02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਚੇਅਰਮੈਨ ਸੰਦੀਪ ਸਿੰਘ ਹਥਨ ਦਾ ਸਰਪੰਚਾਂ ਤੇ ਅਹੁਦੇਦਾਰਾਂ ਵਲੋਂ ਸਨਮਾਨ

ਸੰਦੌੜ, 2 ਸਤੰਬਰ (ਜਸਵੀਰ ਸਿੰਘ ਜੱਸੀ) - ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਸਰਕਲ ਸੰਦੌੜ ਅਧੀਨ ਆਉਂਦੀ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਸੰਦੀਪ ਸਿੰਘ ਹਥਨ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਪਿੰਡ ਦੇ ਅਹੁਦੇਦਾਰਾਂ ਵਲੋਂ ਸਨਮਾਨਿਤ ਕੀਤਾ ਜਾ ਰਿਹਾ ਹੈ । ਇਸੇ ਲੜੀ ਤਹਿਤ ਪਿੰਡ ਮਾਣਕੀ, ਮਹੋਲੀ ਕਲਾਂ, ਧਲੇਰ ਕਲਾਂ, ਬਾਪਲਾ, ਮਿੱਠੇਵਾਲ, ਕੁਠਾਲਾ ਸਮੇਤ ਹੋਰਨਾਂ ਪਿੰਡਾਂ ’ਚ ਪਹੁੰਚਣ ’ਤੇ ਚੇਅਰਮੈਨ ਸੰਦੀਪ ਸਿੰਘ ਹਥਨ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਸੰਦੌੜ, 2 ਸਤੰਬਰ (ਜਸਵੀਰ ਸਿੰਘ ਜੱਸੀ) - ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਸਰਕਲ ਸੰਦੌੜ ਅਧੀਨ ਆਉਂਦੀ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਸੰਦੀਪ ਸਿੰਘ ਹਥਨ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਪਿੰਡ ਦੇ ਅਹੁਦੇਦਾਰਾਂ ਵਲੋਂ ਸਨਮਾਨਿਤ ਕੀਤਾ ਜਾ ਰਿਹਾ ਹੈ । ਇਸੇ ਲੜੀ ਤਹਿਤ ਪਿੰਡ ਮਾਣਕੀ, ਮਹੋਲੀ ਕਲਾਂ, ਧਲੇਰ ਕਲਾਂ, ਬਾਪਲਾ, ਮਿੱਠੇਵਾਲ, ਕੁਠਾਲਾ ਸਮੇਤ ਹੋਰਨਾਂ ਪਿੰਡਾਂ ’ਚ ਪਹੁੰਚਣ ’ਤੇ ਚੇਅਰਮੈਨ ਸੰਦੀਪ ਸਿੰਘ ਹਥਨ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ । ਇਸ ਮੌਕੇ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਅਹੁਦੇਦਾਰਾਂ ਨੇ ਕਿਹਾ ਕਿ ਸੰਦੀਪ ਸਿੰਘ ਹਥਨ ਨੂੰ ਮਾਰਕੀਟ ਕਮੇਟੀ ਦੀ ਜ਼ਿੰਮੇਵਾਰੀ ਮਿਲਣ ਨਾਲ ਇਲਾਕੇ ਦੇ ਲੋਕਾਂ ’ਚ ਖੁਸ਼ੀ ਅਤੇ ਉਤਸ਼ਾਹ ਪਾਇਆ ਜਾ ਰਿਹਾ ਹੈ। ਸਨਮਾਨ ਲਈ ਸਮੂਹ ਸਰਪੰਚਾਂ, ਪੰਚਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਚੇਅਰਮੈਨ ਸੰਦੀਪ ਸਿੰਘ ਹਥਨ ਨੇ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਗੇ । ਚੇਅਰਮੈਨ ਹਥਨ ਨੇ ਕਿਹਾ ਕਿ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਵੱਖ-ਵੱਖ ਮੰਡੀਆਂ ਦੇ ਆੜ੍ਹਤੀਆਂ ਨਾਲ ਵੀ ਵਿਸ਼ੇਸ਼ ਤੌਰ ’ਤੇ ਮੁਲਾਕਾਤਾਂ ਕੀਤੀਆਂ ਜਾਣਗੀਆਂ। ਇਸ ਮੌਕੇ ਬਲਾਕ ਪ੍ਰਧਾਨ ਜਗਜੀਤ ਸਿੰਘ ਇਮਾਮਗੜ੍ਹ, ਪਿਆਰਾ ਸਿੰਘ ਮਲੇਰਕੋਟਲਾ, ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਗਰਾਜ ਸਿੰਘ ਫੌਜੇਵਾਲ, ਰਾਜੂ ਕੁਠਾਲਾ, ਸੀਨੀਅਰ ‘ਆਪ’ ਆਗੂ ਹਰਪ੍ਰੀਤ ਸਿੰਘ ਬਾਪਲਾ, ਸਰਪੰਚ ਹਰਬੰਸ ਸਿੰਘ ਬਾਪਲਾ ਅਤੇ ਗੁਰਵਿੰਦਰ ਸਿੰਘ ਨੰਬਰਦਾਰ ਮਿੱਠੇਵਾਲ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੰਗਾਂ ਲਈ ਕੰਪਿਊਟਰ ਅਧਿਆਪਕ 5 ਨੂੰ ਮੁੱਖ ਮੰਤਰੀ ਨਿਵਾਸ ਬਾਹਰ ਕਰਨਗੇ ਰੋਸ ਪ੍ਰਦਰਸ਼ਨ ਕਮਿਸ਼ਨ ਵਲੋਂ ਪੀੜਤਾਂ ਦੀਆਂ ਸ਼ਿਕਾ... ਅਗਲੀ ਖ਼ਬਰ ਖੇਡ ਸਟੇਡੀਅਮ ਬਣਨ ਨਾਲ ਨਵੀਂ ਪੀੜ੍ਹੀ ਦਾ ਨਸ਼ਿਆਂ ਵਲੋਂ ਘਟੇਗਾ ਰੁਝਾਨ- ਕਾਂਝਲਾ
Ad Position 24