03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਫੋਰਚੂਨ ਸਕੂਲ ਵਿਖੇ ਮਨਾਈ ਕ੍ਰਿਸ਼ਨ ਜਨਮ ਅਸ਼ਟਮੀ

ਸੰਗਰੂਰ, 3 ਸਤੰਬਰ (ਧੀਰਜ ਪਸ਼ੌਰੀਆ) - ਫੋਰਚੂਨ ਕਾਨਵੈਂਟ ਸਕੂਲ, ਸੰਗਰੂਰ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਸਕੂਲ ਕੈਂਪਸ ’ਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਕਿੰਡਰਗਾਰਟਨ ਅਤੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਭਾਗ ਲੈਂਦਿਆਂ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਸੰਗਰੂਰ, 3 ਸਤੰਬਰ (ਧੀਰਜ ਪਸ਼ੌਰੀਆ) - ਫੋਰਚੂਨ ਕਾਨਵੈਂਟ ਸਕੂਲ, ਸੰਗਰੂਰ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਸਕੂਲ ਕੈਂਪਸ ’ਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਕਿੰਡਰਗਾਰਟਨ ਅਤੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਭਾਗ ਲੈਂਦਿਆਂ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ । ਸਮਾਗਮ ਦਾ ਮੁੱਖ ਆਕਰਸ਼ਣ ਕ੍ਰਿਸ਼ਨ ਲੀਲਾ ਦੀ ਪੇਸ਼ਕਾਰੀ ਰਹੀ, ਜਿਸ ਵਿੱਚ ਵਿਦਿਆਰਥੀਆਂ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜੀਵਨ ਨਾਲ ਸਬੰਧਿਤ ਵੱਖ-ਵੱਖ ਪ੍ਰਸੰਗਾਂ ਦਾ ਪ੍ਰਭਾਵਸ਼ਾਲੀ ਮੰਚਨ ਕੀਤਾ। ਨੰਨੇ-ਮੁੰਨੇ ਕਲਾਕਾਰਾਂ ਨੇ ਆਪਣੇ ਆਤਮ-ਵਿਸ਼ਵਾਸ ਅਤੇ ਸ਼ਾਨਦਾਰ ਅਦਾਕਾਰੀ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। ਸਕੂਲ ਦੇ ਚੇਅਰਮੈਨ ਡਾ. ਪ੍ਰਤਾਪ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਨੂੰ ਆਪਣੀ ਸੰਸਕ੍ਰਿਤੀ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਸੰਗਰੂਰ ’ਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੂੰ ਮਿਲ ਰਿਹਾ ਭਰਵਾਂ ਸਮਰਥਨ - ਮਿਲਖੀ ਨੌਜਵਾਨ ਆਗੂ ਅਮਨ ਭੱਟੀਵਾਲ ਪਾ... ਅਗਲੀ ਖ਼ਬਰ ਜਥੇਦਾਰ ਤਰਸੇਮ ਸਿੰਘ ਭੂਦਨ ਅਕਾਲੀ ਦਲ (ਬ) ਦੇ ਜ਼ਿਲ੍ਹਾ ਜਨਰਲ ਕੌਂਸਲ ਮੈਂਬਰ ਨਿਯੁਕਤ
Ad Position 24