03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਹਲਕਾ ਸੰਗਰੂਰ ’ਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੂੰ ਮਿਲ ਰਿਹਾ ਭਰਵਾਂ ਸਮਰਥਨ - ਮਿਲਖੀ ਨੌਜਵਾਨ ਆਗੂ ਅਮਨ ਭੱਟੀਵਾਲ ਪਾਰਟੀ ਵਿੱਚ ਹੋਏ ਸ਼ਾਮਿਲ

ਸੰਗਰੂਰ/ਭਵਾਨੀਗੜ੍ਹ, 3 ਸੰਤਬਰ (ਦਮਨਜੀਤ ਸਿੰਘ, ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)) - ਵਿਧਾਨ ਸਭਾ ਹਲਕਾ ਸੰਗਰੂਰ ਅੰਦਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪ੍ਰਤੀ ਨੌਜਵਾਨਾਂ ਦਾ ਵਧ ਰਿਹਾ ਰੁਝਾਨ ਲਗਾਤਾਰ ਜਾਰੀ ਹੈ । ਇਸੇ ਲੜੀ ਤਹਿਤ ਹਲਕਾ ਸੰਗਰੂਰ ਦੇ ਪਿੰਡ ਭੱਟੀਵਾਲ ਤੋਂ ਨੌਜਵਾਨ ਆਗੂ ਅਮਨ ਭੱਟੀਵਾਲ ਨੇ “ਅਕਾਲੀ ਦਲ ਵਾਰਿਸ ਪੰਜਾਬ ਦੇ” ਦਾ ਪੱਲਾ ਫੜਨ ਦਾ ਫ਼ੈਸਲਾ ਕੀਤਾ ਹੈ ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਸੰਗਰੂਰ/ਭਵਾਨੀਗੜ੍ਹ, 3 ਸੰਤਬਰ (ਦਮਨਜੀਤ ਸਿੰਘ, ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)) - ਵਿਧਾਨ ਸਭਾ ਹਲਕਾ ਸੰਗਰੂਰ ਅੰਦਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪ੍ਰਤੀ ਨੌਜਵਾਨਾਂ ਦਾ ਵਧ ਰਿਹਾ ਰੁਝਾਨ ਲਗਾਤਾਰ ਜਾਰੀ ਹੈ । ਇਸੇ ਲੜੀ ਤਹਿਤ ਹਲਕਾ ਸੰਗਰੂਰ ਦੇ ਪਿੰਡ ਭੱਟੀਵਾਲ ਤੋਂ ਨੌਜਵਾਨ ਆਗੂ ਅਮਨ ਭੱਟੀਵਾਲ ਨੇ “ਅਕਾਲੀ ਦਲ ਵਾਰਿਸ ਪੰਜਾਬ ਦੇ” ਦਾ ਪੱਲਾ ਫੜਨ ਦਾ ਫ਼ੈਸਲਾ ਕੀਤਾ ਹੈ । ਉਨ੍ਹਾਂ ਨੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜਨ ਦਾ ਐਲਾਨ ਕੀਤਾ। ਅਮਨ ਭੱਟੀਵਾਲ ਦੀ ਸ਼ਮੂਲੀਅਤ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਕਾਹਨਗੜ੍ਹ ਅਤੇ ਹਲਕਾ ਸੰਗਰੂਰ ਅੰਦਰ ਸਰਗਰਮ ਭੂਮਿਕਾ ਨਿਭਾ ਰਹੇ ਸੀਨੀਅਰ ਆਗੂ ਚਮਨਦੀਪ ਸਿੰਘ ਮਿਲਖੀ ਵਲੋਂ ਕਰਵਾਈ ਗਈ । ਇਸ ਮੌਕੇ ਪਾਰਟੀ ਆਗੂਆਂ ਨੇ ਅਮਨ ਭੱਟੀਵਾਲ ਦਾ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨਾਂ ਵਲੋਂ ਪਾਰਟੀ ਨਾਲ ਜੁੜਨ ਲਈ ਦਿਖਾਇਆ ਜਾ ਰਿਹਾ ਉਤਸ਼ਾਹ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਰਵਾਇਤੀ ਸਿਆਸਤ ਤੋਂ ਹਟ ਕੇ ਨਵੀਂ ਸੋਚ ਅਤੇ ਲੋਕ ਪੱਖੀ ਸਿਆਸੀ ਪਲੇਟਫਾਰਮ ਵੱਲ ਦੇਖ ਰਹੇ ਹਨ । ਇਸ ਮੌਕੇ ਚਮਨਦੀਪ ਸਿੰਘ ਮਿਲਖੀ ਨੇ ਕਿਹਾ ਕਿ ਹਲਕਾ ਸੰਗਰੂਰ ’ਚ ਪਾਰਟੀ ਨੂੰ ਲੋਕਾਂ ਅਤੇ ਖ਼ਾਸ ਕਰ ਕੇ ਨੌਜਵਾਨ ਵਰਗ ਵੱਲੋਂ ਮਿਲ ਰਿਹਾ ਹੁੰਗਾਰਾ ਦਿਨੋਂ-ਦਿਨ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਨਾਲ ਜਥੇਬੰਦੀ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਮੌਕੇ ਜਿਲ੍ਹਾ ਯੂਥ ਵਿੰਗ ਪ੍ਰਧਾਨ ਐਡਵੋਕੇਟ ਗੁਰਕੀਰਤ ਸਿੰਘ ਲਖਮੀਰਵਾਲਾ, ਹਰਮਨਜੀਤ ਸਿੰਘ ਡਿੱਕੀ ਜੈਜੀ ਅਤੇ ਕੁਲਵੰਤ ਸਿੰਘ ਕੱਲਕੱਤਾ ਸਮੇਤ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹਰਕਮਲਪ੍ਰੀਤ ਸਿੰਘ ਖੱਖ ਨੇ ਮਾਲੇਰਕੋਟਲਾ ਦੇ 12ਵੇਂ ਐੱਸ.ਐੱਸ.ਪੀ. ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਫੋਰਚੂਨ ਸਕੂਲ ਵਿਖੇ ਮਨਾਈ ਕ੍ਰਿਸ਼ਨ ਜਨਮ ਅਸ਼ਟਮੀ
Ad Position 24