ਕਬੱਡੀ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਪਾਇਨੀਅਰ ਸਕੂਲ ਗੱਜਣਮਾਜਰਾ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਮਾਲੇਰਕੋਟਲਾ, 3 ਸਤੰਬਰ (ਮਨਜਿੰਦਰ ਸਿੰਘ ਸਰੌਦ) - ਜ਼ਿਲ੍ਹਾ ਮਾਲੇਰਕੋਟਲਾ ਦੀ ਨਾਮੀ ਵਿੱਦਿਅਕ ਸੰਸਥਾ ਪਾਇਨੀਅਰ ਕਾਨਵੈਂਟ ਸਕੂਲ ਗੱਜਣਮਾਜਰਾ ਦੇ ਕਬੱਡੀ ਖਿਡਾਰੀਆਂ ਨੇ ਇਕ ਵਾਰ ਫਿਰ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸਕੂਲ ਦਾ ਨਾਮ ਰੌਸ਼ਨ ਕੀਤਾ । ਪ੍ਰਿੰਸੀਪਲ ਬੀਬਾ ਪਰਮਿੰਦਰ ਕੌਰ ਮੰਡੇਰ ਦੀ ਅਗਵਾਈ ਹੇਠ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਹਰੀ ਜਿੱਤ ਦਰਜ ਕੀਤੀ ।
ਮਾਲੇਰਕੋਟਲਾ, 3 ਸਤੰਬਰ (ਮਨਜਿੰਦਰ ਸਿੰਘ ਸਰੌਦ) - ਜ਼ਿਲ੍ਹਾ ਮਾਲੇਰਕੋਟਲਾ ਦੀ ਨਾਮੀ ਵਿੱਦਿਅਕ ਸੰਸਥਾ ਪਾਇਨੀਅਰ ਕਾਨਵੈਂਟ ਸਕੂਲ ਗੱਜਣਮਾਜਰਾ ਦੇ ਕਬੱਡੀ ਖਿਡਾਰੀਆਂ ਨੇ ਇਕ ਵਾਰ ਫਿਰ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸਕੂਲ ਦਾ ਨਾਮ ਰੌਸ਼ਨ ਕੀਤਾ । ਪ੍ਰਿੰਸੀਪਲ ਬੀਬਾ ਪਰਮਿੰਦਰ ਕੌਰ ਮੰਡੇਰ ਦੀ ਅਗਵਾਈ ਹੇਠ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਹਰੀ ਜਿੱਤ ਦਰਜ ਕੀਤੀ । ਮੁਕਾਬਲਿਆਂ ਵਿੱਚ ਅੰਡਰ-14 ਲੜਕਿਆਂ ਦੀ ਕਬੱਡੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਅੰਡਰ-19 ਲੜਕਿਆਂ ਦੀ ਟੀਮ ਨੇ ਵੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ। ਦੋਵੇਂ ਟੀਮਾਂ ਨੇ ਪੂਰੇ ਮੁਕਾਬਲੇ ਦੌਰਾਨ ਜੋਸ਼ ਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਆਪਣੇ ਵਿਰੋਧੀਆਂ ਨੂੰ ਮਾਤ ਦਿੱਤੀ । ਇਸ ਮੌਕੇ ਸਕੂਲ ਪ੍ਰਬੰਧਕਾਂ ਤੇ ਸਮੂਹ ਸਟਾਫ਼ ਵਲੋਂ ਦੋਵੇਂ ਜੇਤੂ ਟੀਮਾਂ, ਕੋਚ ਤੇ ਸਾਰੇ ਖਿਡਾਰੀਆਂ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ ਗਈ ।