04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਮੁਲਾਜ਼ਮ ਤੇ ਪੈਨਸ਼ਨਰ ਕਰਨਗੇ 13 ਨੂੰ ਕੈਬਨਿਟ ਮੰਤਰੀ ਅਰੋੜਾ ਦੀ ਰਿਹਾਇਸ਼ ਦਾ ਘਿਰਾਓ 8 ਸਤੰਬਰ ਨੂੰ ਮਨਿਸਟਰੀਅਲ ਸਟਾਫ ਵਲੋਂ ਕੀਤੀ ਜਾ ਰਹੀ ਹੜਤਾਲ ਅਤੇ ਕਿਸਾਨ ਅੰਦੋਲਨ ਦਾ ਕੀਤਾ ਸਮਰਥਨ

ਸੰਗਰੂਰ, 3 ਸਤੰਬਰ (ਧੀਰਜ ਪਸ਼ੌਰੀਆ) - ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਨਾਲ ਸੰਬੰਧਿਤ ਮੁਲਾਜ਼ਮਾਂ ਤੇ ਪੈਨਸ਼ਨਾਂ ਦੀਆਂ 30 ਦੇ ਕਰੀਬ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦਰਸ਼ਨ ਸਿੰਘ ਨੌਰਥ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਆਗੂ ਅਸ਼ੋਕ ਕੁਮਾਰ, ਜਗਦੀਸ਼ ਸ਼ਰਮਾ, ਰਾਜਵੀਰ ਬਡਰੁੱਖਾਂ, ਰਾਜ ਕੁਮਾਰ ਅਰੋੜਾ, ਅਵਿਨਾਸ਼ ਸ਼ਰਮਾ, ਫਕੀਰ ਸਿੰਘ ਟਿੱਬਾ, ਬਬਨ ਪਾਲ, ਫਲਜੀਤ ਸਿੰਘ, ਰਾਮ ਸਰੂਪ ਢੈਪਈ, ਸੀਤਾ ਰਾਮ ਅਤੇ ਗੁਰਪ੍ਰੀਤ ਕੌਰ ਨੇ ਵਿੱਤ ਮੰਤਰੀ ਵਲੋਂ ਮੁਲਾਜ਼ਮਾਂ ਦੇ ਤਨਖਾਹ ਸਕੇਲਾਂ ਅਤੇ ਭੱਤਿਆਂ ਸਬੰਧੀ ਫੈਲਾਏ ਜਾ ਰਹੇ ਭਰਮ ਜਾਲ ਦੀ ਸਖਤ ਨਿਖੇਧੀ ਕੀਤੀ ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਸੰਗਰੂਰ, 3 ਸਤੰਬਰ (ਧੀਰਜ ਪਸ਼ੌਰੀਆ) - ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਨਾਲ ਸੰਬੰਧਿਤ ਮੁਲਾਜ਼ਮਾਂ ਤੇ ਪੈਨਸ਼ਨਾਂ ਦੀਆਂ 30 ਦੇ ਕਰੀਬ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦਰਸ਼ਨ ਸਿੰਘ ਨੌਰਥ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਆਗੂ ਅਸ਼ੋਕ ਕੁਮਾਰ, ਜਗਦੀਸ਼ ਸ਼ਰਮਾ, ਰਾਜਵੀਰ ਬਡਰੁੱਖਾਂ, ਰਾਜ ਕੁਮਾਰ ਅਰੋੜਾ, ਅਵਿਨਾਸ਼ ਸ਼ਰਮਾ, ਫਕੀਰ ਸਿੰਘ ਟਿੱਬਾ, ਬਬਨ ਪਾਲ, ਫਲਜੀਤ ਸਿੰਘ, ਰਾਮ ਸਰੂਪ ਢੈਪਈ, ਸੀਤਾ ਰਾਮ ਅਤੇ ਗੁਰਪ੍ਰੀਤ ਕੌਰ ਨੇ ਵਿੱਤ ਮੰਤਰੀ ਵਲੋਂ ਮੁਲਾਜ਼ਮਾਂ ਦੇ ਤਨਖਾਹ ਸਕੇਲਾਂ ਅਤੇ ਭੱਤਿਆਂ ਸਬੰਧੀ ਫੈਲਾਏ ਜਾ ਰਹੇ ਭਰਮ ਜਾਲ ਦੀ ਸਖਤ ਨਿਖੇਧੀ ਕੀਤੀ । ਵਿੱਤ ਮੰਤਰੀ ਦੇ ਦਾਅਵਿਆਂ ਨੂੰ ਰੱਦ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕੱਚੇ, ਦਿਹਾੜੀਦਾਰ, ਠੇਕਾ, ਡੇਲੀਵੇਜ, ਆਊਟਸੋਰਸ ਇਨਲਿਸਟਮੈਂਟ ਵਰਕਰ ਬਹੁਤ ਘੱਟ ਤਨਖਾਹਾਂ ਤੇ ਕੰਮ ਕਰ ਰਹੇ ਵਰਕਰਾਂ ਨੂੰ ਪੱਕਾ ਕਰਨ ਲਈ ਸਰਕਾਰ ਸੁਹਿਰਦ ਨਹੀਂ ਹੈ । ਮੀਟਿੰਗ ਅੰਦਰ ਸੂਬਾ ਕਮੇਟੀ ਵੱਲੋਂ ਐਲਾਨੇ ਮੰਤਰੀਆਂ ਦੀ ਰਿਹਾਇਸ਼ ਦੇ ਘਿਰਾਓ ਦੀ ਲੜੀ ਤਹਿਤ 13 ਸਤੰਬਰ ਨੂੰ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸੁਨਾਮ ਸਥਿਤ ਰਿਹਾਇਸ਼ ਦੇ ਘਿਰਾਓ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ ਅਤੇ ਵੱਖ-ਵੱਖ ਤਰ੍ਹਾਂ ਦੀਆਂ ਡਿਊਟੀਆਂ ਦੀ ਜਿੰਮੇਵਾਰੀ ਲਗਾਈ ਗਈ । ਮੀਟਿੰਗ ’ਚ ਕਿਸਾਨ ਅੰਦੋਲਨ ਦਾ ਸਮਰਥਨ ਕਰਦਿਆਂ ਜ਼ਿਲ੍ਹਾ ਪੱਧਰੀ ਧਰਨੇ ਵਿੱਚ 4 ਸਤੰਬਰ ਨੂੰ ਸਮੂਲੀਅਤ ਕਰਨ ਅਤੇ ਮਨੀਸਟਰੀਅਲ ਮੁਲਾਜ਼ਮਾਂ ਦੇ 8 ਸਤੰਬਰ ਦੇ ਸਮੂਹਿਕ ਛੁੱਟੀ ਰੋਸ ਐਕਸ਼ਨ ਦਾ ਸਮਰਥਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਮਾਲਵਿੰਦਰ ਸਿੰਘ ਸੰਧੂ, ਦਾਤਾ ਸਿੰਘ, ਸੰਦੀਪ ਸਿੰਘ, ਹਰਵਿੰਦਰ ਸਿੰਘ, ਬਲਦੇਵ ਸਿੰਘ ਬਡਰੁੱਖਾਂ, ਮੇਲਾ ਸਿੰਘ ਪੁੰਨਾਵਾਲ, ਕਸਤੂਰੀ ਲਾਲ, ਪਿਆਰਾ ਸਿੰਘ, ਆਰਐਲ ਪਾਂਧੀ, ਸੁਰਿੰਦਰ ਕੁਮਾਰ ਬਾਲੀਆ, ਬਲਵੰਤ ਸਿੰਘ ਢਿੱਲੋ, ਭੁਪਿੰਦਰ ਜੱਸੀ, ਜੋਤਿੰਦਰ ਸਿੰਘ, ਦੇਵੀ ਦਿਆਲ, ਰਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਕੰਵਲਜੀਤ ਸਿੰਘ, ਗੁਰਤੇਜ ਸਿੰਘ, ਬਿਕਰਮਜੀਤ ਸਿੰਘ, ਕਰਨੈਲ ਸਿੰਘ, ਬਿੱਕਰ ਸਿੰਘ ਅਤੇ ਜਸਵਿੰਦਰ ਪੇਧਨੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈ ਗੁਰਇਕਪ੍ਰੀਤ ਸਿੰਘ ਗੰਡਾ ਸਿੰਘ ਵਾਲਾ ਦੀ ਯਾਦ ’ਚ ਲਗਵਾਈ ਤਿਰਵੈਣੀ ’ਚੋਂ ਰੂਹ ਦਿਸੇਗੀ ਅਗਲੀ ਖ਼ਬਰ ਦਿੱਲੀ ਪਬਲਿਕ ਸਕੂਲ ’ਚ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ
Ad Position 24