03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਮੁੱਖ ਮੰਤਰੀ ਨੂੰ ਕਾਲਾ ਝੰਡਾ ਦਿਖਾਉਣ ਵਾਲੇ ਨੌਜਵਾਨ ਦੇ ਹੱਕ ‘ਚ ਡਟੇ ਵਿਨਰਜੀਤ ਗੋਲਡੀ

ਚੀਮਾ ਮੰਡੀ, 3 ਸਤੰਬਰ (ਗੁਰਜੀਤ ਸਿੰਘ ਚਹਿਲ) - ਮੁੱਖ ਮੰਤਰੀ ਭਗਵੰਤ ਮਾਨ ਦੀ ਪਿੰਡ ਸ਼ੇਰੋ ਆਮਦ ਮੌਕੇ ਕਰਵਾਏ ਸਮਾਗਮ ਦੌਰਾਨ ਨਸ਼ਿਆਂ ਦੇ ਮੁੱਦੇ ‘ਤੇ ਕਾਲਾ ਝੰਡਾ ਦਿਖਾਉਣ ਵਾਲੇ ਨੌਜਵਾਨ ਮੋਹਨਜੀਤ ਸ਼ੇਰੋਂ ਦੇ ਹੱਕ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਆਪਣੇ ਸਾਥੀਆਂ ਸਮੇਤ ਡਟ ਗਏ ਹਨ ਜੋ ਕਿ ਕੱਲ ਦੇਰ ਰਾਤ ਥਾਣਾ ਚੀਮਾ ਵਿਖੇ ਪਹੁੰਚੇ । ਗੋਲਡੀ ਨੇ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵਲੋਂ ਨੌਜਵਾਨ ‘ਤੇ ਕੀਤੀ ਕਾਰਵਾਈ ਅਤੇ ਕਥਿਤ ਕੁੱਟਮਾਰ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਕਿਹਾ ਕਿ ਮੋਹਨਜੀਤ ਸ਼ੇਰੋਂ ਇਲਾਕੇ ‘ਚ ਸ਼ਰੇਆਮ ਵਿਕ ਰਹੇ ਨਸ਼ਿਆਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰ ਰਿਹਾ ਹੈ ਪਰ ਜਦੋਂ ਉਸ ਨੇ ਮੁੱਖ ਮੰਤਰੀ ਨੂੰ ਕਾਲਾ ਝੰਡਾ ਦਿਖਾ ਕੇ ਸਵਾਲ ਕਰਨ ਦਾ ਯਤਨ ਕੀਤਾ ਤਾਂ ਪੁਲਿਸ ਨੇ ਉਸ ਨੂੰ ਦਬੋਚ ਲਿਆ ਅਤੇ ਉਸ ਖਿਲਾਫ ਥਾਣਾ ਚੀਮਾ ਵਿਖੇ ਮੁਕੱਦਮਾ ਦਰਜ ਕਰਕੇ ਥਾਣੇ ਚ ਬੰਦ ਕਰ ਦਿੱਤਾ ਗਿਆ।

Ad Position 21
repet_subhas-goyals [Copy P29]
ਵਿਨਰਜੀਤ ਸਿੰਘ ਗੋਲਡੀ 04-09-2026
ਚੀਮਾ ਮੰਡੀ, 3 ਸਤੰਬਰ (ਗੁਰਜੀਤ ਸਿੰਘ ਚਹਿਲ) - ਮੁੱਖ ਮੰਤਰੀ ਭਗਵੰਤ ਮਾਨ ਦੀ ਪਿੰਡ ਸ਼ੇਰੋ ਆਮਦ ਮੌਕੇ ਕਰਵਾਏ ਸਮਾਗਮ ਦੌਰਾਨ ਨਸ਼ਿਆਂ ਦੇ ਮੁੱਦੇ ‘ਤੇ ਕਾਲਾ ਝੰਡਾ ਦਿਖਾਉਣ ਵਾਲੇ ਨੌਜਵਾਨ ਮੋਹਨਜੀਤ ਸ਼ੇਰੋਂ ਦੇ ਹੱਕ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਆਪਣੇ ਸਾਥੀਆਂ ਸਮੇਤ ਡਟ ਗਏ ਹਨ ਜੋ ਕਿ ਕੱਲ ਦੇਰ ਰਾਤ ਥਾਣਾ ਚੀਮਾ ਵਿਖੇ ਪਹੁੰਚੇ । ਗੋਲਡੀ ਨੇ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵਲੋਂ ਨੌਜਵਾਨ ‘ਤੇ ਕੀਤੀ ਕਾਰਵਾਈ ਅਤੇ ਕਥਿਤ ਕੁੱਟਮਾਰ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਕਿਹਾ ਕਿ ਮੋਹਨਜੀਤ ਸ਼ੇਰੋਂ ਇਲਾਕੇ ‘ਚ ਸ਼ਰੇਆਮ ਵਿਕ ਰਹੇ ਨਸ਼ਿਆਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰ ਰਿਹਾ ਹੈ ਪਰ ਜਦੋਂ ਉਸ ਨੇ ਮੁੱਖ ਮੰਤਰੀ ਨੂੰ ਕਾਲਾ ਝੰਡਾ ਦਿਖਾ ਕੇ ਸਵਾਲ ਕਰਨ ਦਾ ਯਤਨ ਕੀਤਾ ਤਾਂ ਪੁਲਿਸ ਨੇ ਉਸ ਨੂੰ ਦਬੋਚ ਲਿਆ ਅਤੇ ਉਸ ਖਿਲਾਫ ਥਾਣਾ ਚੀਮਾ ਵਿਖੇ ਮੁਕੱਦਮਾ ਦਰਜ ਕਰਕੇ ਥਾਣੇ ਚ ਬੰਦ ਕਰ ਦਿੱਤਾ ਗਿਆ। ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਲਕੇ ‘ਚ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ, ਸਵਾਲ ਪੁੱਛਣ ਵਾਲੇ ਨੌਜਵਾਨਾਂ ਦੀ ਆਵਾਜ਼ ਦਬਾਈ ਜਾ ਰਹੀ ਹੈ, ਜਿਸ ਨੂੰ ਹਰਗਿਜ ਬਰਦਾਸ਼ਤ ਨਹੀ ਕੀਤਾ ਜਾਵੇਗਾ । ਵਿਨਰਜੀਤ ਗੋਲਡੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਹਰ ਨੌਜਵਾਨ ਦੇ ਹੱਕ ’ਚ ਉਹ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਜੋ ਕਿ ਮੋਹਨਜੀਤ ਸਿੰਘ ਨਾਲ ਹੋ ਰਹੇ ਧੱਕੇ ਦਾ ਡਟਵਾਂ ਵਿਰੋਧ ਕਰੇਗੀ । ਇਸ ਮੌਕੇ ਅਕਾਲੀ ਆਗੂ ਪਰਮਜੀਤ ਸਿੰਘ ਨਿੱਕਾ, ਪ੍ਰਧਾਨ ਦਰਸ਼ਨ ਸਿੰਘ ਔਲਖ, ਬਿਕਰ ਸਿੰਘ, ਲਖਮੀਰ ਸਿੰਘ, ਵਰਿੰਦਰ ਸਿੰਘ ਅਤੇ ਹੋਰ ਪਾਰਟੀ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਤਰਸੇਮ ਸਿੰਘ ਭੂਦਨ ਅਕਾਲੀ ਦਲ (ਬ) ਦੇ ਜ਼ਿਲ੍ਹਾ ਜਨਰਲ ਕੌਂਸਲ ਮੈਂਬਰ ਨਿਯੁਕਤ ਅਗਲੀ ਖ਼ਬਰ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
Ad Position 24