ ਪ੍ਰਧਾਨ ਵਲੋਂ ਚੰਡੀਗੜ੍ਹ ਧਰਨੇ ਵਿੱਚ ਪੰਜਾਬ ਦੇ ਪਾਣੀਆਂ ਨਾਲ ਸਬੰਧਤ ਮਸਲਿਆਂ ਅਤੇ ਹੋਰ ਕਿਸਾਨੀ ਮੰਗਾਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਦੀ ਗੱਲ ਆਖੀ ਗਈ ਸੀ ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਨੌਜਵਾਨ ਪੁਲਿਸ ਅੜਿੱਕੇ ਅਗਲੀ ਖ਼ਬਰ ਜਨਮ ਅਸ਼ਟਮੀ ਧੂਮ-ਧਾਮ ਨਾਲ਼ ਮਨਾਈ
Ad Position 24