04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਜਨਮ ਅਸ਼ਟਮੀ ਮੌਕੇ ਨੈਣਾ ਦੇਵੀ ਮੰਦਰ ਵਲੋਂ ਕੱਢੀਆਂ ਗਈਆਂ ਮਨਮੋਹਕ ਝਾਂਕੀਆਂ

ਖਨੌਰੀ, 3 ਸਤੰਬਰ (ਬਲਵਿੰਦਰ ਸਿੰਘ ਥਿੰਦ)- ਭਗਵਾਨ ਕ੍ਰਿਸ਼ਨ ਦੇ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਮੌਕੇ ਅੱਜ ਨੈਣਾ ਦੇਵੀ ਮੰਦਰ ਖਨੌਰੀ ਵਲੋਂ ਮਨਮੋਹਕ ਝਾਕੀਆਂ ਕੱਢੀਆਂ ਗਈਆਂ । ਇਸ ਮੌਕੇ ਵੱਡੀ ਗਿਣਤੀ ’ਚ ਸ਼ਰਧਾਲੂਆਂ ਨੇ ਸ਼ਾਮਿਲ ਹੋ ਕੇ ਭਗਵਾਨ ਕ੍ਰਿਸ਼ਨ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ।

Ad Position 21
repet_subhas-goyals [Copy P29]
ਮੁਲਾਜ਼ਮ ਤੇ ਪੈਨਸ਼ਨ ਆਗੂ ਗੱਲਬਾਤ ਕਰਦੇ ਹੋਏ। ਤਸਵੀਰ – ਮੁਕੇਸ਼ ਕੁਮਾਰ 04-09-2026
ਖਨੌਰੀ, 3 ਸਤੰਬਰ (ਬਲਵਿੰਦਰ ਸਿੰਘ ਥਿੰਦ)- ਭਗਵਾਨ ਕ੍ਰਿਸ਼ਨ ਦੇ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਮੌਕੇ ਅੱਜ ਨੈਣਾ ਦੇਵੀ ਮੰਦਰ ਖਨੌਰੀ ਵਲੋਂ ਮਨਮੋਹਕ ਝਾਕੀਆਂ ਕੱਢੀਆਂ ਗਈਆਂ । ਇਸ ਮੌਕੇ ਵੱਡੀ ਗਿਣਤੀ ’ਚ ਸ਼ਰਧਾਲੂਆਂ ਨੇ ਸ਼ਾਮਿਲ ਹੋ ਕੇ ਭਗਵਾਨ ਕ੍ਰਿਸ਼ਨ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ । ਝਾਕੀਆਂ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਝਾਕੀਆਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਹੁੰਦੀਆਂ ਹੋਈਆਂ ਜਦੋਂ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਛੇਵੀਂ ਨੇੜੇ ਪਹੁੰਚੀਆਂ ਤਾਂ ਗੁਰੂ ਘਰ ਦੇ ਸੇਵਾਦਾਰਾਂ ਅਤੇ ਸੰਗਤ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਗੁਰਦੁਆਰਾ ਸਾਹਿਬ ਵਲੋਂ ਝਾਂਕੀਆਂ ਦੇ ਨਾਲ ਆਈ ਸੰਗਤ ਅਤੇ ਸ਼ਰਧਾਲੂਆਂ ਲਈ ਕੜਾਹ-ਛੋਲਿਆਂ ਦਾ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਗੁਰੂ ਘਰ ਦੇ ਸੇਵਾਦਾਰ ਸੰਤ ਬਾਬਾ ਪਵਿੱਤਰ ਸਿੰਘ, ਬਾਬਾ ਗੁਰਜੀਤ ਸਿੰਘ, ਗੁਰਚਰਨ ਸਿੰਘ ਛਾਬੜਾ, ਹਰਪ੍ਰੀਤ ਸਿੰਘ ਚੋਪੜਾ, ਦਿਦਾਰ ਸਿੰਘ, ਰਸ਼ਪਾਲ ਸਿੰਘ, ਗੁਰਪ੍ਰੀਤ ਸਿੰਘ ਗੁਰਨੇ, ਸੁਰਿੰਦਰ ਸਿੰਘ ਅਤੇ ਪਰਮਜੀਤ ਸਿੰਘ, ਇਸ਼ਵਰ ਚੰਦ ਪ੍ਰਧਾਨ ਮੰਦਰ ਕਮੇਟੀ ਸਮੇਤ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸੀ ।
Ad Position 22
No active advertisement
ਪਿਛਲੀ ਖ਼ਬਰ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਖੇਡ ਕਲੱਬ ਨੂੰ 50 ਹਜ਼ਾਰ ਦੀ ਰਾਸ਼ੀ ਭੇਟ ਅਗਲੀ ਖ਼ਬਰ ਮੋਹਨਜੀਤ ਸਿੰਘ ਨਾਲ ਪੁਲਿਸ ਵਲੋਂ ਧੱਕੇਸ਼ਾਹੀ ਕਰਨ ਦੇ ਵੱਖ-ਵੱਖ ਆਗੂਆਂ ਨੇ ਲਗਾਏ ਦੋਸ਼
Ad Position 24