ਸਿੰਮੀ ਰਾਣੀ ਦੀ ਅਗਵਾਈ ਨੇ ਸਕੂਲ ਨੂੰ ਦਿੱਤੀ ਨਵੀਂ ਪਹਿਚਾਣ
ਮੂਣਕ, 2 ਸਤੰਬਰ (ਕੇਵਲ ਸਿੰਗਲਾ) - ਸਿੱਖਿਆ, ਸਮਾਜ ਸੇਵਾ ਅਤੇ ਵਾਤਾਵਰਣ ਸੰਭਾਲ ’ਚ ਸ਼ਾਨਦਾਰ ਯੋਗਦਾਨ ਪਾਉਣ ਵਾਲੀ ਸਮਰਪਿਤ ਅਧਿਆਪਕਾ ਸਿੰਮੀ ਰਾਣੀ ਦੀ ਦੂਰਦਰਸ਼ੀ ਅਗਵਾਈ ਨੇ ਸਕੂਲ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਇਆ ਹੈ। ਉਨ੍ਹਾਂ ਦੀਆਂ ਨਵੀਨਤਮ ਸਿੱਖਿਆਕਾਰੀ ਪਹਿਲਕਦਮੀਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਫਿਨਲੈਂਡ ’ਚ ਅੰਤਰਰਾਸ਼ਟਰੀ ਸਿਖਲਾਈ ਲਈ ਚੁਣਿਆ ਗਿਆ, ਜਿੱਥੇ ਉਨ੍ਹਾਂ ਨੇ ਵਿਸ਼ਵ ਪੱਧਰੀ ਸਿੱਖਿਆ ਪ੍ਰਣਾਲੀਆਂ ਅਤੇ ਆਧੁਨਿਕ ਅਧਿਆਪਨ ਤਰੀਕਿਆਂ ਬਾਰੇ ਜਾਣਕਾਰੀ ਹਾਸਿਲ ਕੀਤੀ ।
ਗ
ਗੱਲਬਾਤ ਕਰਦੇ ਹੋਏ ਪ੍ਰਸ਼ਾਸਨਿਕ ਅਧਿਕਾਰੀ।
03-09-2026
ਮੂਣਕ, 2 ਸਤੰਬਰ (ਕੇਵਲ ਸਿੰਗਲਾ) - ਸਿੱਖਿਆ, ਸਮਾਜ ਸੇਵਾ ਅਤੇ ਵਾਤਾਵਰਣ ਸੰਭਾਲ ’ਚ ਸ਼ਾਨਦਾਰ ਯੋਗਦਾਨ ਪਾਉਣ ਵਾਲੀ ਸਮਰਪਿਤ ਅਧਿਆਪਕਾ ਸਿੰਮੀ ਰਾਣੀ ਦੀ ਦੂਰਦਰਸ਼ੀ ਅਗਵਾਈ ਨੇ ਸਕੂਲ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਇਆ ਹੈ। ਉਨ੍ਹਾਂ ਦੀਆਂ ਨਵੀਨਤਮ ਸਿੱਖਿਆਕਾਰੀ ਪਹਿਲਕਦਮੀਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਫਿਨਲੈਂਡ ’ਚ ਅੰਤਰਰਾਸ਼ਟਰੀ ਸਿਖਲਾਈ ਲਈ ਚੁਣਿਆ ਗਿਆ, ਜਿੱਥੇ ਉਨ੍ਹਾਂ ਨੇ ਵਿਸ਼ਵ ਪੱਧਰੀ ਸਿੱਖਿਆ ਪ੍ਰਣਾਲੀਆਂ ਅਤੇ ਆਧੁਨਿਕ ਅਧਿਆਪਨ ਤਰੀਕਿਆਂ ਬਾਰੇ ਜਾਣਕਾਰੀ ਹਾਸਿਲ ਕੀਤੀ । ਉਨ੍ਹਾਂ ਦੀ ਅਗਵਾਈ ਹੇਠ ਸਕੂਲ ਨੇ ਪੰਜਾਬ ਸਰਕਾਰ ਦਾ ਵੱਕਾਰੀ ਬੈਸਟ ਸਕੂਲ ਐਵਾਰਡ ਹਾਸਿਲ ਕਰਨ ਦੇ ਨਾਲ ₹2.5 ਲੱਖ ਦੀ ਨਕਦ ਇਨਾਮੀ ਰਾਸ਼ੀ ਵੀ ਪ੍ਰਾਪਤ ਕੀਤੀ । ਸਿੱਖਿਆ ਦੇ ਖੇਤਰ ’ਚ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਉਨ੍ਹਾਂ ਨੂੰ ਪੰਜਾਬ ਰਾਜ ਅਧਿਆਪਕ ਪੁਰਸਕਾਰ ਨਾਲ ਵੀ ਸਨਮਾਨਿਤ ਕੀਤਾ ਗਿਆ । ਉਨ੍ਹਾਂ ਦੇ ਮਾਰਗਦਰਸ਼ਨ ਹੇਠ ਵਿਦਿਆਰਥੀਆਂ ਨੇ ਖੇਡਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਰਾਜ ਪੱਧਰ ’ਤੇ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ । ਸਮਾਜਿਕ ਮੁੱਦਿਆਂ ਪ੍ਰਤੀ ਸੰਵੇਦਨਸ਼ੀਲ ਸਿੰਮੀ ਰਾਣੀ ਨੇ ਵੱਖ-ਵੱਖ ਸਮਾਜਿਕ ਵਿਸ਼ਿਆਂ ’ਤੇ ਅਖ਼ਬਾਰਾਂ ’ਚ ਲੇਖ ਪ੍ਰਕਾਸ਼ਿਤ ਕਰਵਾ ਕੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਬਦਲਾਅਕਾਰੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਹੰਸ ਰਾਜ ਟਰੱਸਟ, ਚੰਡੀਗੜ੍ਹ ਵਲੋਂ ਸਕੂਲ ਲਈ ਲਗਭਗ 3 ਕਰੋੜ ਦੀ ਲਾਗਤ ਨਾਲ ਆਧੁਨਿਕ ਸਕੂਲ ਇਮਾਰਤ ਦਾ ਨਿਰਮਾਣ ਕਰਵਾ ਕੇ ਇਸ ਨੂੰ ਸਕੂਲ ਨੂੰ ਸਮਰਪਿਤ ਕੀਤਾ ਗਿਆ ।